ਸਿਆਟਲ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

303
ਗੁਰੂ ਘਰ ਦਾ ਕਵੀਸ਼ਰੀ ਜੱਥਾ ਭਾਈ ਹਰਦਿਆਲ ਸਿੰਘ ਤੇ ਭਾਈ ਕਾਰਜ ਸਿੰਘ ਕਵੀਸ਼ਰੀ ਵਾਰਾਂ ਸੁਣਾ ਕੇ ਗੁਰੂ ਦਾ ਜੱਸ ਗਾਇਨ ਕਰਦੇ ਸਮੇਂ।
Share

ਸਿਆਟਲ, 27 ਜਨਵਰੀ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰਾ ਕੈਂਟ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਭਾਈ ਅਮਨ ਸਿੰਘ ਨੇ ਕਥਾ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਗੁਰੂ ਘਰ ਦੇ ਕਵੀਸ਼ਰੀ ਜਥੇ ਭਾਈ ਹਰਦਿਆਲ ਸਿੰਘ ਤੇ ਭਾਈ ਕਾਰਜ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਲਾਸਾਨੀ ਕੁਰਬਾਨੀਆਂ ਦੀਆਂ ਵਾਰਾਂ ਸੁਣਾ ਕੇ ਸੰਗਤਾਂ ’ਚ ਜੋਸ਼ ਭਰ ਦਿੱਤਾ। ਗੁਰੂ ਘਰ ਦੇ ਮੁੱਖ ਸੇਵਦਾਰ ਹਰਪਾਲ ਸਿੰਘ ਸਪਰਾ ਨੇ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਇਹ ਮੌਕੇ ਗੁਰਸ਼ਰਨ ਸਿੰਘ ਤੇ ਮਾਤਾ ਸੁਰਜੀਤ ਕੌਰ ਦੇ ਪਰਿਵਾਰ ਨੇ ਸ੍ਰੀ ਅਖੰਡ ਪਾਠ ਸਾਹਿਬ ਤੇ ਲੰਗਰਾਂ ਦੀ ਸੇਵਾ ਬੜ ਸ਼ਰਧਾ ਤੇ ਉਤਸ਼ਾਹ ਨਾਲ ਨਿਭਾਈ। ਅਖੀਰ ਵਿਚ ਭਾਈ ਅਮਨ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਭਾਰਤ ’ਚ ਕਿਸਾਨੀ ਅੰਦੋਲਨ ਦੀ ਸਫਲਤਾ ਲਈ ਕਾਮਨਾ ਕੀਤੀ।

Share