PUNJABMAILUSA.COM

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਦਲਾਈਲਾਮਾ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਦਲਾਈਲਾਮਾ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਦਲਾਈਲਾਮਾ ਵੱਲੋਂ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ
November 10
17:27 2018

ਸੁਲਤਾਨਪੁਰ ਲੋਧੀ/ਨਵੀਂ ਦਿੱਲੀ, 10 ਨਵੰਬਰ (ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰਹਿਬਰ-ਏ-ਆਲਮ, ਗੁਰੂ ਨਾਨਕ-ਜੀਵਨ ਤੇ ਵਿਰਾਸਤ’ ਸਮਾਗਮ ਦਿੱਲੀ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਤਿੱਬਤੀ ਧਾਰਮਿਕ ਗੁਰੂ ਦਲਾਈਲਾਮਾ ਨੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਸਨਮਾਨ ਕੀਤਾ। ਸੰਤ ਸੀਚੇਵਾਲ ਨੂੰ ਇਹ ਸਨਮਾਨ ਸ੍ਰੀ ਗੁਰੂ ਨਾਨਕ ਦੇਵ ਦੀ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਕਰਨ ਅਤੇ ਪਵਿੱਤਰ ਕਾਲੀ ਵੇਈਂ ਨਦੀ ਨੂੰ ਪ੍ਰਦੂਸ਼ਣ ਮੁਕਤ ਕਰਨ ‘ਤੇ ਦਿੱਤਾ ਗਿਆ ਕਿ ਕਿਵੇਂ ਉਨ੍ਹਾਂ ਨੇ ਮਨੁੱਖਤਾ ਦੀ ਭਲਾਈ ਲਈ ਕਾਰਜ ਕੀਤੇ ਹਨ। ਇਹ ਸਮਾਗਮ ਨੈਸ਼ਨਲ ਇੰਸਟੀਚਿਊਟ ਆਫ ਪੰਜਾਬ ਸਟੱਡੀਜ਼ ‘ਭਾਈ ਵੀਰ ਸਿੰਘ ਸਾਹਿਤ ਸਦਨ’ ਵਲੋਂ ਕਰਵਾਇਆ ਗਿਆ ਸੀ।
ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਲਾਈ ਗਈ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਉਪਰੰਤ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਦਲਾਈਲਾਮਾ ਨੇ ਸੰਤ ਸੀਚੇਵਾਲ ਵਲੋਂ ਸੁਲਤਾਨਪੁਰ ਲੋਧੀ ਤੋਂ ਲਿਆਂਦੀ ਬੇਰੀ ਦਾ ਬੂਟਾ ਲਾਇਆ ਅਤੇ ਉਸ ਨੂੰ ਬਾਬੇ ਨਾਨਕ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦਾ ਜਲ ਪਾਇਆ ਗਿਆ। ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਸੰਤ ਬਲਵੀਰ ਸਿੰਘ ਸੀਚੇਵਾਲ ਦੇ ਕੰਮਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੀਤੇ ਗਏ ਕਾਰਜ ਬਹੁਤ ਹੀ ਸ਼ਲਾਘਾਯੋਗ ਹਨ। ਡਾ. ਮਨਮੋਹਨ ਸਿੰਘ ਨੇ ਭਾਸ਼ਣ ਵਿਚ ਪਵਿੱਤਰ ਕਾਲੀ ਵੇਈਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਰਬ ਸਾਂਝੀਵਾਲਤਾ ਦਾ ਸੁਨੇਹਾ ਦਿੱਤਾ ਸੀ।
ਓਧਰ ਦਲਾਈਲਾਮਾ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਭਾਰਤ ਨੇ 5000 ਸਾਲ ਪਹਿਲਾਂ ਵਿਸ਼ਵ ਦੀ ਅਗਵਾਈ ਕੀਤੀ ਸੀ ਅਤੇ ਵਿਕਸਿਤ ਦੇਸ਼ਾਂ ਵਿਚ ਮੋਹਰੀ ਸੀ। ਇਸ ਮੌਕੇ ਪਿੰਗਲਵਾੜਾ ਤੋਂ ਬੀਬੀ ਇੰਦਰਜੀਤ ਕੌਰ, ਪੇਂਟਰ ਸਿਧਾਰਥ, ਸਵਰਨਜੀਤ ਸਵੀ, ਸਵਾਮੀ ਗੁਰਦੀਪ ਗਿਰੀ ਸਮੇਤ ਕਈ ਸ਼ਖਸੀਅਤਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਭਾਈ ਮਨਜੀਤ ਸਿੰਘ, ਮਨਜੀਤ ਸਿੰਘ ਜੀ. ਕੇ, ਤਰਲੋਚਨ ਸਿੰਘ, ਮਹਿੰਦਰ ਸਿੰਘ ਅਤੇ ਬਲਬੀਰ ਮਾਧੋਪੁਰੀ ਆਦਿ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article