ਸਿਆਟਲ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ ‘ਚ ਨਤਮਸਤਕ ਹੋਈਆਂ ਸੰਗਤਾਂ

314
ਭਾਈ ਕੁਲਵਿੰਦਰ ਸਿੰਘ, ਭਾਈ ਮੋਹਣ ਸਿੰਘ ਤੇ ਭਾਈ ਮਨਿੰਦਰ ਸਿੰਘ ਕੀਰਤਨ ਰਾਹੀਂ ਗੁਰੂ ਦਾ ਜੱਸ ਗਾਇਨ ਕਰਦੇ ਸਮੇਂ।
Share

ਸਿਆਟਲ, 2 ਦਸੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੋਰੋਨਾ ਮਹਾਂਮਾਰੀ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਵੱਖ-ਵੱਖ ਗੁਰੂ ਘਰਾਂ ਵਿਚ ਸਵੇਰ ਤੋਂ ਸ਼ਾਮ ਤੱਕ ਵੱਖਰੇ-ਵੱਖਰੇ ਸਮੇਂ ਦੌਰਾਨ ਪਰਿਵਾਰ ਸਮੇਤ ਪਹੁੰਚ ਕੇ ਸੰਗਤਾਂ ਨਤਮਸਤਕ ਹੋਈਆਂ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਗੁਰਦੁਆਰਾ ਸੱਚਾ ਮਾਰਗ ਐਬਰਨ ਗੁਰੂ ਘਰ ਦੇ ਕੀਰਤਨੀ ਜਥੇ ਭਾਈ ਕੁਲਵਿੰਦਰ ਸਿੰਘ ਨੇ ਰਸਭਿੰਨਾ ਕੀਰਤਨ ਕਰਕੇ ਗੁਰੂ ਦਾ ਜੱਸ ਗਾਇਨ ਕੀਤਾ। ਹੈੱਡ ਗ੍ਰੰਥੀ ਭਾਈ ਮੋਹਣ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਸਟੇਜ ਸਕੱਤਰ ਹਰਸ਼ਿੰਦਰ ਸਿੰਘ ਸੰਧੂ ਨੇ ਗੁਰਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਸੰਧੂ ਨੇ ਦੱਸਿਆ ਕਿ ਗੁਰਦੁਆਰਾ ਸੱਚਾ ਮਾਰਗ ਵਿਚ 4, 5, 6 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਕੇ ਐਤਵਾਰ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਣਗੇ। ਸਟੇਜ ਸਕੱਤਰ ਹਰਸ਼ਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੰਗਰ ਦੀ ਸੇਵਾ ਨਹੀਂ ਹੋਵੇਗੀ ਤੇ ਸੰਗਤ ਦੀ ਹਾਜ਼ਰੀ ਵੀ ਸੀਮਤ ਰਹੇਗੀ ਅਤੇ ਗੁਰਪੁਰਬ ਮਨਾਇਆ ਜਾਵੇਗਾ।


Share