PUNJABMAILUSA.COM

ਸਿਆਸੀ ਪਾਰਟੀਆਂ ਪੰਜਾਬ ‘ਚ ਕੌਮਾਂਤਰੀ ਹਵਾਈ ਅੱਡਾ ਮੈਮੋਰੰਡਮ ‘ਚ ਕਰਨ ਸ਼ਾਮਲ

ਸਿਆਸੀ ਪਾਰਟੀਆਂ ਪੰਜਾਬ ‘ਚ ਕੌਮਾਂਤਰੀ ਹਵਾਈ ਅੱਡਾ ਮੈਮੋਰੰਡਮ ‘ਚ ਕਰਨ ਸ਼ਾਮਲ

ਸਿਆਸੀ ਪਾਰਟੀਆਂ ਪੰਜਾਬ ‘ਚ ਕੌਮਾਂਤਰੀ ਹਵਾਈ ਅੱਡਾ ਮੈਮੋਰੰਡਮ ‘ਚ ਕਰਨ ਸ਼ਾਮਲ
July 06
10:30 2016

9
ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਪੰਜਾਬ ਇਕ ਅਜਿਹਾ ਸੂਬਾ ਹੈ, ਜਿਥੋਂ ਲੱਖਾਂ ਦੀ ਗਿਣਤੀ ਵਿਚ ਲੋਕ ਵਿਦੇਸ਼ਾਂ ਵਿਚ ਜਾ ਕੇ ਵਸੇ ਹਨ। ਇਸ ਸਮੇਂ ਦੁਨੀਆਂ ਦਾ ਕੋਈ ਵਿਰਲਾ-ਟਾਵਾਂ ਹੀ ਦੇਸ਼ ਹੋਵੇਗਾ, ਜਿਥੇ ਪੰਜਾਬੀਆਂ ਦੀ ਵਸੋਂ ਨਾ ਹੋਵੇ। ਡੇਢ ਦਰਜਨ ਦੇ ਕਰੀਬ ਦੇਸ਼ ਤਾਂ ਅਜਿਹੇ ਹਨ, ਜਿਥੇ ਪੰਜਾਬੀਆਂ ਦੀ ਗਿਣਤੀ ਲੱਖਾਂ ਵਿਚ ਹੈ। ਲਗਭਗ ਸਾਰੇ ਹੀ ਪੰਜਾਬੀ ਆਪਣੀ ਮਾਂ ਭੂਮੀ ਨਾਲ ਡੂੰਘਾ ਲਗਾਅ ਰੱਖਦੇ ਹਨ ਅਤੇ ਹਰ ਸਾਲ ਉਨ੍ਹਾਂ ਦਾ ਪੰਜਾਬ ਆਉਣਾ-ਜਾਣਾ ਰਹਿੰਦਾ ਹੈ। ਬਹੁਤ ਸਾਰੇ ਪ੍ਰਵਾਸੀ ਪੰਜਾਬੀ ਤਾਂ ਅਜਿਹੇ ਵੀ ਹਨ, ਜਿਹੜੇ ਕਿ ਸਾਲ ਵਿਚ ਕਈ-ਕਈ ਵਾਰ ਪੰਜਾਬ ਗੇੜਾ ਲਾਉਂਦੇ ਰਹਿੰਦੇ ਹਨ। ਪਰ ਪੰਜਾਬ ਅੰਦਰ ਕੋਈ ਕੌਮਾਂਤਰੀ ਹਵਾਈ ਅੱਡਾ ਨਾ ਹੋਣ ਕਾਰਨ ਉਨ੍ਹਾਂ ਨੂੰ ਆਉਣ-ਜਾਣ ਵਿਚ ਬੜੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣੇ ਹਰਿਆਣਾ ‘ਚ ਜਾਟ ਅੰਦੋਲਨ ਦੌਰਾਨ ਪ੍ਰਵਾਸੀ ਪੰਜਾਬੀਆਂ ਨਾਲ ਹੋਈ ਬੇਹੁਰਮਤੀ ਅਤੇ ਬਦਸਲੂਕੀ ਦੀਆਂ ਘਟਨਾਵਾਂ ਨੇ ਤਾਂ ਪੂਰੀ ਦੁਨੀਆਂ ਵਿਚ ਵਸੇ ਪ੍ਰਵਾਸੀ ਪੰਜਾਬੀਆਂ ਨੂੰ ਹਲੂਣ ਕੇ ਰੱਖ ਦਿੱਤਾ ਹੈ। ਹਰ ਕੋਈ ਹੁਣ ਦਿੱਲੀ ਹਵਾਈ ਅੱਡੇ ਤੋਂ ਉਤਰ ਕੇ ਹਰਿਆਣਾ ਵਿਚ ਦੀ ਪੰਜਾਬ ਜਾਣ ਦੀ ਗੱਲ ਸੋਚ ਕੇ ਕੰਬ ਉੱਠਦਾ ਹੈ। ਅਜਿਹੀ ਹਾਲਤ ਵਿਚ ਪੰਜਾਬ ‘ਚ ਕੌਮਾਂਤਰੀ ਹਵਾਈ ਅੱਡੇ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਦੀ ਲੋੜ ਹੋਰ ਵੀ ਵਧੇਰੇ ਸ਼ਿੱਦਤ ਨਾਲ ਉੱਠਣ ਲੱਗੀ ਹੈ। ਪ੍ਰਵਾਸੀ ਪੰਜਾਬੀ ਪਹਿਲਾਂ ਤਾਂ ਪੰਜਾਬ ਅੰਦਰ ਅਮਨ-ਕਾਨੂੰਨ ਦੇ ਵਿਗੜੇ ਹਾਲਾਤ ਤੋਂ ਹੀ ਕਾਫੀ ਪ੍ਰੇਸ਼ਾਨ ਰਹਿੰਦੇ ਸਨ। ਪਰ ਹਰਿਆਣਾ ਵਿਚ ਵਾਪਰੀਆਂ ਇਨ੍ਹਾਂ ਘਟਨਾਵਾਂ ਨੇ ਤਾਂ ਪ੍ਰਵਾਸੀ ਪੰਜਾਬੀਆਂ ਨੂੰ ਹੋਰ ਵੀ ਵਧੇਰੇ ਫਿਕਰ ਅਤੇ ਚਿੰਤਾ ਵਿਚ ਪਾ ਦਿੱਤਾ ਹੈ। ਇਸ ਵੇਲੇ ਪੰਜਾਬ ਅੰਦਰ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਅਤੇ ਮੋਹਾਲੀ ਵਿਖੇ ਬਣਿਆ ਨਵਾਂ ਕੌਮਾਂਤਰੀ ਹਵਾਈ ਅੱਡਾ ਹੈ। ਇਨ੍ਹਾਂ ਦੋਹਾਂ ਹਵਾਈ ਅੱਡਿਆਂ ਨੂੰ ਕੌਮਾਂਤਰੀ ਹਵਾਈ ਅੱਡੇ ਦਾ ਦਰਜਾ ਤਾਂ ਪ੍ਰਾਪਤ ਹੈ, ਪਰ ਇਨ੍ਹਾਂ ਹਵਾਈ ਅੱਡਿਆਂ ਤੋਂ ਵਿਦੇਸ਼ਾਂ ਨੂੰ ਸਿੱਧੀਆਂ ਹਵਾਈ ਉਡਾਣਾਂ ਘੱਟ ਹੀ ਹਨ। ਸਿਰਫ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਹੀ ਦੋ-ਚਾਰ ਹਵਾਈ ਉਡਾਣਾਂ ਯੂਰਪੀਅਨ ਮੁਲਕਾਂ ਨੂੰ ਜਾਂਦੀਆਂ ਹਨ, ਜਦਕਿ ਪੰਜਾਬੀਆਂ ਦਾ ਵੱਡਾ ਹਿੱਸਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਯੂਰਪ ਦੇ ਜਰਮਨ, ਇਟਲੀ, ਫਰਾਂਸ ਆਦਿ ਮੁਲਕਾਂ ਵਿਚੋਂ ਆਉਂਦਾ-ਜਾਂਦਾ ਹੈ। ਇਨ੍ਹਾਂ ਮੁਲਕਾਂ ਨੂੰ ਪੰਜਾਬ ਤੋਂ ਸਿੱਧੀ ਉਡਾਣ, ਇੰਗਲੈਂਡ ਨੂੰ ਇਕ-ਅੱਧ ਛੱਡ ਕੇ ਹੋਰ ਕੋਈ ਵੀ ਨਹੀਂ ਜਾਂਦੀ। ਹਾਲਾਂਕਿ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ‘ਤੇ ਆਉਣ ਵਾਲੇ ਹਵਾਈ ਮੁਸਾਫਰਾਂ ‘ਚੋਂ 40 ਫੀਸਦੀ ਤੋਂ ਵੱਧੇਰੇ ਮੁਸਾਫਰ ਪੰਜਾਬ ਖਿੱਤੇ ਨਾਲ ਸੰਬੰਧਤ ਹਨ। ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ਦੀ ਲਾਬੀ ਇੰਨੀ ਮਜ਼ਬੂਤ ਹੈ ਕਿ ਉਹ ਅੰਮ੍ਰਿਤਸਰ ਹਵਾਈ ਅੱਡੇ ਤੋਂ ਕੌਮਾਂਤਰੀ ਹਵਾਈ ਉਡਾਣਾਂ ਚੱਲਣ ਨਹੀਂ ਦੇ ਰਹੀ। ਕਿਉਂਕਿ ਅਜਿਹਾ ਹੋਣ ਨਾਲ ਉਨ੍ਹਾਂ ਨੂੰ ਕੌਮਾਂਤਰੀ ਮੁਸਾਫਰਾਂ ਦੇ ਕਰੀਬ ਅੱਧ ਤੋਂ ਹੱਥ ਧੋਣਾ ਪੈ ਸਕਦਾ ਹੈ। ਇਸ ਵੇਲੇ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਕੌਮਾਂਤਰੀ ਹਵਾਈ ਉਡਾਣਾਂ ਨਾ ਚੱਲਣ ਕਰਕੇ ਹਰ ਸਾਲ ਇਹ ਅੱਡਾ 50 ਕਰੋੜ ਦਾ ਘਾਟਾ ਝੱਲ ਰਿਹਾ ਹੈ। ਏਅਰਪੋਰਟ ਅਥਾਰਿਟੀ ਆਫ ਇੰਡੀਆ ਹਰ ਸਾਲ 50 ਕਰੋੜ ਦਾ ਘਾਟਾ ਝੱਲਣ ਲਈ ਤਾਂ ਤਿਆਰ ਹੈ, ਪਰ ਅੰਮ੍ਰਿਤਸਰ ਤੋਂ ਕੌਮਾਂਤਰੀ ਹਵਾਈ ਉਡਾਣਾਂ ਸ਼ੁਰੂ ਕਰਵਾ ਕੇ ਇਸ ਅੱਡੇ ਨੂੰ ਮਜ਼ਬੂਤ ਕਰਨ ਲਈ ਕਿਸੇ ਵੀ ਤਰ੍ਹਾਂ ਦਾ ਧਿਆਨ ਨਹੀਂ ਦੇ ਰਹੀ। ਇਹੀ ਹਾਲ ਮੁਹਾਲੀ ‘ਚ ਬਣੇ ਨਵੇਂ ਕੌਮਾਂਤਰੀ ਹਵਾਈ ਅੱਡੇ ਦਾ ਹੈ। ਉਥੇ ਹਜ਼ਾਰਾਂ ਕਰੋੜ ਰੁਪਏ ਲਗਾ ਕੇ ਕੌਮਾਂਤਰੀ ਹਵਾਈ ਅੱਡਾ ਤਾਂ ਬਣਾ ਦਿੱਤਾ ਗਿਆ ਹੈ, ਪਰ ਕੌਮਾਂਤਰੀ ਹਵਾਈ ਉਡਾਣਾਂ ਚਾਲੂ ਨਹੀਂ ਕੀਤੀਆਂ ਜਾ ਰਹੀਆਂ। ਇਸ ਮਾਮਲੇ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ, ਕੇਂਦਰ ਸਰਕਾਰ ਅਤੇ ਏਅਰਪੋਰਟ ਅਥਾਰਿਟੀ ਨੂੰ ਇਹ ਕਹਿ ਕੇ ਝਾੜ ਪਾ ਚੁੱਕੀ ਹੈ ਕਿ ਜੇਕਰ ਇਥੋਂ ਹਵਾਈ ਉਡਾਣਾਂ ਹੀ ਨਹੀਂ ਚਲਾਉਣੀਆਂ, ਤਾਂ ਫਿਰ ਇਸ ਅੱਡੇ ਲਈ ਹਾਸਲ ਕੀਤੀ ਕਿਸਾਨਾਂ ਦੀ ਜ਼ਮੀਨ ਉਨ੍ਹਾਂ ਨੂੰ ਕਿਉਂ ਨਾ ਵਾਪਸ ਕਰ ਦਿੱਤੀ ਜਾਵੇ। ਇਸ ਵੇਲੇ ਸਿੱਖਾਂ ਦੇ ਉੱਚ ਧਾਰਮਿਕ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਹਰ ਸਾਲ ਆਉਣ ਵਾਲੇ ਲੋਕਾਂ ਦੀ ਗਿਣਤੀ 35 ਲੱਖ ਤੋਂ ਵਧੇਰੇ ਹੈ। ਇੱਡੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਆਉਣ ਵਾਲੀ ਜਗ੍ਹਾ ਕੌਮਾਂਤਰੀ ਹਵਾਈ ਅੱਡਾ ਨਾ ਹੋਵੇ, ਇਹ ਆਪਣੇ ਆਪ ਵਿਚ ਹੀ ਬੜੀ ਵੱਡੀ ਅਤੇ ਹੈਰਾਨੀ ਵਾਲੀ ਗੱਲ ਹੈ।
ਪੰਜਾਬ ਅੰਦਰ ਇਹ ਸਮੇਂ ਚੋਣਾਂ ਦਾ ਸ਼ੋਰ-ਗੁੱਲ ਆਰੰਭ ਹੋ ਚੁੱਕਾ ਹੈ। ਸਾਰੀ ਹੀ ਸਿਆਸੀ ਪਾਰਟੀਆਂ ਆਪੋ-ਆਪਣੇ ਮੈਨੀਫੈਸਟੋ ਤਿਆਰ ਅਤੇ ਜਾਰੀ ਕਰਨ ਵਿਚ ਲੱਗੀਆਂ ਹੋਈਆਂ ਹਨ। ਪ੍ਰਵਾਸੀ ਪੰਜਾਬੀਆਂ ਦੀ ਇਹ ਬੜੀ ਵੱਡੀ ਜ਼ੋਰਦਾਰ ਅਤੇ ਜ਼ਰੂਰੀ ਤਾਂਘ ਹੈ ਕਿ ਪੰਜਾਬ ਦੇ ਦੋਵਾਂ ਕੌਮਾਂਤਰੀ ਹਵਾਈ ਅੱਡਿਆਂ ਤੋਂ ਕੌਮਾਂਤਰੀ ਹਵਾਈ ਉਡਾਣਾਂ ਤੁਰੰਤ ਚਾਲੂ ਹੋਣੀਆਂ ਚਾਹੀਦੀਆਂ ਹਨ। ਕੌਮਾਂਤਰੀ ਹਵਾਈ ਉਡਾਣਾਂ ਦੇ ਚਾਲੂ ਹੋਣ ਨਾਲ ਪ੍ਰਵਾਸੀ ਪੰਜਾਬੀਆਂ ਨੂੰ ਤਾਂ ਆਉਣ-ਜਾਣ ਵਿਚ ਵੱਡੀ ਸੌਖ ਹੋਵੇਗੀ ਹੀ, ਪਰ ਇਸ ਨਾਲ ਪ੍ਰਵਾਸੀ ਪੰਜਾਬੀਆਂ ਦੀ ਆਪਣੀਆਂ ਜੜ੍ਹਾਂ ਨਾਲ ਸਾਂਝ ਬਣਾਈ ਰੱਖਣ ਵਿਚ ਵੀ ਅਹਿਮ ਭੂਮਿਕਾ ਹੋਵੇਗੀ। ਦੂਜੀ ਗੱਲ, ਪ੍ਰਵਾਸੀ ਪੰਜਾਬੀ ਜੇਕਰ ਸੌਖ ਨਾਲ ਪੰਜਾਬ ਆਉਣਗੇ, ਤਾਂ ਇਥੋਂ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਇਸ ਵੇਲੇ ਪੰਜਾਬ ਦਾ ਦੁਆਬਾ ਖੇਤਰ ਅਤੇ ਇਸ ਨਾਲ ਲੱਗਦੇ ਮਾਲਵੇ ਦੇ ਜ਼ਿਲ੍ਹਿਆਂ ਵਿਚ ਜੇਕਰ ਖੁਸ਼ਹਾਲੀ ਤੇ ਹਰਿਆਲੀ ਦਿਖਾਈ ਦਿੰਦੀ ਹੈ, ਤਾਂ ਇਸ ਵਿਚ ਵੱਡਾ ਹੱਥ ਪ੍ਰਵਾਸੀ ਪੰਜਾਬੀਆਂ ਦਾ ਹੈ। ਇਸ ਕਰਕੇ ਪ੍ਰਵਾਸੀ ਪੰਜਾਬੀਆਂ ਦੀ ਭੂਮਿਕਾ ਅਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਪ੍ਰਵਾਸੀ ਪੰਜਾਬੀਆਂ ਨੂੰ ਅਜਿਹੀ ਪਾਰਟੀ ਦਾ ਸਾਥ ਦੇਣ ਵੱਲ ਜਾਣਾ ਚਾਹੀਦਾ ਹੈ, ਜੋ ਉਨ੍ਹਾਂ ਦੀ ਇਸ ਮੰਗ ਨੂੰ ਆਪਣੇ ਮੈਨੀਫੈਸਟੋ ਵਿਚ ਸ਼ਾਮਲ ਕਰਕੇ ਲਾਗੂ ਕਰਨ ਦੀ ਦ੍ਰਿੜ੍ਹਤਾ ਦਿਖਾਵੇ। ਸਾਨੂੰ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਪੰਜਾਬ ਸਰਕਾਰ ਆਪਣੇ ਰਾਜ ਵਿਚੋਂ ਕੌਮਾਂਤਰੀ ਹਵਾਈ ਉਡਾਣਾਂ ਚਾਲੂ ਕਰਨ ਦਾ ਅਧਿਕਾਰ ਨਹੀਂ ਰੱਖਦੀ। ਹਵਾਈ ਉਡਾਣਾਂ ਚਾਲੂ ਕਰਨ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਹੈ। ਪਰ ਫਿਰ ਵੀ ਸੂਬਾ ਸਰਕਾਰ ਜੇਕਰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਇਹ ਮਾਮਲਾ ਉਠਾਵੇ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਕੋਲ ਪ੍ਰਵਾਸੀ ਪੰਜਾਬੀਆਂ ਦਾ ਪੱਖ ਮਜ਼ਬੂਤੀ ਨਾਲ ਰੱਖੇ, ਤਾਂ ਇਸ ਮੰਗ ਨੂੰ ਮੰਨਵਾਇਆ ਜਾ ਸਕਦਾ ਹੈ। ਇਸ ਕਰਕੇ ਜਿੰਨੇ ਵੀ ਪ੍ਰਵਾਸੀ ਪੰਜਾਬੀ ਪੰਜਾਬ ਦੀਆਂ ਰਾਜਸੀ ਪਾਰਟੀਆਂ ਦੇ ਆਗੂਆਂ ਨਾਲ ਜੁੜੇ ਹੋਏ ਹਨ, ਜਾਂ ਉਨ੍ਹਾਂ ਦੇ ਸਮਰਥਕ ਹਨ, ਉਨ੍ਹਾਂ ਨੂੰ ਇਹ ਮੰਗ ਉਠਾਏ ਜਾਣ ਲਈ ਜ਼ੋਰਦਾਰ ਵਕਾਲਤ ਕਰਨੀ ਚਾਹੀਦੀ ਹੈ। ਇਸ ਗੱਲ ਵਿਚ ਕੋਈ ਸ਼ੱਕ ਨਹੀਂ ਕਿ ਪਿਛਲੇ ਸਾਲਾਂ ਦੌਰਾਨ ਬਹੁਤ ਸਾਰੇ ਰਾਜਸੀ ਨੇਤਾ ਪ੍ਰਵਾਸੀ ਪੰਜਾਬੀਆਂ ਨੂੰ ਕੌਮਾਂਤਰੀ ਹਵਾਈ ਉਡਾਣਾਂ ਚਾਲੂ ਕਰਾਉਣ ਦੇ ਭਰੋਸੇ ਦਿੰਦੇ ਰਹੇ ਹਨ। ਪਰ ਇਨ੍ਹਾਂ ਭਰੋਸਿਆਂ ‘ਤੇ ਅਮਲ ਕਦੇ ਨਹੀਂ ਹੋਇਆ। ਇਸ ਕਰਕੇ ਪ੍ਰਵਾਸੀ ਪੰਜਾਬੀਆਂ ਨੂੰ ਹੁਣ ਇਹ ਗੱਲ ਯਕੀਨੀ ਬਣਾਉਣੀ ਚਾਹੀਦੀ ਹੈ ਕਿ ਭਰੋਸਿਆਂ ‘ਤੇ ਖਰ੍ਹੇ ਉਤਰਨ ਵਾਲੇ ਲੋਕਾਂ ਨੂੰ ਹੀ ਹਮਾਇਤ ਦਿੱਤੀ ਜਾਵੇ। ਜਿਹੜੇ ਭਰੋਸੇ ਕਰਕੇ ਵਿਚਾਲੇ ਹੀ ਛੱਡ ਜਾਂਦੇ ਹਨ, ਜਾਂ ਭਰੋਸੇ ਕਰਕੇ ਮੁੜ ਉਨ੍ਹਾਂ ਨੂੰ ਕਦੇ ਵੀ ਯਾਦ ਨਹੀਂ ਕਰਦੇ, ਅਜਿਹੇ ਆਗੂਆਂ ਨੂੰ ਮੂੰਹ ਨਹੀਂ ਲਗਾਉਣਾ ਚਾਹੀਦਾ। ਹੁਣ ਇਕ ਵਾਰ ਫਿਰ ਮੌਕਾ ਆਇਆ ਹੈ, ਅਜਿਹੇ ਲੋਕਾਂ ਦੀ ਪਰਖ ਕਰਨ ਦਾ। ਇਸ ਵਾਰ ਪ੍ਰਵਾਸੀ ਪੰਜਾਬੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉਨ੍ਹਾਂ ਦੀ ਗੱਲ ਨੂੰ ਇਮਾਨਦਾਰੀ ਅਤੇ ਲਗਾਅ ਨਾਲ ਉਠਾਉਣ ਲਈ ਰਾਜਸੀ ਪਾਰਟੀਆਂ ਦੇ ਆਗੂਆਂ ਉਪਰ ਦਬਾਅ ਪਾਇਆ ਜਾਵੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article