ਸਾਬਕਾ ਹਾਕੀ ਉਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ

307
Share

ਐੱਸ.ਏ.ਐੱਸ. ਨਗਰ, 13 ਮਈ (ਪੰਜਾਬ ਮੇਲ)-ਸਾਬਕਾ ਹਾਕੀ ਉਲੰਪੀਅਨ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ (96) ਨੂੰ ਦਿਲ ਦਾ ਦੌਰਾ ਪੈਣ ਕਾਰਨ ਗੰਭੀਰ ਹਾਲਤ ‘ਚ ਹਸਪਤਾਲ ਦਾਖਲ ਕਰਾਇਆ ਗਿਆ ਹੈ। ਉਨ੍ਹਾਂ ਨੂੰ ਆਈ.ਸੀ.ਯੂ. ‘ਚ ਰੱਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੀ ਸ਼ੁੱਕਰਵਾਰ ਨੂੰ ਇਥੋਂ ਦੇ ਫੋਰਟਿਸ ਹਸਪਤਾਲ ਵਿਖੇ ਗੰਭੀਰ ਹਾਲਤ ‘ਚ ਉਨ੍ਹਾਂ ਨੂੰ ਉਦੋਂ ਦਾਖ਼ਲ ਕਰਵਾਇਆ ਗਿਆ, ਜਦੋਂ ਉਨ੍ਹਾਂ ਦੇ ਕਈ ਅੰਗ ਕੰਮ ਕਰਨਾ ਛੱਡ ਗਏ ਸਨ। ਸ਼ੁਰੂਆਤ ‘ਚ ਡਾਕਟਰਾਂ ਵਲੋਂ ਕੀਤੀਆਂ ਕੋਸ਼ਿਸ਼ਾਂ ਕਾਰਨ ਉਨ੍ਹਾਂ ਦੀ ਹਾਲਤ ‘ਚ ਸੁਧਾਰ ਹੋ ਰਿਹਾ ਸੀ। ਇਸ ਗੱਲ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਦੇ ਦੋਹਤੇ ਕਬੀਰ ਨੇ ਕਿਹਾ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਕਾਰਨ ਹਾਲਤ ਗੰਭੀਰ ਬਣ ਗਈ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ ।


Share