PUNJABMAILUSA.COM

ਸਾਊਥਾਲ ‘ਚ ਪੰਜਾਬੀ ਨੌਜਵਾਨ ਨੂੰ ਕਤਲ ਕਰਨ ਵਾਲੇ ਗੈਂਗ ਦੇ ਮੈਂਬਰਾਂ ਨੂੰ ਹੋਈ 104 ਸਾਲ ਕੈਦ

ਸਾਊਥਾਲ ‘ਚ ਪੰਜਾਬੀ ਨੌਜਵਾਨ ਨੂੰ ਕਤਲ ਕਰਨ ਵਾਲੇ ਗੈਂਗ ਦੇ ਮੈਂਬਰਾਂ ਨੂੰ ਹੋਈ 104 ਸਾਲ ਕੈਦ

ਸਾਊਥਾਲ ‘ਚ ਪੰਜਾਬੀ ਨੌਜਵਾਨ ਨੂੰ ਕਤਲ ਕਰਨ ਵਾਲੇ ਗੈਂਗ ਦੇ ਮੈਂਬਰਾਂ ਨੂੰ ਹੋਈ 104 ਸਾਲ ਕੈਦ
June 23
13:35 2018

ਲੰਡਨ, 23 ਜੂਨ (ਪੰਜਾਬ ਮੇਲ)-ਇਕ ਗੈਂਗ ਜਿਸਨੇ ਸਾਊਥਾਲ ਨੇੜੇ ਇਕ ਵਿਅਕਤੀ ‘ਤੇ ਤਲਵਾਰਾਂ, ਹਥੌੜੇ ਅਤੇ ਬੇਸਬੈਟ ਤੇ ਹੋਰ ਮਾਰੂ ਹਥਿਆਰਾਂ ਦੀ ਮਦਦ ਨਾਲ ਹਮਲਾ ਕਰ ਦਿੱਤਾ ਸੀ ਅਤੇ ਉਸ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ, ਨੂੰ ਕੁੱਲ 104 ਸਾਲ ਦੀ ਸਜ਼ਾ ਸੁਣਾਈ ਗਈ ਹੈ। ਸੁਖਜਿੰਦਰ ਸਿੰਘ ਗੁਰੀ ਉਰਫ਼ ਗੁਰਜਿੰਦਰ ਸਿੰਘ ਦੀ ਮੌਤ ਵਿਚ ਪੰਜ ਲੋਕ ਸ਼ਾਮਲ ਸਨ। ਇਸ ਘਟਨਾ ਨੂੰ 30 ਜੁਲਾਈ 2016 ਨੂੰ ਸਾਊਥਾਲ ਵਿਚ ਸਪਾਇਕਸ ਬ੍ਰਿਜ ਰੋਡ ‘ਤੇ ਅੰਜਾਮ ਦਿੱਤਾ ਗਿਆ ਸੀ।
ਇਸੇ ਕਤਲ ਮਾਮਲੇ ‘ਚ ਓਲਡ ਬੈਲੀ ਅਦਾਲਤ ਲੰਡਨ ਵਲੋਂ ਅੱਜ 5 ਪੰਜਾਬੀਆਂ ਨੂੰ ਸਜ਼ਾ ਸੁਣਾਈ ਗਈ| ਅਦਾਲਤ ਨੂੰ ਦੱਸਿਆ ਗਿਆ ਕਿ 30 ਜੁਲਾਈ 2016 ਨੂੰ ਸੁਖਜਿੰਦਰ ਸਿੰਘ ‘ਤੇ ਦੋ ਕਾਰਾਂ ‘ਚ ਆਏ ਨਕਾਬਪੋਸ਼ ਵਿਅਕਤੀਆਂ ਵਲੋਂ ਕਿਰਪਾਨਾਂ ਅਤੇ ਚਾਕੂਆਂ ਤੇ ਹੋਰ ਮਾਰੂ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਕਾਰਨ ਸੁਖਜਿੰਦਰ ਦੀ ਮੌਤ ਹੋ ਗਈ| ਸੁਖਜਿੰਦਰ ਦੇ ਸਰੀਰ ‘ਤੇ ਤਕਰੀਬਨ 48 ਵਾਰ ਕੀਤੇ ਗਏ ਸਨ| ਸੁਖਜਿੰਦਰ ਨੇ ਆਪਣੇ ਬਚਾਅ ਵਿਚ ਆਪਣੀਆਂ ਬਾਂਹਾਂ ਫੈਲਾਈਆਂ, ਜਿਸ ਨਾਲ ਉਸ ਦੀਆਂ ਦੋ ਉਂਗਲਾਂ ਵੀ ਕੱਟੀਆਂ ਗਈਆਂ ਸਨ| ਸਰਕਾਰੀ ਵਕੀਲ ਨੇ ਅਦਾਲਤ ‘ਚ ਦੱਸਿਆ ਕਿ ਇਹ ਬਹੁਤ ਹੀ ਬੇਰਹਿਮੀ ਨਾਲ ਕੀਤਾ ਗਿਆ ਕਤਲ ਸੀ, ਜਿਹੜੇ ਲੋਕਾਂ ਨੇ ਕਤਲ ਕੀਤਾ, ਉਹ ਕਤਲ ਦੇ ਇਰਾਦੇ ਨਾਲ ਹੀ ਆਏ ਸਨ| ਇਸ ਕਤਲ ਕੇਸ ‘ਚ ਸਾਊਥਾਲ ਦੇ ਅਮਨਦੀਪ ਸੰਧੂ (30) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਿਸ ਨੂੰ ਘੱਟੋ-ਘੱਟ 26 ਸਾਲ 6 ਮਹੀਨੇ ਜੇਲ੍ਹ ‘ਚ ਰਹਿਣਾ ਹੋਵੇਗਾ, ਇਸ ਦੇ ਨਾਲ ਹੀ ਉਸ ਨੂੰ ਅਪਰਾਧੀ ਦੀ ਸਹਾਇਤਾ ਲਈ 5 ਸਾਲ ਹੋਰ ਜੇਲ ਦੀ ਸਜ਼ਾ ਸੁਣਾਈ ਗਈ| ਵੈਸਟ ਮਿਡਲੈਂਡ ਦੇ ਟਿਪਟਨ ਦੇ ਰਵਿੰਦਰ ਸਿੰਘ ਸ਼ੇਰਗਿੱਲ (31) ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਗਈ, ਜਿਸ ਨੂੰ ਘੱਟੋ-ਘੱਟ 26 ਸਾਲ 9 ਮਹੀਨੇ ਜੇਲ੍ਹ ਵਿਚ ਰਹਿਣਾ ਹੋਵੇਗਾ, ਜਦੋਂ ਕਿ ਸਾਊਥਾਲ ਵਾਸੀ ਵਿਸ਼ਾਲ ਸੋਭਾ (30) ਨੂੰ 16 ਸਾਲ ਅਤੇ ਅਪਰਾਧੀ ਦੀ ਮਦਦ ਕਰਨ ਲਈ 5 ਸਾਲ ਦੀ ਸਜ਼ਾ ਸੁਣਾਈ ਗਈ। ਵੈਸਟ ਲੰਡਨ ਦੇ ਨੌਰਥਹੋਲਟ ਦੇ ਕੁਲਦੀਪ ਸਿੰਘ ਢਿੱਲੋਂ (27) ਨੂੰ ਕਤਲ ਦੇ ਦੋਸ਼ ‘ਚ 16 ਸਾਲ ਅਤੇ ਅਪਰਾਧੀ ਦੀ ਮਦਦ ਕਰਨ ਲਈ 3 ਸਾਲ ਹੋਰ ਕੈਦ ਦੀ ਸਜ਼ਾ ਸੁਣਾਈ ਗਈ ਹੈ, ਜਦੋਂ ਕਿ ਪਲਵਿੰਦਰ ਮੁਲਤਾਨੀ (36) ਜਿਸ ਨੇ ਪਹਿਲਾਂ ਹੀ ਕਤਲ ਦਾ ਦੋਸ਼ ਕਬੂਲ ਕਰ ਲਿਆ ਸੀ ਅਤੇ ਸਰਕਾਰੀ ਗਵਾਹ ਬਣ ਗਿਆ ਸੀ, ਨੂੰ 5 ਸਾਲ 9 ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article