PUNJABMAILUSA.COM

ਸਿਆਟਲ ਦਾ ਨਗਰ ਕੀਰਤਨ ਖਾਲਸਾਈ ਰੰਗ ਵਿਚ ਰੰਗਿਆ ਗਿਆ

 Breaking News

ਸਿਆਟਲ ਦਾ ਨਗਰ ਕੀਰਤਨ ਖਾਲਸਾਈ ਰੰਗ ਵਿਚ ਰੰਗਿਆ ਗਿਆ

ਸਿਆਟਲ ਦਾ ਨਗਰ ਕੀਰਤਨ ਖਾਲਸਾਈ ਰੰਗ ਵਿਚ ਰੰਗਿਆ ਗਿਆ
May 30
10:21 2018

ਸਿਆਟਲ, 30 ਮਈ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਦੇ ਸੌਵੈਅਰ ਸੈਂਟਰ ਵਿਚ ਵਾਸ਼ਿੰਗਟਨ ਸਟੇਟ ਦੀ ਸਮੂਹ ਸੰਗਤ ਨੇ ਸਿਆਟਲ ਦੇ ਨਗਰ ਕੀਰਤਨ ਦਾ ਆਨੰਦ ਮਾਣਿਆ। ਸਵੇਰ ਤੋਂ ਹੀ ਸੌਵੈਅਰ ਸੈਂਟਰ ਵਿਚ ਧਾਰਮਿਕ ਦੀਵਾਨ ਸਜਾਇਆ ਗਿਆ, ਜਿੱਥੇ ਗੁਰੂ ਦੇ ਨਤਮਸਤਕ ਹੋਣ ਲਈ ਸਜਾਏ ਗਏ ਸੁੰਦਰ ਹਾਲ ‘ਚ ਲੰਮੀ ਲਾਈਨ ਤੇ ਭੀੜ ਰਹੀ ਅਤੇ ਸੌਵੈਅਰ ਦੇ ਬਾਹਰ 45 ਵੰਨ-ਸੁਵੰਨੇ ਖਾਣਿਆਂ, ਪਕਵਾਨਾਂ ਦੇ ਲੰਗਰਾਂ ਦੇ ਸਟਾਲ ਸਜਾਏ ਗਏ। ਧਾਰਮਿਕ ਦੀਵਾਨ ਵਿਚ ਸਟੇਜ ਦਾ ਸੰਚਾਲਨ ਅਵਤਾਰ ਸਿੰਘ ਆਦਮਪੁਰੀ ਤੇ ਸਨਮੋਹਣ ਸਿੰਘ ਸੋਢੀ ਨੇ ਕੀਤਾ। ਇਸ ਮੌਕੇ ਭਾਈ ਜਰਨੈਲ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਵਰਿਆਮ ਸਿੰਘ ਦੇ ਜੱਥਿਆਂ ਨੇ ਰਸਭਿੰਨਾ ਕੀਰਤਨ ਕੀਤਾ ਅਤੇ ਭਾਈ ਸ਼ੇਰ ਸਿੰਘ ਨੇ ਕਥਾ ਰਾਹੀਂ ਅਤੇ ਭਾਈ ਮੇਜਰ ਸਿੰਘ ਦੇ ਜੱਥੇ ਨੇ ਢਾਡੀ ਵਾਰਾਂ ਸੁਣਾ ਕੇ ਸੰਗਤ ਵਿਚ ਜੋਸ਼ ਭਰ ਦਿੱਤਾ। 2.30 ਮਿੰਟ ‘ਤੇ ਨਗਰ ਕੀਰਤਨ ਅਰਦਾਸ ਕਰਕੇ ਆਰੰਭ ਕੀਤਾ, ਜਿੱਥੇ ਵੱਖ-ਵੱਖ ਗੁਰੂ ਘਰਾਂ ਵੱਲੋਂ ਫਲੋਟ ਤਿਆਰ ਕਰਕੇ, ਗੱਤਕੇ ਦੇ ਬੱਚਿਆਂ ਨੇ ਗੱਤਕੇ ਦੇ ਜੌਹਰ ਵਿਖਾ ਕੇ ਅਤੇ ਸਕੂਲੀ ਬੱਚਿਆਂ ਨੇ ਸਤਿਨਾਮ-ਵਾਹਿਗੁਰੂ ਦਾ ਨਾਮ ਜਪਿਆ। ਸਿੱਖ ਫਾਰ ਜਸਟਿਸ ਵੱਲੋਂ ਫਲੋਟ ਸਜਾ ਕੇ ‘ਖਾਲਿਸਤਾਨ’ ਦੇ ਨਾਹਰੇ ਵੀ ਲਾਏ। ਸੌਵੇਅਰ ਸੈਂਟਰ ਦੇ ਬਾਹਰ ਸਾਰਾ ਦਿਨ ਵੱਖ-ਵੱਖ ਤਰ੍ਹਾਂ ਦੇ ਪਕਵਾਨ ਸੇਵਾਦਾਰਾਂ ਵੱਲੋਂ 45 ਸਟਾਲ ਸਜਾ ਕੇ ਸੰਗਤਾਂ ਲਈ ਲੰਗਰ ਦੇ ਰੂਪ ਵਿਚ ਪੇਸ਼ ਕੀਤੇ, ਜਿਸ ਦਾ ਭਾਰੀ ਸੰਗਤ ਨੇ ਆਨੰਦ ਮਾਣਿਆ। ਸਿਆਟਲ ਦਾ ਨਗਰ ਕੀਰਤਨ ਬਹੁਤ ਸੋਹਣਾ, ਪ੍ਰਭਾਵਸ਼ਾਲੀ ਤੇ ਸਫਲ ਰਿਹਾ, ਜਿੱਥੇ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article