ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਕੋਰੋਨਾ ਰਿਪੋਰਟ ਆਈ ਪੌਜ਼ੇਟਿਵ

255
Share

ਨਵੀਂ ਦਿੱਲੀ, 10 ਅਗਸਤ (ਪੰਜਾਬ ਮੇਲ)- ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅੱਜ ਕੋਵਿਡ-19 ਲਈ ਪਾਜ਼ੇਟਿਵ ਨਿਕਲ ਆਏ ਹਨ। ਸ੍ਰੀ ਮੁਖਰਜੀ ਨੇ ਇਕ ਟਵੀਟ ’ਚ ਕਿਹਾ, ‘ਮੈਂ ਹਸਪਤਾਲ ਵਿੱਚ ਕਿਸੇ ਹੋਰ ਮਰਜ਼ ਦੇ ਇਲਾਜ ਲਈ ਗਿਆ ਸੀ, ਪਰ ਟੈਸਟ ਦੌਰਾਨ ਕੋਵਿਡ-19 ਲਈ ਪਾਜ਼ੇਟਿਵ ਪਾਇਆ ਗਿਆ।’ ਉਨ੍ਹਾਂ ਕਿਹਾ, ‘ਮੈਂ ਪਿਛਲੇ ਹਫ਼ਤੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਖੁ਼ਦ ਨੂੰ ਆਈਸੋਲੇਟ ਕਰ ਲੈਣ ਤੇ ਕੋਵਿਡ-19 ਦਾ ਟੈਸਟ ਕਰਵਾਉਣ।’


Share