PUNJABMAILUSA.COM

ਸਾਊਦੀ ਅਰਬ ਤੇ ਯੂ.ਏ.ਈ. ਦੇ ਕਈ ਹਿੱਸਿਆਂ ‘ਚ ਭਾਰੀ ਬਰਫਬਾਰੀ

ਸਾਊਦੀ ਅਰਬ ਤੇ ਯੂ.ਏ.ਈ. ਦੇ ਕਈ ਹਿੱਸਿਆਂ ‘ਚ ਭਾਰੀ ਬਰਫਬਾਰੀ

ਸਾਊਦੀ ਅਰਬ ਤੇ ਯੂ.ਏ.ਈ. ਦੇ ਕਈ ਹਿੱਸਿਆਂ ‘ਚ ਭਾਰੀ ਬਰਫਬਾਰੀ
January 13
14:55 2020

ਰਿਆਦ, 13 ਜਨਵਰੀ (ਪੰਜਾਬ ਮੇਲ)- ਇਸ ਸਮੇਂ ਦੁਨੀਆ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਰਫਬਾਰੀ ਹੋ ਰਹੀ ਹੈ। ਭਾਰੀ ਬਰਫਬਾਰੀ ਕਾਰਨ ਕਈ ਥਾਵਾਂ ‘ਤੇ ਬਰਫ ਦੀ ਮੋਟੀ ਪਰਤ ਵਿਛ ਗਈ ਹੈ। ਸੈਲਾਨੀਆਂ ਨੂੰ ਮੌਸਮ ਦੀ ਇਹ ਤਬਦੀਲੀ ਕਾਫੀ ਪਸੰਦ ਆ ਰਹੀ ਹੈ। ਇਨੀ ਦਿਨੀਂ ਸਾਊਦੀ ਅਰਬ ਅਤੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੇ ਕਈ ਹਿੱਸਿਆਂ ਵਿਚ ਭਾਰੀ ਬਰਫਬਾਰੀ ਹੋ ਰਹੀ ਹੈ। ਰਾਜਕੁਮਾਰ ਅਬਦੁੱਲ ਅਜ਼ੀਜ਼ ਬਿਨ ਤੁਰਕੀ ਅਲ ਫੈਸਲ ਨੇ ਬਰਫ ਨਾਲ ਢਕੇ ਸਾਊਦੀ ਦੀਆਂ ਕੁਝ ਤਸਵੀਰਾਂ ਆਪਣੇ ਟਵਿੱਟਰ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ।
ਸਾਊਦੀ ਅਰਬ ਦੇ ਉੱਤਰ-ਪੱਛਮ ਖੇਤਰ ਵਿਚ ਸਥਿਤ ਦਾਹਰ ਪਰਬਤੀ ਰੇਂਜ ਦੇ ਕਈ ਖੇਤਰਾਂ ਵਿਚ ਬਰਫਬਾਰੀ ਦੇ ਬਾਅਦ ਤਾਪਮਾਨ ਜ਼ੀਰੋ ਡਿਗਰੀ ਤੋਂ ਵੀ ਹੇਠਾਂ ਚਲਾ ਗਿਆ। ਇਸ ਬਰਫਬਾਰੀ ਦੇ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਸਾਊਦੀ ਅਰਬ ਵਿਚ ਮੌਸਮ ਵਿਗਿਆਨੀਆਂ ਨੇ ਲੋਕਾਂ ਨੂੰ ਖੁਦ ਨੂੰ ਗਰਮ ਰੱਖਣ ਅਤੇ ਘਰਾਂ ਵਿਚ ਰਹਿਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਸੁੰਨਸਾਨ ਇਲਾਕਿਆਂ ਤੋਂ ਦੂਰ ਰਹਿਣ ਲਈ ਕਿਹਾ ਹੈ। ਸਾਊਦੀ ਅਰਬ ਦੇ ਜਾਰਡਨ ਨਾਲ ਲੱਗਦੀ ਸੀਮਾ ਦੇ ਕਰੀਬ ਤਾਬੁਕ ਖੇਤਰ ਵਿਚ ਕਾਫੀ ਬਰਫਬਾਰੀ ਹੋਈ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਮੌਸਮ ਵਿਚ ਕੋਈ ਤਬਦੀਲੀ ਨਹੀਂ ਹੋਵੇਗੀ।
