PUNJABMAILUSA.COM

ਸਾਡੀ ਜੇਤੂ ਤਾਕਤ ਦੀ ਪਛਾਣ ਨਸ਼ਟ ਨਹੀਂ ਕੀਤੀ ਜਾ ਸਕਦੀ : ਉੱਤਰੀ ਕੋਰੀਆ

ਸਾਡੀ ਜੇਤੂ ਤਾਕਤ ਦੀ ਪਛਾਣ ਨਸ਼ਟ ਨਹੀਂ ਕੀਤੀ ਜਾ ਸਕਦੀ : ਉੱਤਰੀ ਕੋਰੀਆ

ਸਾਡੀ ਜੇਤੂ ਤਾਕਤ ਦੀ ਪਛਾਣ ਨਸ਼ਟ ਨਹੀਂ ਕੀਤੀ ਜਾ ਸਕਦੀ : ਉੱਤਰੀ ਕੋਰੀਆ
December 30
19:13 2017

ਸਿਓਲ, 30 ਦਸੰਬਰ (ਪੰਜਾਬ ਮੇਲ)- ਉੱਤਰੀ ਕੋਰੀਆ ਨੇ ਅੱਜ ਕਿਹਾ ਕਿ ਜੇਕਰ ਅਮਰੀਕਾ ਤੇ ਉਸ ਦੇ ਭਾਈਵਾਲਾਂ ਨੇ ਉਸ ਨੂੰ ਬਲੈਕਮੇਲ ਕਰਨਾ ਤੇ ਉਸ ਦੇ ਦਰ ’ਤੇ ਜੰਗੀ ਮਸ਼ਕਾਂ ਬੰਦ ਨਾ ਕੀਤੀਆਂ ਤਾਂ ਉਹ ਆਪਣੇ ਪਰਮਾਣੂ ਹਥਿਆਰਾਂ ਨੂੰ ਕਦੀ ਨਹੀਂ ਛੱਡੇਗਾ।
ਉੱਤਰੀ ਕੋਰੀਆ ਨੇ ਇਸ ਸਾਲ ਸਤੰਬਰ ਮਹੀਨੇ ਆਪਣਾ ਸਭ ਤੋਂ ਸ਼ਕਤੀਸ਼ਾਲੀ ਪ੍ਰਮਾਣੂ ਪ੍ਰੀਖਣ ਕੀਤਾ ਸੀ ਅਤੇ ਜੁਲਾਈ ਤੇ ਨਵੰਬਰ ਮਹੀਨੇ ਤਿੰਨ ਅੰਤਰ-ਦੀਪੀ ਬੈਲਿਸਟਿਕ ਮਿਸਾਈਲਾਂ ਦੀ ਅਜ਼ਮਾਇਸ਼ ਕੀਤੀ ਸੀ। ਉੱਤਰੀ ਕੋਰੀਆ ਇਹ ਸੰਕੇਤ ਦੇਣਾ ਚਾਹੁੰਦਾ ਸੀ ਉਹ ਅਜਿਹੀਆਂ ਪ੍ਰਮਾਣੂ ਮਿਸਾਈਲਾਂ ਬਣਾਉਣ ਦੇ ਨੇੜੇ ਹੈ, ਜੋ ਅਮਰੀਕੀ ਧਰਤੀ ਨੂੰ ਫੁੰਡ ਸਕਦੀਆਂ ਹਨ। ਇਨ੍ਹਾਂ ਮਿਸਾਈਲਾਂ ਦੀ ਅਜ਼ਮਾਇਸ਼ ਮਗਰੋਂ ਕੌਮਾਂਤਰੀ ਭਾਈਚਾਰੇ ਵੱਲੋਂ ਉੱਤਰੀ ਕੋਰੀਆ ’ਤੇ ਆਪਣਾ ਪ੍ਰਮਾਣੂ ਪ੍ਰੋਗਰਾਮ ਬੰਦ ਕਰਨ ਲਈ ਦਬਾਅ ਪੈਣਾ ਸ਼ੁਰੂ ਹੋ ਗਿਆ। ਅਮਰੀਕਾ ਤੇ ਦੱਖਣੀ ਕੋਰੀਆ ਨੇ ਫ਼ੈਸਲਾ ਕੀਤਾ ਸੀ ਕਿ ਜਦ ਉੱਤਰੀ ਕੋਰੀਆ ਆਪਣੇ ਪ੍ਰਮਾਣੂ ਹਥਿਆਰ ਤੇ ਮਿਸਾਈਲ ਪ੍ਰੋਗਰਾਮ ਨੂੰ ਬੰਦ ਨਹੀਂ ਕਰ ਦਿੰਦਾ, ਉਸ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ। ਉੱਤਰ ਕੋਰੀਆ ਦੀ ਸਰਕਾਰੀ ਖ਼ਬਰ ਏਜੰਸੀ ਨੇ ਅੱਜ ਆਪਣੀ ਰਿਪੋਰਟ ’ਚ ਕਿਹਾ ਕਿ ਉੱਤਰ ਕੋਰੀਆ ਨੇ ਸਾਰੇ ਕਦਮ ਆਤਮ ਸੁਰੱਖਿਆ ਤੇ ਸੰਭਾਵੀ ਪ੍ਰਮਾਣੂ ਹਮਲਿਆਂ ਦੇ ਮੱਦੇਨਜ਼ਰ ਚੁੱਕੇ ਹਨ, ਪਰ ਜੇਕਰ ਅਮਰੀਕਾ ਤੇ ਉਸ ਦੇ ਭਾਈਵਾਲਾਂ ਨੇ ਉਨ੍ਹਾਂ ਨੂੰ ਪ੍ਰਮਾਣੂ ਧਮਕੀਆਂ ਦੇਣੀਆਂ, ਬਲੈਕਮੇਲ ਕਰਨਾ ਤੇ ਜੰਗੀ ਮਸ਼ਕਾਂ ਜਾਰੀ ਰੱਖੀਆਂ ਤਾਂ ਉਹ ਆਪਣਾ ਪ੍ਰੋਗਰਾਮ ਜਾਰੀ ਰੱਖੇਗਾ। ਉੱਤਰ ਕੋਰੀਆ ਨੇ ਦੋਸ਼ ਲਾਇਆ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਉਨ੍ਹਾਂ ’ਤੇ ਸਖ਼ਤ ਪਾਬੰਦੀਆਂ ਲਾਈਆਂ ਤੇ ਉਨ੍ਹਾਂ ਨੂੰ ਗੱਲਬਾਤ ਤੋਂ ਪਹਿਲਾਂ ਹੀ ਹਮਲੇ ਕਰਨ ਦੀਆਂ ਧਮਕੀਆਂ ਦਿੱਤੀਆਂ।
ਉਨ੍ਹਾਂ ਕਿਹਾ, ‘ਸਾਡੀਆਂ ਨੀਤੀਆਂ ’ਚ ਕਿਸੇ ਤਬਦੀਲੀ ਦੀ ਆਸ ਨਾ ਕੀਤੀ ਜਾਵੇ। ਸਾਡੀ ਜੇਤੂ ਤਾਕਤ ਦੀ ਪਛਾਣ ਨਾ ਤਾਂ ਘਟਾਈ ਜਾ ਸਕਦੀ ਤੇ ਨਾ ਹੀ ਨਸ਼ਟ ਕੀਤੀ ਜਾ ਸਕਦੀ ਹੈ।’

About Author

Punjab Mail USA

Punjab Mail USA

Related Articles

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article