PUNJABMAILUSA.COM

ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹਨ ਸ਼ੰਟੀ ਦੇ ਦੋਸ਼: ਕਾਲਕਾ

ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹਨ ਸ਼ੰਟੀ ਦੇ ਦੋਸ਼: ਕਾਲਕਾ

ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹਨ ਸ਼ੰਟੀ ਦੇ ਦੋਸ਼: ਕਾਲਕਾ
October 10
11:29 2018

ਸ਼ੰਟੀ ਨੇ ਟਾਈਟਲਰ ਦੀ ਬੋਲੀ ਬੋਲਣ ਦੀ ਕੋਸ਼ਿਸ਼ ਕਰਕੇ ਕਾਤਲਾਂ ਦੀ ਪੁਸ਼ਤਪਨਾਹੀ ਕੀਤੀ
ਨਵੀਂ ਦਿੱਲੀ, 10 ਅਕਤੂਬਰ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਕਮੇਟੀ ਦੇ ਖਿਲਾਫ਼ ਕੀਤੀ ਗਈ ਪ੍ਰੈੱਸ ਕਾਨਫਰੰਸ ‘ਤੇ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਕਾਲਕਾ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਦਿੱਲੀ ਕਮੇਟੀ ਦੇ ਵੱਡੇ ਘੁਟਾਲਿਆਂ ਦਾ ਖੁਲਾਸਾ ਕਰਨ ਦਾ ਦਾਅਵਾ ਕਰਨ ਵਾਲੇ ਸ਼ੰਟੀ ਇੱਕ ਵੀ ਦੋਸ਼ ਦੀ ਪ੍ਰੋੜਤਾ ਤੱਥਾਂ ਦੇ ਨਾਲ ਕਰਨ ‘ਚ ਨਾਕਾਮਯਾਬ ਰਹੇ ਹਨ। ਕਾਲਕਾ ਨੇ ਕਿਹਾ ਕਿ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਸ਼ੰਟੀ ਦੇ ਦਾਅਵੇ ਹਕੀਕਤ ਤੋਂ ਦੂਰ ਅਤੇ ਉਤਸ਼ਾਹ ਤੋਂ ਭਰਪੂਰ ਸਨ। ਬੈਂਕ ਖਾਤਿਆਂ ਰਾਹੀਂ ਕਮੇਟੀ ਦੇ ਹੋਏ ਲੈਣ-ਦੇਣ ਨੂੰ ਸ਼ੰਟੀ ਨੇ ਸ਼ੱਕ ਦੀ ਨਿਗਾਹ ਨਾਲ ਵੇਖ ਕੇ ਆਪਣੀ ਵਿਵਹਾਰਕ ਸਮਝ ਦੀ ਨੁਮਾਇਸ਼ ਕੀਤੀ ਹੈ।
ਕਾਲਕਾ ਨੇ ਕਿਹਾ ਕਿ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਕਥਿਤ ਕਬੂਲਨਾਮੇ ਦੀ ਜਾਰੀ ਕੀਤੀ ਗਈ ਸੀ.ਡੀ. ਪਿੱਛੇ ਘੁਟਾਲੇ ਦਾ ਖਦਸ਼ਾ ਜਤਾ ਕੇ ਇੱਕ ਤਰੀਕੇ ਨਾਲ ਸ਼ੰਟੀ ਨੇ ਟਾਈਟਲਰ ਦੀ ਬੋਲੀ ਬੋਲਣ ਦੀ ਕੋਸ਼ਿਸ਼ ਕਰਦੇ ਹੋਏ ਕਾਤਲਾਂ ਦੀ ਪੁਸ਼ਤਪਨਾਹੀ ਕੀਤੀ। ਕਾਲਕਾ ਨੇ ਸਵਾਲ ਪੁੱਛਿਆ ਕਿ 1984 ਕਤਲੇਆਮ ਦੇ ਦੋਸ਼ੀ ਦਾ ਸੱਚ ਸਾਹਮਣੇ ਲਿਆਉਣਾ ਘੁਟਾਲਾ ਕਿਵੇਂ ਹੈ?

About Author

Punjab Mail USA

Punjab Mail USA

Related Articles

ads

Latest Category Posts

    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article