PUNJABMAILUSA.COM

ਸਾਰਕ ਸੰਮੇਲਨ; ਚਾਰ ਮੁਲਕਾਂ ਵੱਲੋਂ ਸ਼ਮੂਲੀਅਤ ਤੋਂ ਇਨਕਾਰ

ਸਾਰਕ ਸੰਮੇਲਨ; ਚਾਰ ਮੁਲਕਾਂ ਵੱਲੋਂ ਸ਼ਮੂਲੀਅਤ ਤੋਂ ਇਨਕਾਰ

ਸਾਰਕ ਸੰਮੇਲਨ; ਚਾਰ ਮੁਲਕਾਂ ਵੱਲੋਂ ਸ਼ਮੂਲੀਅਤ ਤੋਂ ਇਨਕਾਰ
September 29
04:36 2016

* ਪਾਕਿ ਖ਼ਿਲਾਫ਼ ਭਾਰਤ ਦੀ ਕੂਟਨੀਤੀ ਰੰਗ ਲਿਆਈ
* ਸੰਮੇਲਨ ਮੁਲਤਵੀ ਕਰਨ ਬਾਰੇ ਨੇਪਾਲ ਨੇ ਲੈਣਾ ਹੈ ਫ਼ੈਸਲਾ

saarc-meetਨਵੀਂ ਦਿੱਲੀ/ਇਸਲਾਮਾਬਾਦ, 28 ਸਤੰਬਰ (ਪੰਜਾਬ ਮੇਲ)- ਉੜੀ ਦਹਿਸ਼ਤੀ ਹਮਲੇ ਤੋਂ ਬਾਅਦ ਪਾਕਿਸਤਾਨ ਨੂੰ ਕੂਟਨੀਤਕ ਪੱਧਰ ’ਤੇ ਭਾਰਤ ਵੱਲੋਂ ਅਲੱਗ-ਥਲੱਗ ਕਰਨ ਦੀ ਰਣਨੀਤੀ ਰੰਗ ਦਿਖਾਉਣ ਲੱਗ ਪਈ ਹੈ। ਸਾਰਕ ਸੰਮੇਲਨ ਰਾਹੀਂ ਪਾਕਿਸਤਾਨ ਆਪਣੇ ਗੁਆਂਢੀਆਂ ਹੱਥੋਂ ਹੀ ਘਿਰ ਗਿਆ ਹੈ। ਭਾਰਤ ਵੱਲੋਂ ਇਸਲਾਮਾਬਾਦ ’ਚ ਨਵੰਬਰ ’ਚ ਹੋਣ ਵਾਲੇ ਸਾਰਕ ਸੰਮੇਲਨ ’ਚ ਸ਼ਿਰਕਤ ਕਰਨ ਤੋਂ ਇਨਕਾਰ ਕੀਤੇ ਜਾਣ ਬਾਅਦ ਤਿੰਨ ਹੋਰ ਮੁਲਕਾਂ ਅਫ਼ਗਾਨਿਸਤਾਨ, ਭੂਟਾਨ ਅਤੇ ਬੰਗਲਾਦੇਸ਼ ਨੇ ਵੀ ਉਥੇ ਜਾਣ ਤੋਂ ਨਾਂਹ ਕਰ ਦਿੱਤੀ। ਸ੍ਰੀਲੰਕਾ ਨੇ ਵੀ ਆਪਣੇ ਇਰਾਦੇ ਜ਼ਾਹਰ ਕਰਦਿਆਂ ਕਿਹਾ ਹੈ ਕਿ ਭਾਰਤ ਦੀ ਸ਼ਮੂਲੀਅਤ ਬਿਨਾਂ ਸਾਰਕ ਸੰਮੇਲਨ ਹੋਣਾ ਸੰਭਵ ਨਹੀਂ ਹੈ।
ਜ਼ਿਕਰਯੋਗ ਹੈ ਕਿ ਸਾਰਕ ਚਾਰਟਰ ’ਚ ਸਪਸ਼ਟ ਤੌਰ ’ਤੇ ਲਿਖਿਆ ਗਿਆ ਹੈ ਕਿ ਜੇਕਰ ਅੱਠ ਮੈਂਬਰੀ ਸਾਰਕ ਸੰਮੇਲਨ ’ਚੋਂ ਕੋਈ ਇਕ ਮੁਲਕ ਗ਼ੈਰ ਹਾਜ਼ਰ ਰਹਿੰਦਾ ਹੈ ਤਾਂ ਸੰਮੇਲਨ ਆਪਣੇ ਆਪ ਰੱਦ ਸਮਝਿਆ ਜਾਵੇਗਾ। ਉਂਜ ਪਾਕਿਸਤਾਨ ਨੇ ਕਿਹਾ ਹੈ ਕਿ ਉਹ ਸਾਰਕ ਸੰਮੇਲਨ ਦੀ ਮੇਜ਼ਬਾਨੀ ਜ਼ਰੂਰ ਕਰੇਗਾ। ਸਾਰਕ ਸੰਮੇਲਨ ਬਾਰੇ ਅੰਤਮ ਫ਼ੈਸਲਾ ਸਾਰਕ ਦੀ ਮੌਜੂਦਾ ਸਮੇਂ ’ਚ ਅਗਵਾਈ ਕਰ ਰਹੇ ਮੁਲਕ ਨੇਪਾਲ ਨੇ ਲੈਣਾ ਹੈ ਅਤੇ ਭਾਰਤ ਨੇ ਵੀ ਆਖ ਦਿੱਤਾ ਹੈ ਕਿ ਇਸ ਨੂੰ ਮੁਲਤਵੀ ਕੀਤਾ ਜਾਣਾ ਚਾਹੀਦਾ ਹੈ। ਪਾਕਿਸਤਾਨ ਲਈ ਫਿਕਰ ਵਾਲੀ ਗੱਲ ਇਹ ਹੈ ਕਿ ਚਾਰੋਂ ਮੁਲਕਾਂ ਨੇ ਸਾਰਕ ਸੰਮੇਲਨ ਤੋਂ ਹੱਥ ਪਿਛਾਂਹ ਖਿੱਚੇ ਜਾਣ ਲਈ ਅਤਿਵਾਦ ਨੂੰ ਮੁੱਖ ਕਾਰਨ ਦੱਸਿਆ ਹੈ। ਉਨ੍ਹਾਂ ਅਸਿੱਧੇ ਤੌਰ ’ਤੇ ਪਾਕਿਸਤਾਨ ’ਤੇ ਦੋਸ਼ ਲਾਇਆ ਹੈ ਕਿ ਉਸ ਨੇ ਖ਼ਿੱਤੇ ’ਚ ਅਜਿਹਾ ਮਾਹੌਲ ਬਣਾਇਆ ਹੈ ਜਿਸ ਨਾਲ ਸੰਮੇਲਨ ਸਫ਼ਲਤਾਪੂਰਬਕ ਸਿਰੇ ਨਹੀਂ ਚਾੜ੍ਹਿਆ ਜਾ ਸਕਦਾ। ਪੰਜਵੇਂ ਮੁਲਕ ਸ੍ਰੀਲੰਕਾ ਵੱਲੋਂ ਵੀ ਭਾਰਤ ਦੀ ਤਰਫ਼ਦਾਰੀ ਕੀਤੇ ਜਾਣ ਨਾਲ ਪਾਕਿਸਤਾਨ ਲਈ ਮੁਸ਼ਕਲਾਂ ਖੜ੍ਹੀਆਂ ਹੋ ਗਈਆਂ ਹਨ।
ਸੂਤਰਾਂ ਮੁਤਾਬਕ ਅਫ਼ਗਾਨਿਸਤਾਨ ਨੇ ਨੇਪਾਲ ਨੂੰ ਭੇਜੇ ਆਪਣੇ ਸੁਨੇਹੇ ’ਚ ਕਿਹਾ ਹੈ ਕਿ ਦੇਸ਼ ’ਚ ਅਤਿਵਾਦ ਕਾਰਨ ਹਿੰਸਾ ਅਤੇ ਲੜਾਈ ’ਚ ਵਾਧਾ ਹੋ ਗਿਆ ਹੈ ਅਤੇ ਰਾਸ਼ਟਰਪਤੀ ਮੁਹੰਮਦ ਅਸ਼ਰਫ਼ ਗਨੀ ਜ਼ਿੰਮੇਵਾਰੀਆਂ ਵਧਣ ਕਰ ਕੇ ਸੰਮੇਲਨ ’ਚ ਹਿੱਸਾ ਨਹੀਂ ਲੈ ਸਕਣਗੇ। ਬੰਗਲਾਦੇਸ਼ ਨੇ ਤਾਂ ਖੁਲ੍ਹੇਆਮ ਆਪਣਾ ਗੁੱਸਾ ਜ਼ਾਹਰ ਕਰਦਿਆਂ ਨੇਪਾਲ ਨੂੰ ਕਿਹਾ ਹੈ ਕਿ ਬੰਗਲਾਦੇਸ਼ ਦੇ ਅੰਦਰੂਨੀ ਮਾਮਲਿਆਂ ’ਚ ਇਕ ਮੁਲਕ ਵੱਲੋਂ ਅਜਿਹਾ ਮਾਹੌਲ ਪੈਦਾ ਕੀਤਾ ਗਿਆ ਹੈ ਕਿ 19ਵਾਂ ਸਾਰਕ ਸੰਮੇਲਨ ਕਰਾਉਣਾ ਠੀਕ ਨਹੀਂ ਹੋਏਗਾ। ਉਸ ਦਾ ਇਸ਼ਾਰਾ ਪਾਕਿਸਤਾਨ ਵੱਲ ਹੈ। ਢਾਕਾ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਦਾ ਇਹ ਆਪਣਾ ਫ਼ੈਸਲਾ ਹੈ ਅਤੇ ਭਾਰਤ ਵੱਲੋਂ ਸੰਮੇਲਨ ਦਾ ਬਾਈਕਾਟ ਕਰਨ ਨਾਲ ਉਸ ਦਾ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਭੂਟਾਨ ਨੇ ਵੀ ਖ਼ਿੱਤੇ ’ਚ ਅਤਿਵਾਦੀ ਘਟਨਾਵਾਂ ’ਚ ਵਾਧੇ ਦਾ ਹਵਾਲਾ ਦਿੰਦਿਆਂ ਸੰਮੇਲਨ ’ਚ ਹਾਜ਼ਰ ਰਹਿਣ ਦੀ ਆਪਣੀ ਅਸਮਰੱਥਤਾ ਪ੍ਰਗਟਾਈ ਹੈ।
