PUNJABMAILUSA.COM

ਸਿਨੇਮਾਘਰਾਂ ‘ਚ ਰਾਸ਼ਟਰਗਾਨ ਜ਼ਰੂਰੀ ਨਹੀਂ : ਸੁਪਰੀਮ ਕੋਰਟ

ਸਿਨੇਮਾਘਰਾਂ ‘ਚ ਰਾਸ਼ਟਰਗਾਨ ਜ਼ਰੂਰੀ ਨਹੀਂ : ਸੁਪਰੀਮ ਕੋਰਟ

ਸਿਨੇਮਾਘਰਾਂ ‘ਚ ਰਾਸ਼ਟਰਗਾਨ ਜ਼ਰੂਰੀ ਨਹੀਂ : ਸੁਪਰੀਮ ਕੋਰਟ
January 09
11:35 2018

ਨਵੀਂ ਦਿੱਲੀ, 9 ਜਨਵਰੀ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਸਿਨੇਮਾਘਰਾਂ ‘ਚ ਰਾਸ਼ਟਰਗਾਨ ਨੂੰ ਜ਼ਰੂਰੀ ਬਣਾਏ ਜਾਣ ਦੇ ਮਾਮਲੇ ‘ਚ ਆਪਣੇ ਰੁਖ ‘ਚ ਤਬਦੀਲੀ ਕਰਦੇ ਹੋਏ ਸੁਪਰੀਮ ਕੋਰਟ ਨੂੰ ਕਿਹਾ ਕਿ ਉਹ ਸਿਨੇਮਾਘਰਾਂ ‘ਚ ਰਾਸ਼ਟਰਗਾਨ ਨੂੰ ਫਿਲਹਾਲ ਜ਼ਰੂਰੀ ਨਾ ਬਣਾਏ। ਕੇਂਦਰ ਸਰਕਾਰ ਦੇ ਦਾਖਲ ਹਲਫਨਾਮੇ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਸੁਣਵਾਈ ਕਰਦੇ ਹੋਏ ਕਿਹਾ ਕਿ ਹੁਣ ਸਿਨੇਮਾਘਰਾਂ ‘ਚ ਰਾਸ਼ਟਰਗਾਨ ਜ਼ਰੂਰੀ ਨਹੀਂ ਹੈ।
ਜ਼ਿਕਰਯੋਗ ਹੈ ਕਿ 23 ਅਕਤੂਬਰ 2017 ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਸੀ ਕਿ ਸਿਨੇਮਾਘਰਾਂ ਅਤੇ ਹੋਰ ਸਥਾਨਾਂ ‘ਤੇ ਰਾਸ਼ਟਰਗਾਨ ਵਜਾਉਣਾ ਜ਼ਰੂਰੀ ਹੈ ਜਾਂ ਨਹੀਂ, ਇਹ ਉਹ ਤੈਅ ਕਰਨ। ਇਸ ਸੰਬੰਧ ‘ਚ ਕੋਈ ਵੀ ਸਰਕੁਲਰ ਜਾਰੀ ਕੀਤਾ ਜਾਵੇ ਤਾਂ ਸੁਪਰੀਮ ਕੋਰਟ ਦੇ ਅੰਤਰਿਮ ਆਦੇਸ਼ ਤੋਂ ਪ੍ਰਭਾਵਿਤ ਨਾ ਹੋਵੇ। ਕੋਰਟ ਨੇ ਇਹ ਵੀ ਕਿਹਾ ਕਿ ਇਹ ਵੀ ਦੇਖਣਾ ਚਾਹੀਦਾ ਕਿ ਸਿਨੇਮਾਘਰ ‘ਚ ਲੋਕ ਮਨੋਰੰਜਨ ਲਈ ਜਾਂਦੇ ਹਨ, ਅਜਿਹੇ ‘ਚ ਦੇਸ਼ ਭਗਤੀ ਦਾ ਕੀ ਪੈਮਾਨਾ ਹੋਵੇ, ਇਸ ਲਈ ਕੋਈ ਰੇਖਾ ਤੈਅ ਹੋਣੀ ਚਾਹੀਦੀ ਹੈ?
ਕੋਰਟ ਨੇ ਕਿਹਾ ਸੀ ਕਿ ਇਸ ਤਰ੍ਹਾਂ ਦੇ ਨੋਟੀਫਿਕੇਸ਼ਨ ਜਾਂ ਨਿਯਮ ਦਾ ਮਾਮਲਾ ਸੰਸਦ ਦਾ ਹੈ, ਇਹ ਕੰਮ ਕੋਰਟ ‘ਤੇ ਕਿਉਂ ਥੋਪਿਆ ਜਾਵੇ? ਉਸ ਤੋਂ ਬਾਅਦ 30 ਨਵੰਬਰ 2016 ਨੂੰ ਸੁਪਰੀਮ ਕੋਰਟ ਦੇ ਰਾਸ਼ਟਰਗਾਨ, ਯਾਨੀ ‘ਜਨ ਗਨ ਮਨ’ ਨਾਲ ਜੁੜੇ ਇਕ ਅਹਿਮ ਅੰਤਰਿਮ ਆਦੇਸ਼ ‘ਚ ਕਿਹਾ ਸੀ ਕਿ ਦੇਸ਼ ਭਰ ਦੇ ਸਾਰੇ ਸਿਨੇਮਾਘਰਾਂ ‘ਚ ਫਿਲਮ ਸ਼ੁਰੂ ਹੋਣ ਤੋਂ ਪਹਿਲਾਂ ਰਾਸ਼ਟਰਗਾਨ ਵਜੇਗਾ। ਕੋਰਟ ਨੇ ਇਹ ਵੀ ਕਿਹਾ ਕਿ ਰਾਸ਼ਟਰਗਾਨ ਵਜਦੇ ਸਮੇਂ ਸਿਨੇਮਾਹਾਲ ਦੇ ਪਰਦੇ ‘ਤੇ ਰਾਸ਼ਟਰੀ ਝੰਡਾ ਦਿਖਾਇਆ ਜਾਣਾ ਵੀ ਜ਼ਰੂਰੀ ਹੋਵੇਗਾ ਅਤੇ ਸਿਨੇਮਾਘਰ ‘ਚ ਮੌਜੂਦ ਸਾਰੇ ਲੋਕਾਂ ਨੂੰ ਰਾਸ਼ਟਰਗਾਨ ਦੇ ਸਨਮਾਨ ‘ਚ ਖੜ੍ਹਾ ਹੋਣਾ ਹੋਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਰਾਸ਼ਟਰਗਾਨ ਰਾਸ਼ਟਰੀ ਪਛਾਣ, ਰਾਸ਼ਟਰੀ ਏਕਤਾ ਅਤੇ ਸੰਵਿਧਾਨਕ ਦੇਸ਼ਭਗਤੀ ਨਾਲ ਜੁੜਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article