PUNJABMAILUSA.COM

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

 Breaking News
  • ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ? ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ 916-320-9444 ਪਾਕਿਸਤਾਨ ਵਿਚਲੇ ਭਾਰਤੀ ਸਰਹੱਦ ਤੋਂ ਤਕਰੀਬਨ ਚਾਰ ਕਿਲੋਮੀਟਰ ਦੂਰ ਪੈਂਦੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ...
  • ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਅਕੈਡਮੀ ਵੱਲੋਂ ਸਾਲਾਨਾ ਕਬੱਡੀ ਕੱਪ 7 ਅਕਤੂਬਰ, ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ...
  • APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ ਚੌਥਾ ਸਾਲਾਨਾ ਟਰੇਡ ਸ਼ੋਅ ਸੈਕਰਾਮੈਂਟੋ ‘ਚ ਕਰਵਾਇਆ ਜਾ ਰਿਹਾ ਹੈ। ਵੀਰਵਾਰ 20 ਸਤੰਬਰ ਨੂੰ ਦੁਪਹਿਰ 1 ਵਜੇ ਤੋਂ...
  • ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਲਾਹੌਰ ਦੇ ਉੱਘੇ ਵਕੀਲ ਅਤੇ ਮੈਂਬਰ ਪੰਜਾਬ ਬਾਰ ਕੌਂਸਲ ਅਤੇ ਜਨਰਲ ਸਕੱਤਰ ਲਾਹੌਰ ਬਾਰ, ਰਾਣਾ ਇੰਤਜ਼ਾਰ ਅੱਜਕੱਲ੍ਹ ਕੈਲੀਫੋਰਨੀਆ ਦੌਰੇ ‘ਤੇ ਹਨ। ਇਸ ਦੌਰਾਨ ਉਹ ਵੱਖ-ਵੱਖ...
  • ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ ਸੈਕਰਾਮੈਂਟੋ, 19 ਸਤੰਬਰ (ਪੰਜਾਬ ਮੇਲ)- ਵਿਸ਼ਵ ਪ੍ਰਸਿੱਧ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਪਿਛਲੇ ਦਿਨੀਂ ਪੰਜਾਬ ਮੇਲ ਦੇ ਦਫਤਰ ਪਹੁੰਚੇ। ਇਸ ਮੁਲਾਕਾਤ ਦੌਰਾਨ ਸੰਪਾਦਕ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਪੰਜਾਬ ਤੋਂ ਆਏ...

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼

ਸਿਆਟਲ ਕੌਮਾਂਤਰੀ ਏਅਰਪੋਰਟ ਤੋਂ ਗਰਾਊਂਡ ਸਟਾਫ (ਮਕੈਨਿਕ) ਨੇ ਚੋਰੀ ਕੀਤਾ ਜਹਾਜ਼; ਹੋਇਆ ਕ੍ਰੈਸ਼
August 11
10:45 2018

ਵਾਸ਼ਿੰਗਟਨ, 11 ਅਗਸਤ (ਪੰਜਾਬ ਮੇਲ)- ਸਿਆਟਲ-ਟਾਕੋਮਾ ਕੌਮਾਂਤਰੀ ਏਅਰਪੋਰਟ ਤੋਂ ਇਕ ਮਕੈਨਿਕ ਨੇ ਹਾਰਾਇਜਨ ਏਅਰਲਾਇੰਸ ਦੇ ਜਿਸ ਖਾਲੀ ਜਹਾਜ਼ ਨੂੰ ਚੋਰੀ ਕੀਤਾ ਸੀ, ਉਹ ਕ੍ਰੈਸ਼ ਹੋ ਗਿਆ ਹੈ। ਸ਼ੁੱਕਰਵਾਰ ਰਾਤ 8 ਵਜੇ ਏਅਰਪੋਰਟ ਦੇ ਗਰਾਊਂਡ ਸਟਾਫ (ਮਕੈਨਿਕ) ਨੇ ਖਾਲੀ ਜਹਾਜ਼ ਚੋਰੀ ਕੀਤਾ ਸੀ। ਸੂਚਨਾ ਮਿਲਦਿਆਂ ਹੀ ਹੜਕੰਪ ਮਚ ਗਿਆ ਅਤੇ ਉੱਤਰੀ ਅਮਰੀਕਾ ਏਅਰੋ ਸਪੇਸ ਡਿਫੈਂਸ ਕਮਾਂਡ ਹਰਕਤ ‘ਚ ਆਈ ਅਤੇ ਸੰਭਾਵਿਤ ਖਤਰੇ ਨੂੰ ਦੇਖਦੇ ਹੋਏ ਐੱਫ-15 ਫਾਈਟਰ ਜੈਟਸ ਨੇ ਉਡਾਣ ਭਰੀ। ਹਵਾ ‘ਚ ਸਟੰਟ ਕਰਦੇ ਜਹਾਜ਼ ਨੂੰ ਦੇਖਦਿਆਂ ਹੀ ਸਭ ਡਰ ਗਏ। ਅਜੇ ਤਕ ਇਹ ਪਤਾ ਨਹੀਂ ਲੱਗਾ ਕਿ ਚੋਰੀ ਕਰਨ ਵਾਲੇ ਮਕੈਨਿਕ ਦੇ ਕਿੰਨੀਆਂ ਕੁ ਸੱਟਾਂ ਲੱਗੀਆਂ ਅਤੇ ਉਸ ਨੇ ਅਜਿਹਾ ਕਿਉਂ ਕੀਤਾ।
ਇਕ ਅਧਿਕਾਰੀ ਨੇ ਉਸ ਨਾਲ ਫੋਨ ‘ਤੇ ਸੰਪਰਕ ਕੀਤਾ ਅਤੇ ਉਸ ਨੂੰ ਰਿਚ ਨਾਂ ਨਾਲ ਬੁਲਾਇਆ। ਉਸ ਨੇ ਮਕੈਨਿਕ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਸੀ ਕਿ ਉਹ ਇਸ ਤਰ੍ਹਾਂ ਰਨਵੇਅ ‘ਤੇ ਜਹਾਜ਼ ਉਤਾਰ ਦੇਵੇ। ਇਸ ‘ਤੇ ਮਕੈਨਿਕ ਨੇ ਕਿਹਾ,” ਮੇਰੇ ਨਾਲ ਇੱਥੇ ਬੁਰਾ ਵਤੀਰਾ ਕੀਤਾ ਜਾਵੇਗਾ, ਇਸ ਲਈ ਮੈਂ ਰਨਵੇਅ ‘ਤੇ ਨਹੀਂ ਜਾਵਾਂਗਾ। ਮੈਨੂੰ ਡਰ ਹੈ ਕਿ ਮੈਨੂੰ ਜੇਲ ਨਾ ਹੋ ਜਾਵੇ। ਮੇਰਾ ਦਿਮਾਗ ਖਰਾਬ ਹੋ ਰਿਹਾ ਹੈ, ਮੈਨੂੰ ਪਤਾ ਨਹੀਂ ਲੱਗ ਰਿਹਾ ਕਿ ਮੈਂ ਕੀ ਕਰਾਂ?”
ਪੀਅਰਸ ਕਾਊਂਟੀ ਸ਼ੈਰਿਫ ਵਿਭਾਗ ਨੇ ਜਹਾਜ਼ ਦੇ ਕ੍ਰੈਸ਼ ‘ਚ ਐੱਫ-15 ਫਾਈਟਰ ਜਹਾਜ਼ ਦੇ ਵੀ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ। ਉੱਥੇ ਹੀ ਸੁਰੱਖਿਆ ਏਜੰਸੀਆਂ ਨੇ ਇਹ ਸਪੱਸ਼ਟ ਕੀਤਾ ਕਿ ਇਹ ਅੱਤਵਾਦੀ ਹਮਲਾ ਨਹੀਂ ਸੀ। ਜਹਾਜ਼ ਟਾਕੋਮਾ ਦੇ ਦੱਖਣੀ-ਪੱਛਮੀ ਇਲਾਕੇ ‘ਚ ਮੌਜੂਦ ਕੇਟ੍ਰੋਨ ਟਾਪੂ ‘ਤੇ ਹਾਦਸਾਗ੍ਰਸਤ ਹੋਇਆ। ਜਿਸ ਕਰਮਚਾਰੀ ਨੇ ਜਹਾਜ਼ ਚੋਰੀ ਕੀਤਾ, ਉਹ 29 ਸਾਲਾ ਮਕੈਨਿਕ ਹੈ। ਜਿਸ ਜਹਾਜ਼ ਨੂੰ ਚੋਰੀ ਕੀਤਾ ਗਿਆ ਸੀ ਉਹ ਬਾਮਬਾਰਡਿਅਰ ਡੈਸ਼ 8- ਕਿਊ 400 ਸੀ। ਇਸ ‘ਚ 75 ਯਾਤਰੀ ਬੈਠ ਸਕਦੇ ਸਨ। ਇਸ ਦੀ ਵਰਤੋਂ ਛੋਟੀ ਯਾਤਰਾ ਲਈ ਕੀਤੀ ਜਾਂਦੀ ਹੈ। ਇਸ ਘਟਨਾ ਮਗਰੋਂ ਕੁਝ ਦੇਰ ਲਈ ਏਅਰਪੋਰਟ ‘ਤੇ ਫਲਾਈਟ ਦਾ ਕੰਮ ਬੰਦ ਹੋ ਗਿਆ ਸੀ

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article