ਸਾਊਦੀ ਅਰਬ ਦੇ ਰੇਗਿਸਤਾਨ ਵਿਚ ਇੰਨੀ ਬਰਫਬਾਰੀ ਹੋਣਾ ਅਸਧਾਰਨ ਮੰਨਿਆ ਜਾ ਰਿਹਾ ਹੈ। ਇਸ ਮੌਸਮ ਦਾ ਆਨੰਦ ਲੈਣ ਲਈ ਲੋਕ ਦੂਰ-ਦੁਰਾਡੇ ਦੇ ਖੇਤਰਾਂ ਤੋਂ ਇੱਥੇ ਪਹੁੰਚ ਰਹੇ ਹਨ। ਭਾਵੇਂਕਿ ਇਹ ਪਹਿਲਾ ਮੌਕਾ ਨਹੀਂ ਹੈ ਜਦੋਂ ਸਾਊਦੀ ਅਰਬ ਵਿਚ ਬਰਫਬਾਰੀ ਦੇਖੀ ਗਈ ਹੈ। ਪਿਛਲੇ ਸਾਲ ਇੱਥੇ ਅਪ੍ਰੈਲ ਵਿਚ ਹੋਈ ਬਰਫਬਾਰੀ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ।
ਉੱਧਰ ਯੂ.ਏ.ਈ. ਦੇ ਵੱਖ-ਵੱਖ ਹਿੱਸਿਆਂ ਵਿਚ ਐਤਵਾਰ ਨੂੰ ਭਾਰੀ ਮੀਂਹ ਪਿਆ। ਮੀਂਹ ਕਾਰਨ ਆਬੂ ਧਾਬੀ ਅਤੇ ਅਲ ਦਾਫਰਾ ਖੇਤਰ ਵਿਚ ਤਾਪਮਾਨ ਕਾਫੀ ਹੇਠਾਂ ਚਲਾ ਗਿਆ। ਇੱਥੇ 70 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਜਾਰਡਨ ਨਾਲ ਲੱਗਦਾ ਸਾਊਦੀ ਅਰਬ ਦਾ ਬਾਰਡਰ ਬਿਲਕੁੱਲ ਸਫੇਦ ਹੋ ਚੁੱਕਾ ਹੈ।
ਸਾਊਦੀ ਅਰਬ ਦੇ ਮੌਸਮ ਵਿਭਾਗ ਨੇ ਤਾਬੁਕ, ਅਲ ਮਦੀਨਾ, ਅਲ ਜਾਵਫ, ਨੌਰਦਨ ਬਾਰਡਰਸ ਤੇ ਹੇਲ ਵਿਚ ਅਗਲੇ ਕੁਝ ਦਿਨਾਂ ਵਿਚ ਮੌਸਮ ਖਰਾਬ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਹੈ। ਅਥਾਰਿਟੀ ਨੇ ਕਿਹਾ ਹੈ ਕਿ ਲਾਲ ਸਾਗਰ ‘ਤੇ ਇਸ ਸਮੇਂ 20 ਤੋਂ 45 ਕਿਲੋਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਚੱਲਣ ਵਾਲੀਆਂ ਹਵਾਵਾਂ ਨੇ ਅਰਬ ਦੀ ਖਾੜੀ ਵਿਚ ਦਬਾਅ ਬਣਾ ਦਿੱਤਾ ਹੈ।ਇਸ ਕਾਰਨ ਮੌਸਮ ਵਿਚ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article
    ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

