PUNJABMAILUSA.COM

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

 Breaking News

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ
May 17
17:32 2019

ਸਾਨ ਫਰਾਂਸਿਸਕੋ, 17 ਮਈ (ਪੰਜਾਬ ਮੇਲ)- ਸਾਨ ਫਰਾਂਸਿਸਕੋ ਦੇ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਬੁੱਧਵਾਰ ਨੂੰ ਪਾਬੰਦੀ ਲਗਾ ਦਿੱਤੀ ਗਈ। ਪਾਬੰਦੀ ਇਸ ਲਈ ਲਗਾਈ ਗਈ ਕਿਉਂਕਿ ਇਸ ਤਕਨਾਲੋਜੀ ਜ਼ਰੀਏ ਚਿਹਰਿਆਂ ਦੀ ਗਲਤ ਪਛਾਣ ਹੋ ਰਹੀ ਸੀ। ਇਸ ਦੇ ਨਾਲ ਹੀ ਸਮੂਹਿਕ ਨਿਗਰਾਨੀ ਲਈ ਇਸ ਦੀ ਜ਼ਿਆਦਾ ਦੁਰਵਰਤੋਂ ਹੋ ਰਹੀ ਸੀ।
ਪੁਲਿਸ ਅਤੇ ਜਾਂਚ ਏਜੰਸੀਆਂ ਇਸ ਗੱਲ ਨੂੰ ਲੈ ਕੇ ਪਰੇਸ਼ਾਨ ਸਨ ਕਿ ਇਸ ਤਕਨੀਕ ਕਾਰਨ ਲੋਕਾਂ ਦੀਆਂ ਨਿੱਜੀ ਜਾਣਕਾਰੀਆਂ ਲੀਕ ਹੋ ਰਹੀਆਂ ਹਨ। ਪੁਲਿਸ ਅਤੇ ਜਾਂਚ ਏਜੰਸੀਆਂ ਖਿਲਾਫ ਰੋਜ਼ਾਨਾ ਦੋ ਤੋਂ ਤਿੰਨ ਮੁਕੱਦਮੇ ਦਰਜ ਹੋ ਰਹੇ ਸਨ। ਪਿਛਲੇ ਮਹੀਨੇ ਹੀ ਗਲਤ ਪਛਾਣ ਕਾਰਨ ਇਕ ਨੌਜਵਾਨ ਨੇ ਚੋਰੀ ਦੇ ਦੋਸ਼ ਵਿਚ ਫਸਣ ‘ਤੇ ਐਪਲ ਕੰਪਨੀ ਖਿਲਾਫ 6,900 ਕਰੋੜ ਦਾ ਮੁਕੱਦਮਾ ਦਰਜ ਕਰਵਾਇਆ ਸੀ। ਸੈਨ ਫਰਾਂਸਿਸਕੋ ਦੇ ਬੋਰਡ ਆਫ ਸੁਪਰਵਾਈਜ਼ਰਸ ਨੇ 8 ਦੇ ਬਦਲੇ 1 ਵੋਟ ਨਾਲ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ।
ਲਿਹਾਜ਼ਾ ਵੀਡੀਓ ਕਲਿੱਪ ਜਾਂ ਫੋਟੋਗ੍ਰਾਫ ਦੇ ਆਧਾਰ ‘ਤੇ ਕਿਸੇ ਦੀ ਪਛਾਣ ਦਾ ਪਤਾ ਲਗਾਉਣ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ ਸਾਫਟਵੇਅਰ ਦਾ ਇਸਤੇਮਾਲ ਕਰਨ ਤੋਂ ਜਨਤਕ ਏਜੰਸੀਆਂ ਨੇ ਇਨਕਾਰ ਕਰ ਦਿੱਤਾ ਹੈ। ਗੁਪਤਤਾ ਅਤੇ ਨਾਗਰਿਕ ਅਧਿਕਾਰਾਂ ਦਾ ਸਮਰਥਨ ਕਰਨ ਵਾਲੇ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਸਮੂਹਿਕ ਨਿਗਰਾਨੀ ਲਈ ਇਸ ਤਕਨੀਕ ਦੀ ਦੁਰਵਰਤੋਂ ਕੀਤੀ ਜਾ ਸਕਦੀ ਹੈ।
ਸੈਨ ਫਰਾਂਸਿਸਕੋ ‘ਚ ਗੂਗਲ, ਐਪਲ ਅਤੇ ਫੇਸਬੁੱਕ ਵਰਗੀਆਂ ਦੁਨੀਆਂ ਦੀਆਂ ਦਿੱਗਜ ਕੰਪਨੀਆਂ ਸਥਾਪਤ ਹਨ। ਇਨ੍ਹਾਂ ਕੰਪਨੀਆਂ ਦੇ ਇੰਜੀਨੀਅਰਾਂ ਨੇ ਅਜਿਹਾ ਸਿਸਟਮ ਤਿਆਰ ਕੀਤਾ ਹੈ ਜਿਹੜੇ ਕਿ ਕਾਰੋਬਾਰ ਅਤੇ ਗਾਹਕਾਂ ਦੀ ਵਰਤੋਂ ਲਈ ਚਿਹਰਿਆਂ ਦੀ ਪਛਾਣ ਅਤੇ ਉਨ੍ਹਾਂ ਦਾ ਪਤਾ ਲਗਾ ਸਕਦੇ ਹਨ। ਭਾਰਤ ਵਿਚ ਵੀ ਬੈਂਗਲੁਰੂ ਸਮੇਤ 8 ਹਵਾਈ ਅੱਡਿਆਂ ‘ਤੇ ਇਹ ਸਹੂਲਤ ਇਸੇ ਸਾਲ ਤੋਂ ਲਾਗੂ ਹੋਣ ਜਾ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article
    9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

9/11 ‘ਤੇ ਟਰੰਪ ਦੇ ਟਵੀਟ ਨੇ ਮੇਲਾਨੀਆ ਨੂੰ ਦੁਚਿੱਤੀ ‘ਚ ਪਾਇਆ

Read Full Article
    ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

Read Full Article
    ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

ਪ੍ਰਿੰਸ ਜੌਰਜ ਕਾਊਂਟੀ ਵਿਚ ਛੋਟਾ ਜਹਾਜ਼ ਹਾਈਵੇ ‘ਤੇ ਹਾਦਸਾਗ੍ਰਸਤ, ਦੋ ਜ਼ਖਮੀ

Read Full Article
    ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

ਅਮਰੀਕਾ ਵਿਚ ਗੋਲੀਬਾਰੀ ਦੀ ਅਲੱਗ ਅਲੱਗ ਘਟਨਾਵਾਂ ਵਿਚ ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

ਅਮਰੀਕਾ ਦੇ ਸਾਰੇ ਸੂਬਿਆਂ ਨੇ ਗੂਗਲ ਦੀ ਸੰਭਾਵੀ ਅਜ਼ਾਰੇਦਾਰੀ ਬਾਰੇ ਜਾਂਚ ਦਾ ਕੀਤਾ ਐਲਾਨ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

ਅਮਰੀਕਾ ਨੇ ਪਾਕਿਸਤਾਨ ‘ਚ ਸਰਗਰਮ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਰਗਨਾ ਮੁਫਤੀ ਨੂਰ ਵਲੀ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਿਆ

Read Full Article
    ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

ਟਰੰਪ ਪ੍ਰਸ਼ਾਸਨ ਨੇ ਈ-ਸਿਗਰਟ ‘ਤੇ ਪਾਬੰਦੀ ਲਗਾਉਣ ਦੀ ਬਣਾਈ ਯੋਜਨਾ

Read Full Article
    ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

ਟਰੰਪ ਪ੍ਰਸ਼ਾਸਨ ਨੂੰ ਨਵੇਂ ਸ਼ਰਨਾਰਥੀ ਨਿਯਮਾਂ ਦੀ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ

Read Full Article
    ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

ਪੰਜਾਬ ਵੀ ਆਇਆ ਆਰਥਿਕ ਮੰਦੀ ਦੀ ਮਾਰ ਹੇਠ

Read Full Article
    ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

ਵਿਦੇਸ਼ੀ ਕਰੰਸੀ ‘ਤੇ ਭਾਰਤ ‘ਚ ਲੱਗੇਗਾ 2 ਫੀਸਦੀ ਟੈਕਸ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

15ਵੇਂ ਵਿਸ਼ਵ ਕਬੱਡੀ ਕੱਪ ਲਈ ਸਮੁੱਚੀਆਂ ਤਿਆਰੀਆਂ ਮੁਕੰਮਲ

Read Full Article
    ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

ਅਮਰੀਕਨ ਸਿੱਖ ਕਾਕਸ ਕਮੇਟੀ ਨੇ ਅਮਰੀਕਨ ਸਿੱਖ ਕਾਂਗਰੈਸ਼ਨਲ ਕਾਕਸ ਨੂੰ ਮੋਦੀ ਦੀ ਅਮਰੀਕਾ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਬਾਰੇ ਪੁੱਛਗਿੱਛ ਕਰਨ ਲਈ ਕਿਹਾ

Read Full Article
    ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

ਸਿੱਖ ਪੰਚਾਇਤ ਨੇ ਹੜ੍ਹਾਂ ਦੇ ਸ਼ਿਕਾਰ ਸਿੱਖਾਂ ਦੀ ਸਹਾਇਤਾ ਲਈ ਖਾਲਸਾ ਏਡ ਨੂੰ 31 ਹਜ਼ਾਰ ਡਾਲਰ ਭੇਜੇ

Read Full Article