PUNJABMAILUSA.COM

ਸਾਲ 2018 ਦੌਰਾਨ ਪੰਜਾਬ ਦੀ ਸਿਆਸਤ ਰਹੀ ਵਿਵਾਦ ਤੇ ਅੰਦਰੂਨੀ ਕਲੇਸ਼ ਦਾ ਸ਼ਿਕਾਰ

ਸਾਲ 2018 ਦੌਰਾਨ ਪੰਜਾਬ ਦੀ ਸਿਆਸਤ ਰਹੀ ਵਿਵਾਦ ਤੇ ਅੰਦਰੂਨੀ ਕਲੇਸ਼ ਦਾ ਸ਼ਿਕਾਰ

ਸਾਲ 2018 ਦੌਰਾਨ ਪੰਜਾਬ ਦੀ ਸਿਆਸਤ ਰਹੀ ਵਿਵਾਦ ਤੇ ਅੰਦਰੂਨੀ ਕਲੇਸ਼ ਦਾ ਸ਼ਿਕਾਰ
December 26
10:11 2018

ਚੰਡੀਗੜ੍ਹ, 26 ਦਸੰਬਰ (ਪੰਜਾਬ ਮੇਲ)- ਪੰਜਾਬ ਦੀ ਸਿਆਸਤ ‘ਚ ਸਾਲ-2018 ਦੌਰਾਨ ਵੱਡੇ ਬਦਲਾਅ ਦੇਖਣ ਨੂੰ ਮਿਲੇ, ਜਿਸ ਕਾਰਨ ਸਾਰਾ ਸਾਲ ਸਿਆਸਤ ‘ਚ ਘਮਾਸਾਨ ਮਚਿਆ ਰਿਹਾ। ਸੂਬੇ ਦੀਆਂ ਤਿੰਨ ਮੁੱਖ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਚ ਇਸ ਸਾਲ ਅੰਦਰੂਨੀ ਕਲੇਸ਼ ਫੁੱਟ ਕੇ ਬਾਹਰ ਆਇਆ। ਅਕਾਲੀ ਦਲ ਜਿੱਥੇ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਤੇ ਬੁਰੀ ਤਰ੍ਹਾਂ ਘਿਰ ਗਈ, ਉੱਥੇ ਹੀ ਕਾਂਗਰਸ ਵਲੋਂ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਨ ‘ਤੇ ਲੋਕਾਂ ‘ਚ ਗੁੱਸਾ ਭਰ ਗਿਆ। ‘ਆਪ’ ਦੀ ਪੰਜਾਬ ਇਕਾਈ ਸੁਖਪਾਲ ਖਹਿਰਾ ਦੀ ਬਗਾਵਤ ਤੋਂ ਬਾਅਦ ਦੋ-ਫਾੜ ਹੋ ਗਈ। ਸਾਲ-2018 ਦੌਰਾਨ ਪੰਜਾਬ ਦੀ ਸਿਆਸਤ ‘ਚ ਜੋ ਮੁੱਖ ਮੁੱਦੇ ਰਹੇ, ਉਨ੍ਹਾਂ ਦਾ ਵੇਰਵਾ ਇਸ ਤਰ੍ਹਾਂ ਹੈ:

ਕਾਂਗਰਸ ਦੇ ਵਿਵਾਦ
ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਇਸ ਸਾਲ ‘ਮੀ-ਟੂ’ ਵਿਵਾਦ ‘ਚ ਫਸ ਗਏ। ਉਨ੍ਹਾਂ ‘ਤੇ ਮਹਿਲਾ ਆਈ.ਏ.ਐੱਸ. ਅਫਸਰ ਨੇ ਅਸ਼ਲੀਲ ਮੈਸਜ ਭੇਜਣ ਦੇ ਦੋਸ਼ ਲਾਏ, ਜਿਸ ਤੋਂ ਬਾਅਦ ਚੰਨੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ।
ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਏ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉਸ ਸਮੇਂ ਵਿਵਾਦਾਂ ‘ਚ ਆ ਗਏ, ਜਦੋਂ ਉਨ੍ਹਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਜੱਫੀ ਪਾ ਲਈ ਸੀ। ਇਸ ਮਾਮਲੇ ‘ਤੇ ਭਾਰਤ ‘ਚ ਸਿੱਧੂ ਦਾ ਚੁਫੇਰਿਓਂ ਵਿਰੋਧ ਕੀਤਾ ਗਿਆ।
ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮਾਮਲੇ ‘ਚ ਕੈਪਟਨ ਸਰਕਾਰ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਬਿਠਾਇਆ ਗਿਆ ਸੀ, ਜਿਸ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ‘ਚ ਪੇਸ਼ ਕੀਤੀ ਗਈ, ਜਿਸ ‘ਚ ਸਾਹਮਣੇ ਆਇਆ ਕਿ ਬਹਿਬਲ ਕਲਾਂ ਤੇ ਬਰਗਾੜੀ ਗੋਲੀਕਾਂਡ ਬਾਦਲਾਂ ਦੇ ਇਸ਼ਾਰੇ ‘ਤੇ ਵਾਪਰਿਆ ਹੈ। ਇਸ ਤੋਂ ਬਾਅਦ ਪੂਰੇ ਪੰਜਾਬ ਅਤੇ ਦੇਸਾਂ-ਵਿਦੇਸ਼ਾਂ ‘ਚ ਬਾਦਲਾਂ ਦਾ ਵਿਰੋਧ ਸ਼ੁਰੂ ਹੋ ਗਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਿਚਕਾਰ ਕਰਤਾਰਪੁਰ ਲਾਂਘੇ ਦੇ ਮਾਮਲੇ ‘ਤੇ ਤਲਖੀ ਦੇਖਣ ਨੂੰ ਮਿਲੀ, ਜਿੱਥੇ ਨਵਜੋਤ ਸਿੱਧੂ ਪਾਕਿਸਤਾਨ ਚਲੇ ਗਏ, ਉੱਥੇ ਹੀ ਕੈਪਟਨ ਨੇ ਜਾਣ ਤੋਂ ਇਨਕਾਰ ਕਰ ਦਿੱਤਾ ਤਾਂ ਸਿੱਧੂ ਬਾਅਦ ‘ਚ ‘ਕੌਣ ਕੈਪਟਨ’ ਦਾ ਬਿਆਨ ਦੇ ਕੇ ਵਿਵਾਦਾਂ ‘ਚ ਫਸ ਗਏ।

ਅਕਾਲੀ ਦਲ ਦੀ ਵਧੀ ਮੁਸੀਬਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਇਸ ਸਾਲ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਭਾਵੇਂ ਉਨ੍ਹਾਂ ਨੇ ਆਪਣਾ ਅਸਤੀਫਾ ਦੇਣ ਦਾ ਕਾਰਨ ਖਰਾਬ ਸਿਹਤ ਨੂੰ ਦੱਸਿਆ ਪਰ ਸਿਆਸੀ ਗਲਿਆਰਿਆਂ ਮੁਤਾਬਕ ਉਨ੍ਹਾਂ ਨੇ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਅਸਤੀਫਾ ਦਿੱਤਾ।
ਢੀਂਡਸਾ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ। ਬਾਅਦ ‘ਚ ਇਨ੍ਹਾਂ ਟਕਸਾਲੀ ਆਗੂਆਂ ਦੀ ਅਕਾਲੀ ਦਲ ਪ੍ਰਤੀ ਨਫਰਤ ਖੁੱਲ੍ਹ ਕੇ ਸਾਹਮਣੇ ਆਈ ਤਾਂ ਇਨ੍ਹਾਂ ਆਗੂਆਂ ਨੇ ਵੱਖਰਾ ਅਕਾਲੀ ਦਲ ਬਣਾਉਣ ਦਾ ਐਲਾਨ ਕਰ ਦਿੱਤਾ।
ਬੇਅਦਬੀ ਮਾਮਲਿਆਂ ਅਤੇ ਗੋਲੀਕਾਂਡ ਦੀ ਘਟਨਾ ‘ਤੇ ਅਕਾਲੀ ਦਲ ਇੰਨੀ ਬੁਰੀ ਤਰ੍ਹਾਂ ਘਿਰ ਗਿਆ ਕਿ ਉਨ੍ਹਾਂ ਨੂੰ ਮੁਆਫੀ ਮੰਗਣ ਤੋਂ ਇਲਾਵਾ ਕੋਈ ਹੋਰ ਚਾਰਾ ਨਾ ਸੁੱਝਾ। ਇਸ ਲਈ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਾ ਕੇ ਮੁਆਫੀ ਮੰਗੀ ਅਤੇ ਪਾਠਾਂ ਦੇ ਭੋਗ ਕਰਵਾਏ।