ਸਾਲ 2020 ‘ਚ ਟੈਕਸਾਸ ਨੇ ਦਿੱਤੀ ਪਹਿਲੀ ਮੌਤ ਦੀ ਸਜ਼ਾ

Read Full Article
    ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

ਫਲੋਰੀਡਾ ‘ਚ ਡਾਕਟਰ ‘ਤੇ ਪਤਨੀ ਤੇ 3 ਬੱਚਿਆਂ ਨੂੰ ਮਾਰਨ ਦੇ ਦੋਸ਼ ਤੈਅ

Read Full Article
    ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

ਫੈਡਰਲ ਜੱਜ ਵੱਲੋਂ ਰਾਸ਼ਟਰਪਤੀ ਟਰੰਪ ਦੇ ਸ਼ਰਣਾਰਥੀਆਂ ‘ਤੇ ਰੋਕ ਲਗਾਉਣ ਵਾਲੇ ਹੁਕਮ ‘ਤੇ ਰੋਕ

Read Full Article
    ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

ਨੈਨਸੀ ਪੇਲੋਸੀ ਨੇ ਟਰੰਪ ਦੇ ਵਿਰੁੱਧ ਮਹਾਦੋਸ਼ ਦੀ ਕਾਰਵਾਈ ਦੇ 2 ਦਸਤਾਵੇਜ਼ ਸੈਨੇਟ ਨੂੰ ਸੌਂਪੇ

Read Full Article
    ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

ਭਾਰਤੀ ਮੰਦਹਾਲੀ ਦੇ ਸਾਏ ਹੇਠ ਪ੍ਰਵਾਸੀ ਭਾਰਤੀ ਵੀ ਆਏ

Read Full Article
    ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

ਕੈਲੀਫੋਰਨੀਆ ‘ਚ ਹੋਣ ਵਾਲੀਆਂ ਵੱਖ-ਵੱਖ ਚੋਣਾਂ ਲਈ ਪੰਜਾਬੀਆਂ ਵੱਲੋਂ ਵੀ ਕੀਤੀ ਜਾ ਰਹੀ ਹੈ ਜ਼ੋਰ ਅਜ਼ਾਮਇਸ਼

Read Full Article
    ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

ਨਵੇਂ ਸ਼ੁਰੂ ਹੋਏ ਗੁਰਦੁਆਰੇ ਦੇ ਬਾਹਰ ਨਸਲੀ ਨਿਸ਼ਾਨ ਉਕੇਰੇ

Read Full Article
    ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

ਫਰਿਜ਼ਨੋ ਵਿਖੇ 73 ਸਾਲਾ ਬਜ਼ੁਰਗ ਦੀ ਭੇਦਭਰੀ ਹਾਲਾਤ ‘ਚ ਮੌਤ

Read Full Article
    ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

ਖੂਬ ਮਘੀ ਪੰਜਾਬੀ ਕਲਚਰਲ ਸੈਂਟਰ ਦੇ ਵਿਹੜੇ ਵਿਚ ਲੋਹੜੀ

Read Full Article
    ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

ਸੈਨੇਟ ‘ਚ ਟਰੰਪ ਖਿਲਾਫ 21 ਜਨਵਰੀ ਨੂੰ ਸ਼ੁਰੂ ਹੋ ਸਕਦੀ ਮਹਾਦੋਸ਼ ਮਾਮਲੇ ਦੀ ਸੁਣਵਾਈ!

Read Full Article
    ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

ਮਹਾਦੋਸ਼ ਦੀ ਸੁਣਵਾਈ ਦੌਰਾਨ ਟਰੰਪ ਨੂੰ ਅਹੁਦੇ ਤੋਂ ਹਟਾਉਣ ਲਈ ਲੋੜੀਂਦੇ ਸਬੂਤ ਮਿਲੇ : ਨੈਨਸੀ

Read Full Article
    ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

ਅਮਰੀਕਾ ਘੱਟੋ-ਘੱਟ ਇਕ ਦਰਜਨ ਸਾਊਦੀ ਟਰੇਨੀਆਂ ਨੂੰ ਵਾਪਸ ਭੇਜੇਗਾ

Read Full Article
    ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

ਸ਼ਿਕਾਗੋ ‘ਚ ਤੇਜ਼ ਤੂਫ਼ਾਨ ਕਾਰਨ 1000 ਤੋਂ ਵੱਧ ਉਡਾਣਾਂ ਰੱਦ

Read Full Article