ਸਿਆਟਲ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਸ਼ਰਧਾ ਨਾਲ ਮਨਾਇਆ

362
ਗੁਰੂ ਘਰ ਦੇ ਕੀਰਤਨੀ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਗੁਰੂ ਦਾ ਜਸ ਗਾਇਨ ਕਰਦੇ ਸਮੇਂ।
Share

ਸਿਆਟਲ, 9 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਗੁਰਦੁਆਰਾ ਸੱਚਾ ਮਾਰਗ ਸਿਆਟਲ ਵਿਚ ਪਾਠ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿੱਥੇ ਗੁਰੂ ਘਰ ਦੇ ਕੀਰਤਨੀ ਜਥੇ ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਹੈੱਡਗ੍ਰੰਥੀ ਭਾਈ ਮੋਹਣ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਤਿੰਨੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਤੇ ਲੰਗਰਾਂ ਦੀ ਸੇਵਾ ਬੀਬੀਆਂ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ, ਜਿਨ੍ਹਾਂ ਨੂੰ ਗੁਰੂ ਘਰ ਵਲੋਂ ਸਿਰੋਪਾਓ ਦੇ ਕੇ ਨਿਵਾਜਿਆ ਗਿਆ।


Share