‘ਆਪ’ ‘ਚ ਵਧਿਆ ਕਲੇਸ਼
ਆਮ ਆਦਮੀ ਪਾਰਟੀ ਵਲੋਂ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਪਾਰਟੀ ਵਲੋਂ ਅਜਿਹਾ ਖਹਿਰਾ ਦੀਆਂ ਪਾਰਟੀ ਖਿਲਾਫ ਗਤੀਵਿਧੀਆਂ ਕਾਰਨ ਕੀਤਾ ਗਿਆ, ਜਿਸ ਤੋਂ ਬਾਅਦ ‘ਆਪ’ ਆਗੂ ਹਰਪਾਲ ਚੀਮਾ ਨੂੰ ਵਿਰੋਧੀ ਧਿਰ ਦੇ ਨੇਤਾ ਬਣਾਇਆ ਗਿਆ।
ਸੁਖਪਾਲ ਖਹਿਰਾ ਨੂੰ ਹਟਾਉਂਦੇ ਹੀ ‘ਆਪ’ ‘ਚ ਕਲੇਸ਼ ਵਧ ਗਿਆ ਅਤੇ ਪੰਜਾਬ ਦੀ ਖੁਦਮੁਖਤਿਆਰੀ ਲਈ ਪਾਰਟੀ ਦੇ 8 ਵਿਧਾਇਕ ਕੰਵਰ ਸੰਧੂ, ਨਾਜ਼ਰ ਸਿੰਘ ਮਾਨਸ਼ਾਹੀਆ, ਮਾਸਟਰ ਬਲਦੇਵ ਸਿੰਘ, ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ, ਜਗਤਾਰ ਸਿੰਘ ਹਿੱਸੋਵਾਲ, ਜੈ ਕਿਸ਼ਨ ਰੋੜੀ ਅਤੇ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਖਿਲਾਫ ਬਗਾਵਤ ਦਾ ਝੰਡਾ ਚੁੱਕ ਲਿਆ, ਜਦੋਂਕਿ ਜੈ ਕਿਸ਼ਨ ਰੋੜੀ ਨੇ ਦਸੰਬਰ ਮਹੀਨੇ ‘ਘਰ ਵਾਪਸੀ’ ਕਰ ਲਈ।
‘ਆਪ’ ਨੂੰ ਉਸ ਸਮੇਂ ਕੁਝ ਸੌਖਾ ਸਾਹ ਆਇਆ, ਜਦੋਂ ਜਸਟਿਸ ਜ਼ੋਰਾ ਸਿੰਘ (ਰਿਟਾ.) ਨੇ ਪਾਰਟੀ ਦਾ ਹੱਥ ਫੜ੍ਹ ਲਿਆ। ਦੱਸਣਯੋਗ ਹੈ ਕਿ ਬੇਅਦਬੀ ਦੀਆਂ ਘਟਨਾਵਾਂ ‘ਤੇ ਅਕਾਲੀ ਦਲ ਨੇ ਇਕ ਕਮਿਸ਼ਨ ਬਿਠਾਇਆ ਸੀ ਅਤੇ ਇਸ ਕਮਿਸ਼ਨ ਦੇ ਮੁਖੀ ਜਸਟਿਸ ਜ਼ੋਰਾ ਸਿੰਘ ਹੀ ਸਨ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article