ਉਧਰ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਦੇ ਤਰਜਮਾਨ ਨਫੀਸ ਜ਼ਕਾਰੀਆ ਨੇ ਕਿਹਾ ਕਿ ਪਾਕਿਸਤਾਨ 19ਵੇਂ ਸਾਰਕ ਸੰਮਲੇਨ ਦੀ ਨਵੰਬਰ ’ਚ ਜ਼ਰੂਰ ਮੇਜ਼ਬਾਨੀ ਕਰੇਗਾ। ਰੇਡੀਓ ਪਾਕਿਸਤਾਨ ਨੇ ਜ਼ਕਾਰੀਆ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨ ਖ਼ਿੱਤੇ ’ਚ ਸ਼ਾਂਤੀ ਲਈ ਵਚਨਬੱਧ ਹੈ ਅਤੇ ਲੋਕਾਂ ਦੇ ਹਿੱਤ ਲਈ ਉਹ ਕੰਮ ਕਰਨਾ ਜਾਰੀ ਰੱਖੇਗਾ। ਪ੍ਰਧਾਨ ਮੰਤਰੀ ਦੇ ਵਿਦੇਸ਼ ਮਾਮਲਿਆਂ ਬਾਰੇ ਸਲਾਹਕਾਰ ਸਰਤਾਜ ਅਜ਼ੀਜ਼ ਨੇ ਵੱਖਰੇ ਤੌਰ ’ਤੇ ਕਿਹਾ ਕਿ ਭਾਰਤ ਸੰਮੇਲਨ ਨੂੰ ਨਾਕਾਮ ਕਰਨ ਲਈ ਝੂਠਾ ਪ੍ਰਚਾਰ ਕਰ ਰਿਹਾ ਹੈ।
ਅਮਰੀਕਾ ਵੱਲੋਂ ਭਾਰਤ-ਪਾਕਿ ਨੂੰ ਸੰਜਮ ਰੱਖਣ ਦੀ ਅਪੀਲ
ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੀ ਸ਼ਬਦੀ ਜੰਗ ’ਚ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਵਿਦੇਸ਼ ਵਿਭਾਗ ਦੇ ਉਪ ਤਰਜਮਾਨ ਮਾਰਕ ਟੋਨਰ ਨੇ ਕਿਹਾ ਕਿ ਅਮਰੀਕਾ ਕਈ ਵਾਰ ਆਖ ਚੁੱਕਿਆ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਵਿਚਕਾਰ ਨੇੜਲੇ ਰਿਸ਼ਤੇ ਦੇਖਣਾ ਚਾਹੁੰਦਾ ਹੈ। ਉਨ੍ਹਾਂ ਭਾਰਤ ਵੱਲੋਂ ਸਾਰਕ ਸਿਖਰ ਸੰਮੇਲਨ ਤੋਂ ਹਟਣ ਦੇ ਫ਼ੈਸਲੇ ’ਤੇ ਕੋਈ ਪ੍ਰਤੀਕਰਮ ਨਹੀਂ ਦਿੱਤਾ। ਟੋਨਰ ਨੇ ਕਿਹਾ ਕਿ ਪਾਕਿਸਤਾਨ ਦੀ ਸਰਹੱਦ ’ਤੇ ਅਤਿਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕਰਨ ਲਈ ਅਮਰੀਕਾ ਵੱਲੋਂ ਪਾਕਿਸਤਾਨ ’ਤੇ ਦਬਾਅ ਪਾਇਆ ਜਾਂਦਾ ਰਹੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article