PUNJABMAILUSA.COM

ਸਿਆਟਲ ਵਿਰਾਸਤ ਮੇਲਾ 17 ਅਪ੍ਰੈਲ ਨੂੰ ਕਰਾਉਣ ਲਈ ਪੋਸਟਰ ਰਿਲੀਜ਼ ਕੀਤਾ

ਸਿਆਟਲ ਵਿਰਾਸਤ ਮੇਲਾ 17 ਅਪ੍ਰੈਲ ਨੂੰ ਕਰਾਉਣ ਲਈ ਪੋਸਟਰ ਰਿਲੀਜ਼ ਕੀਤਾ

ਸਿਆਟਲ ਵਿਰਾਸਤ ਮੇਲਾ 17 ਅਪ੍ਰੈਲ ਨੂੰ ਕਰਾਉਣ ਲਈ ਪੋਸਟਰ ਰਿਲੀਜ਼ ਕੀਤਾ
April 06
10:14 2016

seattle virsat mela posterਸਿਆਟਲ, 6 ਅਪ੍ਰੈਲ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਨਵੀਂ ਪਨੀਰੀ ਨੂੰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਲਈ ਵਿਸਾਖੀ ਦੇ ਸ਼ੁੱਭ ਅਵਸਰ ‘ਤੇ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ 17 ਅਪ੍ਰੈਲ ਨੂੰ ਸ਼ਾਮ 4 ਤੋਂ 8 ਵਜੇ ਤੱਕ ਐਬਰਨ ਹਾਈ ਸਕੂਲ ਦੇ ਥੀਏਟਰ ਵਿਚ ‘ਸਿਆਟਲ ਵਿਰਾਸਤ ਮੇਲਾ’ ਬੜੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦਾ ਸਪਾਂਸਰਾਂ ਵੱਲੋਂ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ‘ਸਰਦਾਰ ਪੰਜਾਬੀ’ ਤੇ ‘ਮਿਸ ਪੰਜਾਬਣ’ ਜੂਨੀਅਰ (18 ਸਾਲ ਤੱਕ) ਤੇ ਸੀਨੀਅਰ (19 ਸਾਲ ਤੋਂ ਉਪਰ) ਲਈ ਮੁਕਾਬਲਾ ਹੋਵੇਗਾ, ਜਿਸ ਵਾਸਤੇ ਪ੍ਰਤੀਯੋਗੀ ਘਰੋਂ ਤਿਆਰ ਹੋ ਕੇ ਆ ਸਕਦੇ ਹਨ। ਦਰਸ਼ਕਾਂ ਨੂੰ ਦਸਤਾਰਾਂ ਤੇ ਦੁਪੱਟੇ ਸਜਾ ਕੇ 4 ਤੋਂ 5 ਵਜੇ ਤੱਕ ਪਹੁੰਚਣ ਲਈ ਅਪੀਲ ਕੀਤੀ ਜਾ ਰਹੀ ਹੈ। ਦਸਤਾਰਾਂ ਸਜਾਉਣ ਦੀ ਸੇਵਾ ‘ਸਿੱਖ ਰਾਈਡਰਜ਼ ਆਫ ਕੈਨੇਡਾ’ ਦੇ ਵਾਲੰਟੀਅਰਾਂ ਵੱਲੋਂ 4 ਤੋਂ 5 ਵਜੇ ਤੱਕ ਨਿਭਾਈ ਜਾਵੇਗੀ। ਸਟੇਜ ਦਾ ਸੰਚਾਲਨ ਕੈਲੀਫੋਰਨੀਆ ਤੋਂ ਆਸ਼ਾ ਸ਼ਰਮਾ ਤੇ ਕੈਲਗਰੀ ਤੋਂ ਹਰਦਿਆਲ ਸਿੰਘ ਹੈਪੀ ਮਾਨ ਨਿਭਾਉਣਗੇ। ਇਸ ਸਮਾਗਮ ‘ਚ ਦਰਸ਼ਕਾਂ ਦੇ ਮਨੋਰੰਜਨ ਲਈ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਗਤਕਾ, ਸ਼ਬਦ ਗਾਇਨ, ਕਵੀਸ਼ਰੀ ਵਾਰਾਂ, ਗੀਤ-ਸੰਗੀਤ, ਗਿੱਧਾ-ਭੰਗੜਾ, ਦੋਗਾਣਾਂ ਆਦਿ ਪੇਸ਼ ਕੀਤੀਆਂ ਜਾਣਗੀਆਂ। ਇਸ ਸਮਾਗਮ ਵਿਚ ਜੇ ਇੰਨਸਲੀ ਗਵਰਨਰ ਵਾਸ਼ਿੰਗਟਨ, ਸਰਬੱਤ ਦਾ ਭਲਾ ਟਰੱਸਟ ਦੇ ਐੱਮ.ਡੀ. ਐੱਸ.ਪੀ. ਸਿੰਘ ਓਬਰਾਏ, ਤਰਨਜੀਤ ਸਿੰਘ ਸੰਧੂ ਡਿਪਟੀ ਅੰਬੈਸਡਰ, ਸੁੱਖ ਧਾਲੀਵਾਲ ਐੱਮ.ਪੀ., ਪਰਮਿਲਾ ਜੇਪਾਲ ਸੈਨੇਟਰ, ਜਸਜੀਤ ਸਿੰਘ ਸਮੁੰਦਰੀ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਨਾਮਵਰ ਸ਼ਖਸੀਅਤਾਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦਾ ਸਿਆਟਲ ਨਿਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਸਾਡੇ ਬਜ਼ੁਰਗ, ਸਿਆਟਲ ਦਾ ਮਾਣ, ਉਨ੍ਹਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਜਾਵੇਗਾ। ਨਸ਼ਾ ਪੀ ਕੇ ਆਉਣ ਦੀ ਸਖ਼ਤ ਮਨਾਹੀ ਕੀਤੀ ਗਈ, ਜਿਥੇ ਸਕਿਓਰਿਟੀ ਦਾ ਪੁਖਤਾ ਇੰਤਜਾਮ ਹੋਵੇਗਾ। ਦਰਸ਼ਕਾਂ ਲਈ ਕੋਈ ਟਿਕਟ ਨਹੀਂ, ਪਰੰਤੂ ਕੰਪਲੀਮੈਂਟਰੀ ਪਾਸ ਗੇਟ ‘ਤੇ ਜਾਂ ਅਗਾਊਂ ਦਿੱਤੇ ਜਾਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article