PUNJABMAILUSA.COM

ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

 Breaking News

ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ

ਸਿਨਸਿਨਾਟੀ ਦੇ ਸਿੰਪੋਜ਼ੀਅਮ ‘ਚ ਬੱਚਿਆਂ ਨੇ ਭਾਰੀ ਉਤਸ਼ਾਹ ਵਿਖਾਇਆ
April 18
10:22 2018

ਡੇਟਨ, 18 ਅਪ੍ਰੈਲ (ਪੰਜਾਬ ਮੇਲ)- ਗੁਰੂ ਨਾਨਕ ਸੋਸਾਇਟੀ ਗੁਰਦੁਆਰਾ ਸਿਨਸਿਨਾਟੀ, ਓਹਾਇਓ ‘ਚ 2018 ਇੰਟਰਨੈਸ਼ਨਲ ਸਿੱਖ ਯੂਥ ਸਿੰਪੋਜ਼ੀਅਮ ਸੰਬੰਧੀ ਸਥਾਨਕ ਮੁਕਾਬਲੇ ਕਰਵਾਏ ਗਏ। ਇਸ ਵਿਚ 6 ਸਾਲ ਤੋਂ 18 ਸਾਲ ਦੇ 52 ਬੱਚਿਆਂ ਨੇ ਭਾਗ ਲਿਆ। ਇਨ੍ਹਾਂ ਬੱਚਿਆਂ ਨੂੰ ਉਮਰ ਦੇ ਸਾਹਿਬ ਨਾਲ ਚਾਰ ਗਰੁੱਪਾਂ ‘ਚ ਵੰਡਿਆ ਗਿਆ ਸੀ। ਸਿਨਸਿਨਾਟੀ ਤੋਂ ਇਲਾਵਾ ਨਾਲ ਲੱਗਦੇ ਸ਼ਹਿਰ ਡੇਟਨ ਦੇ ਬੱਚਿਆਂ ਨੇ ਵੀ ਇਸ ਵਿਚ ਭਾਗ ਲਿਆ। ਇਨ੍ਹਾਂ ਵਿਚੋਂ 9 ਬੱਚੇ 26 ਮਈ ਨੂੰ ਸਿਨਸਿਨਾਟੀ ਵਿਖੇ ਹੋਣ ਵਾਲੇ ਰਾਜ ਪੱਧਰੀ ਮੁਕਾਬਲਿਆਂ ‘ਚ ਭਾਗ ਲੈਣਗੇ।
ਭਾਸ਼ਨ ਪ੍ਰਤੀਯੋਗਤਾ ਵਿਚ ਪਹਿਲੇ ਗਰੁੱਪ ਵਿਚ ਗੁਰਮਨਪੀ੍ਰਤ ਕੌਰ ਨੇ ਪਹਿਲਾ, ਮਿਹਰ ਕੌਰ ਨੇ ਦੂਜਾ ਤੇ ਅਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਗਰੁੱਪ ਵਿਚ ਮਾਨਿਤ ਸਿੰਘ ਨੇ ਪਹਿਲਾ, ਹਰਮਨਪੀ੍ਰਤ ਕੌਰ ਨੇ ਦੂਜਾ ਤੇ ਸ਼ੁਭਪ੍ਰੀਤ ਕੌਰ ਨੇ ਤੀਜਾ ਸਥਾਨ, ਤੀਜੇ ਗਰੁੱਪ ਵਿਚ ਕੋਮਲਹੋਤ ਕੌਰ ਨੇ ਪਹਿਲਾ, ਸਮਾਰਾ ਕੌਰ ਨੇ ਦੂਜਾ ਤੇ ਸੁਨੀਤਵੀਰ ਸਿੰਘ ਨੇ ਤੀਜਾ ਸਥਾਨ, ਚੌਥੇ ਗਰੁੱਪ ਵਿਚ ਅਨਿਤਵੀਰ ਸਿੰਘ ਨੇ ਪਹਿਲਾ, ਰਵਨੀਤ ਸਿੰਘ ਨੇ ਦੂਜਾ ਤੇ ਅਜੂਨ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂਆਂ ਤੋਂ ਇਲਾਵਾ ਬਾਕੀ ਦੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਮੈਡਲ ਤੇ ਸਰਟੀਫਿਕੇਟ ਦਿੱਤੇ ਗਏ। ਓਹਾਇਓ ਸੂਬੇ ਦੇ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਿੱਖ ਯੂਥ ਅਲਾਇੰਸ ਆਫ ਨਾਰਥ ਅਮਰੀਕਾ ਸੰਸਥਾ ਵਲੋਂ 2004 ਤੋਂ ਹਰ ਸਾਲ ਮਾਰਚ-ਅਪ੍ਰੈਲ ਦੇ ਮਹੀਨੇ ਵਿਚ ਇਹ ਮੁਕਾਬਲੇ ਪਹਿਲਾਂ ਅਮਰੀਕਾ ਤੇ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਵਿਚ ਕਰਵਾਏ ਜਾਂਦੇ ਹਨ। ਫਿਰ ਰਾਜ ਪੱਧਰੀ ਤੇ ਅੰਤ ਵਿਚ ਰਾਜ ਪੱਧਰੀ ਮੁਕਾਬਲਿਆਂ ਦੇ ਜੇਤੂ ਬੱਚੇ ਅਗਸਤ ਦੇ ਮਹੀਨੇ ਵਿਚ ਅੰਤਰਰਾਸ਼ਰਟੀ ਪੱਧਰ ਦੇ ਮੁਕਾਬਲਿਆਂ ਵਿਚ ਭਾਗ ਲੈਂਦੇ ਹਨ। ਇਸ ਸਾਲ ਇਹ ਫਾਈਨਲ ਮੁਕਾਬਲੇ ਸਿਆਟਲ ਵਿਖੇ ਕਰਵਾਏ ਜਾਣਗੇ। ਸਿੰਪੋਜ਼ੀਅਮ ਦੀ ਤਿਆਰੀ ਨਾਲ ਬੱਚਿਆਂ ਨੂੰ ਜਿੱਥੇ ਸਿੱਖ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ, ਨਾਲ ਹੀ ਉਨ੍ਹਾਂ ਨੂੰ ਭਾਸ਼ਣ ਲਿਖਣ ਤੇ ਬੋਲਣ ਦਾ ਵੀ ਪਤਾ ਲੱਗਦਾ ਹੈ। ਇਸ ਸਮਾਗਮ ਦੀ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਨੇ ਇਸ ਸਮਾਗਮ ਵਿਚ ਭਾਗ ਲੈਂਦੇ ਹੋਏ ਆਪਣੇ ਵਲੋਂ ਵਧੀਆ ਤੋਂ ਵਧੀਆ ਭਾਸ਼ਣ ਤਿਆਰ ਕੀਤੇ ਅਤੇ ਇਹ ਮਹਿਸੂਸ ਨਹੀਂ ਹੋਣ ਦਿੱਤਾ ਕਿ ਉਹ ਕਿਸੇ ਪ੍ਰਤੀਯੋਗਤਾ ਵਿਚ ਭਾਗ ਲੈ ਰਹੇ ਹਨ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਅਮਰੀਕ ਸਿੰਘ ਨੇ ਇਸ ਸਮਾਗਮ ਨੂੰ ਸਫਲਤਾਪੂਰਵਕ ਆਯੋਜਿਤ ਕਰਨ ਲਈ ਸਾਰੇ ਵਾਲੰਟੀਅਰਾਂ, ਬੱਚਿਆਂ, ਸੰਗਤ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article