PUNJABMAILUSA.COM

ਸਾਕਾ ਨੀਲਾ ਤਾਰਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਕਰਵਾਏ ਗਏ

ਸਾਕਾ ਨੀਲਾ ਤਾਰਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਕਰਵਾਏ ਗਏ

ਸਾਕਾ ਨੀਲਾ ਤਾਰਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਸਮਾਗਮ ਕਰਵਾਏ ਗਏ
June 28
10:05 2017

ਮਿਲਪੀਟਸ, 28 ਜੂਨ (ਪੰਜਾਬ ਮੇਲ)- ਗੁਰਦਵਾਰਾ ਸਾਹਿਬ ਸਿੰਘ ਸਭਾ ਬੇ ਏਰੀਆ ਮਿਲਪੀਟਸ ਵਿਖੇ ਸਾਕਾ ਨੀਲਾ ਤਾਰਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ। ਸਮੂਹ ਮਿਲਪੀਟਸ ਅਤੇ ਨਾਲ ਲੱਗਦੇ ਸ਼ਹਿਰਾਂ ਵਿਚੋਂ ਸੰਗਤਾਂ ਨੇ ਬੜੀ ਸ਼ਰਧਾ ਤੇ ਭਾਵਨਾ ਨਾਲ ਇਨ੍ਹਾਂ ਸਮਾਗਮਾਂ ‘ਚ ਹਾਜ਼ਰੀ ਲਗਵਾਈ। ਗੁਰੂ ਘਰ ਦੇ ਸੇਵਾਦਾਰ ਅਤੇ ਸਮਾਜ ਸੇਵਕ ਸ. ਮਨਪ੍ਰੀਤ ਸਿੰਘ ਬਦੇਸ਼ਾ ਵਲੋਂ ਸਮੂਹ ਮਨੁੱਖਤਾ ਦੇ ਭਲੇ ਲਈ ਆਰੰਭੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਦੀ ਅਰੰਭਤਾ ਹੋਈ। ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਸੁਖਦੇਵ ਸਿੰਘ ਅਤੇ ਡਾ. ਰਵਿੰਦਰ ਸਿੰਘ ਜੀ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਯਤਨ ਕੀਤਾ ਗਿਆ। ਉਪਰੰਤ ਵਿਸ਼ੇਸ਼ ਸੱਦੇ ‘ਤੇ ਆਏ ਨੌਜਵਾਨ ਕਵੀਸ਼ਰੀ ਜੱਥੇ ਭਾਈ ਭਗੀਰਥ ਸਿੰਘ ਅਤੇ ਭਾਈ ਹਰਜੋਤ ਸਿੰਘ ਜੀ ਸਿਆਟਲ ਵਾਲਿਆਂ ਵਲੋਂ ਸੰਗਤਾਂ ਨੂੰ ਜੋਸ਼ੀਲੀਆਂ ਵਾਰਾਂ ਸੁਣਾ ਕੇ ਆਪਣੇ ਇਤਿਹਾਸ ਅਤੇ ਅਮੀਰ ਵਿਰਸੇ ਨਾਲ ਜੋੜਿਆ ਗਿਆ। ਜ਼ਿਕਰਯੋਗ ਹੈ ਕਿ ਇਹ ਦੋਨੋਂ ਨੌਜਵਾਨ ਵੀਰ ਅਮਰੀਕਾ ਦੇ ਜੰਮਪਲ ਹੁੰਦਿਆਂ ਹੋਇਆ ਠੇਠ ਪੰਜਾਬੀ ਉੱਤੇ ਗੂੜ੍ਹੀ ਪਕੜ ਰੱਖਦੇ ਹਨ ਤੇ ਅਮਰੀਕਾ ਵਿਖੇ ਵੱਖ-ਵੱਖ ਸਮੇਂ ‘ਤੇ ਕੱਢੇ ਜਾਂਦੇ ਨਗਰ ਕੀਰਤਨ ਸਮਾਗਮਾਂ ‘ਚ ਸ਼ਿਰਕਤ ਕਰਦੇ ਹਨ। ਸੰਗਤਾਂ ਦੀ ਵਿਸ਼ੇਸ਼ ਚਾਹਤ ‘ਤੇ ਇਨ੍ਹਾਂ ਵਲੋਂ ਹਰ ਸਮਾਗਮ ‘ਚ ਗਾਈ ਜਾਂਦੀ ਇਹ ਵਾਰ ”ਬਸ ਇਸੇ ਕਰਕੇ ਤੇਰੇ ਨਾਲ ਸਾਡੀ ਬਣਦੀ ਨਈ ਸਰਕਾਰੇ ਨੀ” ਪੇਸ਼ ਕੀਤੀ ਗਈ। ਇਸ ਉਪਰੰਤ ਉੱਚੇਚੇ ਤੌਰ ‘ਤੇ ਪਹੁੰਚੇ ਕਵੀ ਸਾਹਿਬਾਨਾਂ ਵਲੋਂ ਇਸ ਵਿਸ਼ੇਸ਼ ਦਿਨ ਨੂੰ ਸਮਰਪਿਤ ਕਵੀ ਦਰਬਾਰ ਸਜਾਏ ਗਏ। ਸਮਾਪਤੀ ਉਪਰੰਤ ਗੁਰੂ ਘਰ ਦੇ ਸੇਵਾਦਾਰ ਭਾਈ ਜਸਵੰਤ ਸਿੰਘ ਹੋਠੀ ਵਲੋਂ ਸਮੁੱਚੀ ਸਿੱਖ ਕੌਮ ਨੂੰ ਇੱਕ ਹੋ ਕੇ ਪੂਰੀ ਮਾਨਵਤਾ ਲਈ ਸੇਵਾ ਕਰਨ ਦੀ ਬੇਨਤੀ ਕੀਤੀ ਅਤੇ ਆਉਣ ਵਾਲੇ ਸਮੇਂ ਵਿਚ ਗੁਰੂ ਘਰ ਵਲੋਂ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਵਾਰੇ ਦੱਸਿਆ। ਸ. ਜਗਜੀਤ ਸਿੰਘ ਕੰਗ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਅੰਤ ਵਿਚ ਗੁਰੂ ਘਰ ਵਿਖੇ ਪਹੁੰਚੇ ਸਮੂਹ ਰਾਗੀ ਅਤੇ ਢਾਡੀ ਸਾਹਿਬਾਨਾਂ ਅਤੇ ਸ. ਸੁਖਪ੍ਰੀਤ ਸਿੰਘ ਬਦੇਸ਼ਾ (ਜੋਬਨ) ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article