PUNJABMAILUSA.COM

ਸਾਹਨੇਵਾਲ ‘ਚ ਬਣਾਇਆ ਗਿਆ ਹਵਾਈ ਅੱਡਾ ਜਲਦ ਹੀ ਹਲਵਾਰਾ ‘ਚ ਹੋ ਸਕਦੈ ਸ਼ਿਫਟ

ਸਾਹਨੇਵਾਲ ‘ਚ ਬਣਾਇਆ ਗਿਆ ਹਵਾਈ ਅੱਡਾ ਜਲਦ ਹੀ ਹਲਵਾਰਾ ‘ਚ ਹੋ ਸਕਦੈ ਸ਼ਿਫਟ

ਸਾਹਨੇਵਾਲ ‘ਚ ਬਣਾਇਆ ਗਿਆ ਹਵਾਈ ਅੱਡਾ ਜਲਦ ਹੀ ਹਲਵਾਰਾ ‘ਚ ਹੋ ਸਕਦੈ ਸ਼ਿਫਟ
September 03
12:45 2018

ਲੁਧਿਆਣਾ, 3 ਸਤੰਬਰ (ਪੰਜਾਬ ਮੇਲ)-ਹਵਾਈ ਸਫਰ ਕਰਨ ਵਾਲੇ ਪੰਜਾਬ ਦੇ ਲੋਕਾਂ ਨੂੰ ਜਲਦ ਇਕ ਹੋਰ ਤੋਹਫਾ ਮਿਲ ਸਕਦਾ ਹੈ। ਕੇਂਦਰ ਸਰਕਾਰ ਦੀ ਉਡਾਣ ਸਕੀਮ ਤਹਿਤ ਸਾਹਨੇਵਾਲ ‘ਚ ਬਣਾਇਆ ਗਿਆ ਹਵਾਈ ਅੱਡਾ ਜਲਦ ਹੀ ਹਲਵਾਰਾ ‘ਚ ਸ਼ਿਫਟ ਕੀਤਾ ਜਾ ਸਕਦਾ ਹੈ, ਜਿੱਥੋਂ ਵਿਦੇਸ਼ ਲਈ ਵੀ ਫਲਾਈਟ ਸ਼ੁਰੂ ਹੋ ਸਕੇਗੀ। ਸਾਹਨੇਵਾਲ ਦਾ ਹਵਾਈ ਅੱਡਾ ਛੋਟਾ ਹੋਣ ਕਾਰਨ ਸਹੂਲਤਾਂ ਦੀ ਕਾਫੀ ਕਮੀ ਹੈ। ਹਲਵਾਰਾ ‘ਚ ਸ਼ਿਫਟ ਹੋਣ ‘ਤੇ ਘਰੇਲੂ ਫਲਾਈਟਸ ਦੀ ਗਿਣਤੀ ਵੀ ਵਧੇਗੀ।
ਸਾਹਨੇਵਾਲ ਹਵਾਈ ਅੱਡਾ ਛੋਟਾ ਹੋਣ ਕਾਰਨ ਇੱਥੋਂ ਦਿੱਲੀ ਲਈ ਸਿਰਫ ਏਅਰ ਅਲਾਇੰਸ ਦਾ ਹਵਾਈ ਜਹਾਜ਼ ਹੀ ਉਡਾਣ ਭਰ ਰਿਹਾ ਹੈ, ਜਦੋਂ ਕਿ ਲੁਧਿਆਣਾ ਸ਼ਹਿਰ ਭਾਰਤ ‘ਚ ਇਕ ਬਿਜ਼ਨੈੱਸ ਹੱਬ ਹੈ। ਇਸ ਲਈ ਇੱਥੇ ਦੇਸ਼-ਵਿਦੇਸ਼ ਤੋਂ ਕਾਰੋਬਾਰੀ ਆਉਂਦੇ ਹਨ ਅਤੇ ਇੰਨਾ ਵੱਡਾ ਸ਼ਹਿਰ ਹੋਣ ਦੇ ਬਾਵਜੂਦ ਇੱਥੇ ਹਵਾਈ ਅੱਡੇ ਵਰਗੀਆਂ ਸਹੂਲਤਾਂ ਸਿਰਫ ਖਾਨਾਪੂਰਤੀ ਹੀ ਹਨ। ਗਰਮੀ-ਸਰਦੀ ‘ਚ ਵਿਜ਼ੀਬਿਲਟੀ ਤੋਂ ਲੈ ਕੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਕਾਰਨ ਵੀ ਇੱਥੋਂ ਫਲਾਈਟ ਅਕਸਰ ਰੱਦ ਹੋ ਜਾਂਦੀ ਹੈ। ਇਸ ਨੂੰ ਦੇਖਦੇ ਹੋਏ ਸਰਕਾਰ ਨੇ ਹੁਣ ਹਲਵਾਰਾ ‘ਚ ਹਵਾਈ ਅੱਡਾ ਸ਼ਿਫਟ ਕਰਨ ਦਾ ਮਨ ਬਣਾ ਲਿਆ ਹੈ।
ਸਰਕਾਰ ਹਲਵਾਰਾ ‘ਚ ਜ਼ਮੀਨ ਖਰੀਦੇਗੀ ਅਤੇ ਉੱਥੇ ਹਵਾਈ ਅੱਡੇ ਦੀ ਬੇਸ ਬਿਲਡਿੰਗ ਬਣਾਉਣ ਦਾ ਕੰਮ ਸ਼ੁਰੂ ਹੋਵੇਗਾ। ਸੂਤਰਾਂ ਮੁਤਾਬਕ ਇਹ ਕੰਮ 2 ਸਾਲਾਂ ‘ਚ ਪੂਰਾ ਹੋ ਜਾਵੇਗਾ। ਇਸ ਲਈ ਇਕ ਟੀਮ ਜ਼ਿਲਾ ਪ੍ਰਸ਼ਾਸਨ ਅਤੇ ਭਾਰਤੀ ਹਵਾਈ ਅੱਡਾ ਅਥਾਰਟੀ ਵੱਲੋਂ ਬਣਾਈ ਗਈ ਹੈ। ਟੀਮ ਨੇ ਹਲਵਾਰਾ ‘ਚ ਦੌਰਾ ਕਰਕੇ ਜਾਇਜ਼ਾ ਲਿਆ ਹੈ। ਇਸ ਦੇ ਸ਼ਿਫਟ ਹੋਣ ‘ਤੇ ਘਰੇਲੂ ਫਲਾਈਟਸ ਵਧਣਗੀਆਂ। ਇਸ ਨਾਲ ਲੁਧਿਆਣਾ ਸਮੇਤ ਮਾਲਵਾ ਬੈਲਟ ਨੂੰ ਜ਼ਿਆਦਾ ਫਾਇਦਾ ਹੋਵੇਗਾ। ਰਿਪੋਰਟਾਂ ਮੁਤਾਬਕ ਜਦੋਂ ਸਾਹਨੇਵਾਲ ਹਵਾਈ ਅੱਡਾ ਹਲਵਾਰਾ ‘ਚ ਸ਼ਿਫਟ ਹੋ ਜਾਵੇਗਾ, ਤਾਂ ਇੱਥੋਂ ਵਿਦੇਸ਼ ਲਈ ਵੀ ਫਲਾਈਟ ਸ਼ੁਰੂ ਹੋ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article