PUNJABMAILUSA.COM

ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਕਰਨਾ ਪਵੇਗਾ ਅੰਤਾਂ ਦੀ ਗਰੀਬੀ ਦਾ ਸਾਹਮਣਾ?

ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਕਰਨਾ ਪਵੇਗਾ ਅੰਤਾਂ ਦੀ ਗਰੀਬੀ ਦਾ ਸਾਹਮਣਾ?

ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਕਰਨਾ ਪਵੇਗਾ ਅੰਤਾਂ ਦੀ ਗਰੀਬੀ ਦਾ ਸਾਹਮਣਾ?
November 09
21:00 2015

aa
ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਹੋਣਗੀਆਂ ਇਸ ਦਾ ਮੁੱਖ ਕਾਰਨ
ਸਟਾਕਹੋਮ, 9 ਨਵੰਬਰ (ਪੰਜਾਬ ਮੇਲ)- ਐਤਵਾਰ ਨੂੰ ਜਾਰੀ ਕੀਤੀ ਗਈ ਆਪਣੀ ਇੱਕ ਰਿਪੋਰਟ ਵਿੱਚ ਵਰਲਡ ਬੈਂਕ ਨੇ ਆਖਿਆ ਕਿ ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਕਾਰਨ ਆਉਣ ਵਾਲੇ ਸਮੇਂ ਵਿੱਚ ਖੇਤੀਬਾੜੀ ਨੂੰ ਨੁਕਸਾਨ ਹੋਵੇਗਾ ਤੇ ਦੁਨੀਆ ਭਰ ਵਿੱਚ ਮਲੇਰੀਆ ਤੇ ਹੋਰ ਬਿਮਾਰੀਆਂ ਫੈਲ ਜਾਣਗੀਆਂ। ਇਸ ਤੋਂ ਇਲਾਵਾ 2030 ਤੱਕ 100 ਮਿਲੀਅਨ ਤੋਂ ਵੀ ਵੱਧ ਲੋਕਾਂ ਨੂੰ ਅੰਤਾਂ ਦੀ ਗਰੀਬੀ ਦਾ ਸਾਹਮਣਾ ਕਰਨਾ ਪਵੇਗਾ। ਪੈਰਿਸ ਵਿੱਚ ਸੰਯੁਕਤ ਰਾਸ਼ਟਰ ਦੇ ਵਾਤਾਵਰਣ ਸਬੰਧੀ ਹੋ ਰਹੇ ਸਿਖ਼ਰ ਸੰਮੇਲਨ ਤੋਂ ਕੁੱਝ ਹਫਤੇ ਪਹਿਲਾਂ ਜਾਰੀ ਕੀਤੀ ਗਈ ਇਸ ਰਿਪੋਰਟ ਤੋਂ ਸਾਹਮਣੇ ਆਇਆ ਕਿ ਕਿਸ ਤਰ੍ਹਾਂ ਗਲੋਬਲ ਵਾਰਮਿੰਗ ਦਾ ਅਸਰ ਵੱਖ ਵੱਖ ਢੰਗ ਨਾਲ ਲੋਕਾਂ ਉੱਤੇ ਪਵੇਗਾ। ਇਹ ਵੀ ਪਤਾ ਲੱਗਿਆ ਕਿ ਇਸ ਦਾ ਪ੍ਰਭਾਵ ਸਾਰਿਆਂ ਉੱਤੇ ਇੱਕੋ ਜਿਹਾ ਨਹੀਂ ਹੋਵੇਗਾ ਕਿਉਂਕਿ ਦੁਨੀਆ ਭਰ ਵਿੱਚ ਗਰੀਬੀ ਹੰਢਾਅ ਰਹੇ ਲੋਕ ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਜਿਵੇਂ ਕਿ ਸਮੁੰਦਰਾਂ ਦੇ ਪਾਣੀ ਦਾ ਵੱਧਣਾ ਜਾਂ ਗੰਭੀਰ ਸੋਕਿਆਂ ਆਦਿ ਵਰਗੀਆਂ ਅਲਾਮਤਾਂ ਨਾਲ ਸਿੱਝਣ ਲਈ ਤਿਆਰ ਨਹੀਂ ਹਨ। ਵਾਸਿ਼ੰਗਟਨ ਸਥਿਤ ਵਰਲਡ ਬੈਂਕ ਨੇ ਆਪਣੀ ਰਿਪੋਰਟ ਵਿੱਚ ਆਖਿਆ ਕਿ ਅਜਿਹੇ ਲੋਕਾਂ ਕੋਲ ਸਰੋਤਾਂ ਦੀ ਘਾਟ ਹੈ ਤੇ ਉਨ੍ਹਾਂ ਨੂੰ ਪਰਿਵਾਰ, ਕਮਿਊਨਿਟੀ ਤੇ ਵਿੱਤੀ ਸਿਸਟਮ ਤੋਂ ਕੋਈ ਬਹੁਤੀ ਮਦਦ ਨਹੀਂ ਮਿਲਦੀ। ਪੈਰਿਸ ਵਿਖੇ ਅਗਲੇ ਮਹੀਨੇ ਹੋਣ ਜਾ ਰਹੀ ਇਸ ਸਿਖ਼ਰ ਵਾਰਤਾ ਵਿੱਚ ਭਖਵਾਂ ਮੁੱਦਾ ਇਹੋ ਰਹੇਗਾ ਕਿ ਗਰੀਬ ਮੁਲਕਾਂ ਤੇ ਗਰੀਬ ਕਮਿਊਨਿਟੀਜ਼ ਦੀ ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਦੇ ਮੱਦੇਨਜ਼ਰ ਕਿਸ ਤਰ੍ਹਾਂ ਮਦਦ ਕੀਤੀ ਜਾਵੇ? ਕ੍ਰਿਸ਼ਚੀਅਨ ਏਡ ਦੇ ਮੁਹੰਮਦ ਐਡੋਅ ਨੇ ਆਖਿਆ ਕਿ ਵਰਲਡ ਬੈਂਕ ਦੀ ਰਿਪੋਰਟ ਦੇ ਅੰਕੜੇ ਕਾਫੀ ਦਿਲ ਦਹਿਲਾ ਦੇਣ ਵਾਲੇ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਦੁਨੀਆ ਭਰ ਦੇ ਆਗੂ ਅਗਲੇ ਮਹੀਨੇ ਇੱਕਠੇ ਹੋ ਕੇ ਇਸ ਪਾਸੇ ਵੱਲ ਵੀ ਧਿਆਨ ਦੇਣਗੇ। ਪੈਰਿਸ ਵਿਖੇ ਹੋਣ ਵਾਲੇ ਕਿਸੇ ਵੀ ਕਰਾਰ ਵਿੱਚ ਗਰੀਬ ਤੇ ਕਮਜੋ਼ਰ ਕਮਿਊਨਿਟੀਜ਼ ਦੀ ਮਦਦ ਦਾ ਕੋਈ ਰਾਹ ਤਾਂ ਜ਼ਰੂਰ ਲੱਭਿਆ ਜਾਣਾ ਚਾਹੀਦਾ ਹੈ ਤਾਂ ਕਿ ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਨਾਲ ਉਹ ਚੰਗੀ ਤਰ੍ਹਾਂ ਨਜਿੱਠਣ ਦੀ ਜਾਚ ਸਿੱਖ ਸਕਣ। ਕਾਰਬਨ ਡਾਈਆਕਸਾਈਡ ਤੇ ਤਪਿਸ਼ ਪੈਦਾ ਕਰਨ ਵਾਲੀਆਂ ਹੋਰਨਾਂ ਗੈਸਾਂ ਨੂੰ ਠੱਲ੍ਹ ਪਾਉਣ ਦੇ ਕੀਤੇ ਗਏ ਢੇਰ ਸਾਰੇ ਵਾਅਦਿਆਂ ਦੇ ਬਾਵਜੂਦ ਵਾਤਾਵਰਣ ਵਿੱਚ ਹੋਣ ਵਾਲੀਆਂ ਤਬਦੀਲੀਆਂ ਨੇੜ ਭਵਿੱਖ ਵਿੱਚ ਇੱਕਦਮ ਰੁਕਣ ਵਾਲੀਆਂ ਨਹੀਂ। ਅਗਲੇ ਕਈ ਹੋਰ ਸਾਲਾਂ ਤੱਕ ਕਾਰਬਨ ਦਾ ਰਿਸਾਅ ਅਜੇ ਹੋਰ ਜਾਰੀ ਰਹਿਣ ਦਾ ਖਦਸ਼ਾ ਹੈ ਕਿਉਂਕਿ ਭਾਰਤ ਤੇ ਚੀਨ ਵਰਗੇ ਵਿਕਾਸਸ਼ੀਲ ਮੁਲਕ ਆਪਣੇ ਅਰਥਚਾਰਿਆਂ ਨੂੰ ਹੋਰ ਮਜ਼ਬੂਤ ਕਰਨ ਲਈ ਜੈਵਿਕ ਬਾਲਣ ਦੀ ਵਰਤੋਂ ਜਾਰੀ ਰੱਖਣਗੇ। ਬੈਂਕ ਨੇ ਆਖਿਆ ਕਿ ਗਰੀਬਾਂ ਦੀ ਹਿਫਾਜ਼ਤ ਕਰਨਾ ਜਿਵੇਂ ਕਿ ਸਿਹਤ ਸੰਭਾਲ ਤੱਕ ਉਨ੍ਹਾਂ ਦੀ ਪਹੁੰਚ ਵਿੱਚ ਸੁਧਾਰ ਕਰਨਾ, ਸੋਸ਼ਲ ਸੇਫਟੀ ਨੈੱਟਸ ਤੇ ਹੜ੍ਹਾਂ ਤੋਂ ਬਚਾਅ ਦੇ ਸਾਧਨ ਵਧਾਉਣੇ ਅਤੇ ਗਰਮੀ ਬਰਦਾਸ਼ਤ ਕਰਨ ਵਾਲੀਆਂ ਫਸਲਾਂ ਦੀ ਵੱਧ ਪੈਦਾਵਾਰ ਨਾਲ ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਦੇ ਪਹਿਲਾਂ ਤੋਂ ਹੀ ਗਰੀਬੀ ਹੰਢਾਅ ਰਹੇ ਲੋਕਾਂ ਉੱਤੇ ਨਕਾਰਾਤਮਕ ਨਤੀਜਿਆਂ ਨੂੰ ਘਟਾਇਆ ਜਾ ਸਕਦਾ ਹੈ। ਇਸ ਤਰ੍ਹਾਂ ਦੇ ਸਕਾਰਾਤਮਕ ਵਿਕਾਸ ਦੀ ਅਣਹੋਂਦ ਕਾਰਨ ਵਾਤਾਵਰਣ ਵਿੱਚ ਹੋ ਰਹੀਆਂ ਤਬਦੀਲੀਆਂ ਸਦਕਾ 2030 ਤੱਕ 100 ਮਿਲੀਅਨ ਤੋਂ ਵੀ ਵੱਧ ਲੋਕ ਅੰਤਾਂ ਦੀ ਗਰੀਬੀ ਹੰਢਾਉਣ ਲਈ ਮਜਬੂਰ ਹੋਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article