PUNJABMAILUSA.COM

ਸਾਬਕਾ ਭਾਰਤੀ ਹਾਕੀ ਕਪਤਾਨ ਸਰਦਾਰ ਸਿੰਘ ਨੇ ਕੌਮਾਂਤਰੀ ਹਾਕੀ ਤੋਂ ਲਿਆ ਸੰਨਿਆਸ

ਸਾਬਕਾ ਭਾਰਤੀ ਹਾਕੀ ਕਪਤਾਨ ਸਰਦਾਰ ਸਿੰਘ ਨੇ ਕੌਮਾਂਤਰੀ ਹਾਕੀ ਤੋਂ ਲਿਆ ਸੰਨਿਆਸ

ਸਾਬਕਾ ਭਾਰਤੀ ਹਾਕੀ ਕਪਤਾਨ ਸਰਦਾਰ ਸਿੰਘ ਨੇ ਕੌਮਾਂਤਰੀ ਹਾਕੀ ਤੋਂ ਲਿਆ ਸੰਨਿਆਸ
September 13
17:30 2018

ਨਵੀਂ ਦਿੱਲੀ, 13 ਸਤੰਬਰ (ਪੰਜਾਬ ਮੇਲ)- ਸਾਬਕਾ ਭਾਰਤੀ ਹਾਕੀ ਕਪਤਾਨ ਸਰਦਾਰ ਸਿੰਘ ਨੇ ਬੁੱਧਵਾਰ ਆਪਣੇ ਚਮਕਦਾਰ ਕਰੀਅਰ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਅਤੇ ਕਿਹਾ ਕਿ ਪਿਛਲੇ 12 ਸਾਲਾਂ ‘ਚ ਉਹ ਕਾਫੀ ਹਾਕੀ ਖੇਡ ਚੁੱਕਾ ਹੈ। ਉਸ ਨੇ ਕਿਹਾ, ” ਹੁਣ ਨੌਜਵਾਨਾਂ ਲਈ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ।
ਸਰਦਾਰ ਨੇ ਕਿਹਾ, ” ਉਸ ਨੇ ਏਸ਼ੀਆਈ ਖੇਡਾਂ ਵਿਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਇਹ ਫੈਸਲਾ ਲਿਆ, ਜਿਸ ਵਿਚ ਭਾਰਤ ਆਪਣੇ ਖਿਤਾਬ ਦਾ ਬਚਾਅ ਕਰਨ ਵਿਚ ਅਸਫਲ ਰਿਹਾ ਅਤੇ ਉਸ ਨੂੰ ਕਾਂਸੀ ਤਮਗੇ ਨਾਲ ਸਬਰ ਕਰਨਾ ਪਿਆ। ਸਰਦਾਰ ਦੀ ਉਮਰ ਵੀ ਵਧ ਰਹੀ ਹੈ ਅਤੇ ਹੁਣ ਉਸ ਦੀ ਖੇਡ ਵਿਚ ਪਹਿਲਾਂ ਵਰਗੀ ਫੁਰਤੀ ਦੇਖਣ ਨੂੰ ਨਹੀਂ ਮਿਲਦੀ, ਜਿਸ ਕਾਰਨ ਏਸ਼ੀਆਈ ਖੇਡਾਂ ਦੌਰਾਨ ਉਸ ਦੇ ਪ੍ਰਦਰਸ਼ਨ ਦੀ ਕਾਫੀ ਆਲੋਚਨਾ ਵੀ ਹੋਈ। ਇਸ ਸਾਬਕਾ ਕਪਤਾਨ ਨੇ ਕਿਹਾ, ”ਹਾਂ, ਮੈਂ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਮੈਂ ਆਪਣੇ ਕਰੀਅਰ ਵਿਚ ਕਾਫੀ ਹਾਕੀ ਖੇਡੀ ਹੈ। 12 ਸਾਲ ਦਾ ਸਮਾਂ ਬਹੁਤ ਲੰਬਾ ਹੁੰਦਾ ਹੈ। ਹੁਣ ਭਵਿੱਖ ਦੀ ਪੀੜ੍ਹੀ ਦੇ ਜ਼ਿੰਮੇਵਾਰੀ ਸੰਭਾਲਣ ਦਾ ਸਮਾਂ ਆ ਗਿਆ ਹੈ।
ਉਸ ਨੇ ਕਿਹਾ, ”ਮੈਂ ਚੰਡੀਗੜ੍ਹ ਵਿਚ ਆਪਣੇ ਪਰਿਵਾਰ, ਹਾਕੀ ਇੰਡੀਆ ਤੇ ਆਪਣੇ ਦੋਸਤਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਹੈ। ਮੈਨੂੰ ਲੱਗਦਾ ਹੈ ਕਿ ਹੁਣ ਹਾਕੀ ਤੋਂ ਬਾਅਦ ਅੱਗੇ ਬਾਰੇ ਸੋਚਣ ਦਾ ਸਹੀ ਸਮਾਂ ਆ ਗਿਆ ਹੈ। ਦਿਲਚਸਪ ਗੱਲ ਇਹ ਹੈ ਕਿ ਜਕਾਰਤਾ ਵਿਚ ਏਸ਼ੀਆਈ ਖੇਡਾਂ ਦੌਰਾਨ ਸਰਦਾਰ ਨੇ ਕਿਹਾ ਸੀ ਕਿ ਉਸ ਦੇ ਅੰਦਰ ਕਾਫੀ ਹਾਕੀ ਬਚੀ ਹੈ ਅਤੇ ਉਸ ਨੇ 2020 ਦੀਆਂ ਟੋਕੀਓ ਓਲੰਪਿਕ ਖੇਡਾਂ ਵਿਚ ਆਪਣੇ ਖੇਡਣ ਦੀ ਇੱਛਾ ਪ੍ਰਗਟਾਈ ਸੀ। ਸਰਦਾਰ ਨੇ ਭਾਰਤੀ ਟੀਮ ਲਈ ਲਈ ਡੈਬਿਊ ਪਾਕਿਸਤਾਨ ਵਿਰੁੱਧ 2006 ਵਿਚ ਕੀਤਾ ਸੀ ਅਤੇ ਇਸ ਤੋਂ ਬਾਅਦ ਉਹ ਟੀਮ ਦੀ ਰੱਖਿਆ ਲਾਈਨ ਵਿਚ ਅਹਿਮ ਖਿਡਾਰੀ ਬਣਿਆ।
32 ਸਾਲਾ ਇਸ ਖਿਡਾਰੀ ਨੇ ਦੇਸ਼ ਲਈ 350 ਕੌਮਾਂਤਰੀ ਮੈਚ ਖੇਡੇ ਅਤੇ 2008 ਤੋਂ ਲੈ ਕੇ 2016 ਤਕ 8 ਸਾਲਾਂ ਤੱਕ ਰਾਸ਼ਟਰੀ ਟੀਮ ਦੀ ਕਪਤਾਨੀ ਵੀ ਸੰਭਾਲੀ। ਇਸ ਤੋਂ ਬਾਅਦ ਟੀਮ ਦੀ ਕਮਾਨ ਪੀ. ਆਰ. ਸ਼੍ਰੀਜੇਸ਼ ਨੂੰ ਸੌਂਪ ਦਿੱਤੀ ਗਈ। ਸਾਲ 2008 ਸੁਲਤਾਨ ਅਜਲਾਨ ਸ਼ਾਹ ਕੱਪ ਵਿਚ ਟੀਮ ਦੀ ਅਗਵਾਈ ਦੌਰਾਨ ਉਹ ਭਾਰਤੀ ਟੀਮ ਦੀ ਕਪਤਾਨੀ ਕਰਨ ਵਾਲਾ ਸਭ ਤੋਂ ਨੌਜਵਾਨ ਖਿਡਾਰੀ ਵੀ ਬਣਿਆ ਸੀ। ਉਸ ਨੂੰ 2012 ਵਿਚ ਅਰਜੁਨ ਪੁਰਸਕਾਰ ਤੇ 2015 ਵਿਚ ਪਦਮਸ਼੍ਰੀ ਨਾਲ ਵੀ ਨਿਵਾਜਿਆ ਗਿਆ। ਉਸ ਨੇ ਦੋ ਓਲੰਪਿਕ ਖੇਡਾਂ ਵਿਚ ਦੇਸ਼ ਦੀ ਪ੍ਰਤੀਨਿਧਤਾ ਕੀਤੀ। ਗੋਲਡ ਕੋਸਟ ਰਾਸ਼ਟਰਮੰਡਲ ਖੇਡਾਂ ਦੀ ਟੀਮ ‘ਚੋਂ ਬਾਹਰ ਕੀਤੇ ਜਾਣ ਤੋਂ ਬਾਅਦ ਇਸ ਖਿਡਾਰੀ ਨੇ ਆਪਣੀ ਫਿੱਟਨੈੱਸ ‘ਤੇ ਸਖਤ ਮਿਹਨਤ ਕੀਤੀ ਤੇ ਚੈਂਪੀਅਨਸ ਟਰਾਫੀ ਲਈ ਸ਼ਾਨਦਾਰ ਵਾਪਸੀ ਕੀਤੀ, ਜਿਸ ਵਿਚ ਭਾਰਤੀ ਟੀਮ ਨੇ ਚਾਂਦੀ ਤਮਗਾ ਜਿੱਤਿਆ। ਉਮਰ ਦੇ ਨਾਲ ਉਹ ਥੋੜ੍ਹਾ ਹੌਲੀ ਜ਼ਰੂਰ ਹੋਇਆ ਪਰ ਸਰਦਾਰ ਹੁਣ ਵੀ ਭਾਰਤੀ ਟੀਮ ਦੇ ਸਭ ਤੋਂ ਫਿੱਟ ਖਿਡਾਰੀਆਂ ‘ਚੋਂ ਇਕ ਹੈ। ਹਰਿਆਣਾ ਦੇ ਸਿਰਸਾ ਦੇ ਇਸ ਖਿਡਾਰੀ ਦਾ ਕਰੀਅਰ ਵਿਵਾਦਾਂ ਤੋਂ ਦੂਰ ਨਹੀਂ ਰਿਹਾ। ਉਸ ‘ਤੇ ਭਾਰਤੀ ਮੂਲ ਦੀ ਬ੍ਰਿਟਿਸ਼ ਮਹਿਲਾ ਨੇ ਜਬਰ-ਜ਼ਨਾਹ ਦਾ ਦੋਸ਼ ਵੀ ਲਾਇਆ ਸੀ, ਜਿਸ ਤੋਂ ਉਸ ਨੇ ਹਮੇਸ਼ਾ ਇਨਕਾਰ ਕੀਤਾ ਸੀ। ਉਸ ਨੂੰ ਇਸ ਮਾਮਲੇ ਵਿਚ ਲੁਧਿਆਣਾ ਪੁਲਸ ਦੇ ਵਿਸ਼ੇਸ਼ ਜਾਂਚ ਦਲ ਵਲੋਂ ਕਲੀਨ ਚਿੱਟ ਮਿਲ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article
    ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

ਪਰਵਾਸੀਆਂ ਨੂੰ ਪਨਾਹ ਨਾ ਦੇਣ ਵਾਲੇ ਟਰੰਪ ਦੇ ਆਦੇਸ਼ ‘ਤੇ ਅਮਰੀਕੀ ਅਦਾਲਤ ਨੇ ਲਗਾਈ ਰੋਕ

Read Full Article