ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦਾ ਦੇਹਾਂਤ

80
Share

ਨਵੀਂ ਦਿੱਲੀ, 27 ਸਤੰਬਰ (ਪੰਜਾਬ ਮੇਲ)- ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਐਤਵਾਰ ਨੂੰ ਇੱਥੇ ਦੇਹਾਂਤ ਹੋ ਗਿਆ। ਉਹ 82 ਸਾਲ ਦੇ ਸਨ ਤੇ ਛੇ ਸਾਲ ਤੋਂ ਕੋਮਾ ਵਿੱਚ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਹੋਰ ਸੀਨੀਅਰ ਨੇਤਾਵਾਂ ਨੇ ਮੌਤ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਦਿੱਲੀ ਦੇ ਆਰਮੀ ਦੇ ਰਿਸਰਚ ਐਂਡ ਰੈਫ਼ਰਲ ਹਸਪਤਾਲ ਵਿਖੇ ਆਖਰੀ ਸਾਹ ਲਿਆ। ਉਹ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਦੇ ਕਰੀਬੀ ਸਨ। ਮਿਲਟਰੀ ਹਸਪਤਾਲ ਨੇ ਬਿਆਨ ਜਾਰੀ ਕਰਦਿਆਂ ਕਿਹਾ, “ਇਹ ਬੜੇ ਦੁੱਖ ਨਾਲ ਦੱਸਿਆ ਜਾ ਰਿਹਾ ਹੈ ਕਿ ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦੀ ਅੱਜ ਸਵੇਰੇ 6.55 ਵਜੇ ਮੌਤ ਹੋ ਗਈ।” ਉਨ੍ਹਾਂ ਨੂੰ 25 ਜੂਨ ਨੂੰ ਦਾਖਲ ਕਰਵਾਇਆ ਗਿਆ ਸੀ। ਅੱਜ ਸਵੇਰੇ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਅਗਸਤ 2014 ਵਿੱਚ ਘਰ ਵਿੱਚ ਡਿੱਗਣ ਕਾਰਨ ਉਹ ਕੋਮਾ ਵਿੱਚ ਚਲੇ ਗਏ ਸਨ।


Share