ਸਿਆਟਲ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

73
ਭਾਈ ਦਲਜੀਤ ਸਿੰਘ ਸਰਬੱਤ ਦੇ ਭਲੇ ਲਈ ਅਰਦਾਸ ਕਰਦੇ ਸਮੇਂ।
Share

ਸਿਆਟਲ, 11 ਨਵੰਬਰ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਵਿਚ ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ ‘ਚ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਬਾਬਾ ਅਮਲ ਸਿੰਘ ਨੇ ਕਥਾ ਰਾਹੀਂ ਤੇ ਬਾਬਾ ਦਲਜੀਤ ਸਿੰਘ ਦੇ ਜਥੇ ਨੇ ਕੀਰਤਨ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਗੁਰੂ ਦਾ ਜਸ ਗਾਇਨ ਕੀਤਾ। ਜਗਰੂਪ ਸਿੰਘ ਦੇ ਪਰਿਵਾਰ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਤੇ ਲੰਗਰਾਂ ਦੀ ਸੇਵਾ ਤਿੰਨੇ ਦਿਨ ਬੜੀ ਸ਼ਰਧਾ ਨਾਲ ਨਿਭੀ। ਗੁਰੂ ਘਰ ਦੇ ਮੁੱਖ ਸੇਵਾਦਾਰ ਹਰਪਾਲ ਸਿੰਘ ਸਪਰਾ ਨੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ।

 


Share