ਸਿਆਟਲ ’ਚ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਮਾਗਮ

332
ਗੁਰਦੁਆਰਿਆਂ ’ਚ ਕੀਰਤਨੀ ਜੱਥੇ ਤੇ ਪਾਠੀ ਸਿੰਘ ਪਾਠ ਕਰਦੇ ਸਮੇਂ।
Share

ਸਿਆਟਲ, 30 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਦਸਵੇਂ ਪਾਤਸ਼ਾਹ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਮਾਗਮ ਸਬੰਧੀ ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ’ਚ 25, 26 ਤੇ 27 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਗੁਰੂ ਘਰਾਂ ਦੇ ਕੀਰਤਨੀ ਜਥਿਆਂ ਨੇ ਰਸਭਿੰਨਾ ਕੀਰਤਨ ਕਰਕੇ ਗੁਰੂ ਦਾ ਜਸ ਗਾਇਨ ਕੀਤਾ। ਇਸ ਮੌਕੇ ਸਰਹਿੰਦ ਤੇ ਫ਼ਤਹਿਗੜ੍ਹ ਸਾਹਿਬ ਦੀ ਸੰਗਤ ਵਲੋਂ ਸਿਆਟਲ ਦੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਆਖੰਡ ਪਾਠ ਸਾਹਿਬ ਦੇ ਲੰਗਰਾਂ ਦੀ ਸੇਵਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕੀਤੀ। ਇਸ ਮੌਕੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਬਾਰੇ ਚਰਚਾ ਕੀਤੀ, ਜਿਨ੍ਹਾਂ ਸਿੱਖ ਕੌਮ ਦੀ ਖ਼ਾਤਰ ਕੁਰਬਾਨੀਆਂ ਦੇ ਕੇ ਇਤਿਹਾਸ ਸਿਰਜਿਆ। ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਅੱਜ ਦੇ ਦਿਨ ਉਸ ਵੇਲੇ ਦੇ ਹੁਕਮਰਾਨਾਂ ਵਲੋਂ ਜ਼ਿੰਦਾ ਹੀ ਕੰਧਾਂ ਦੀਆਂ ਨੀਹਾਂ ’ਚ ਚਿਣਵਾ ਕੇ ਸ਼ਹੀਦ ਕਰ ਦਿੱਤਾ। ਕਰੋਨਾ ਮਹਾਂਮਾਰੀ ਕਾਰਨ ਜ਼ਿਆਦਾ ਸੰਗਤ ਨਹੀਂ ਪਹੁੰਚ ਸਕੀ। ਪਰੰਤੂ ਸਰਹਿੰਦ ਤੇ ਫਤਹਿਗੜ੍ਹ ਦੀ ਸੰਗਤ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ।

Share