PUNJABMAILUSA.COM

ਸਿਮਰਨਜੀਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੂੰ ਧਮਕੀ

ਸਿਮਰਨਜੀਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੂੰ ਧਮਕੀ

ਸਿਮਰਨਜੀਤ ਸਿੰਘ ਮਾਨ ਦੀ ਪੰਜਾਬ ਸਰਕਾਰ ਨੂੰ ਧਮਕੀ
November 05
21:24 2016

sarba
ਕਿਹਾ, ਸਰਬੱਤ ਖ਼ਾਲਸਾ ਨਾ ਹੋਣ ਦੇਣ ਦੀ ਸੂਰਤ ਵਿੱਚ ਕਰਾਂਗਾ ਆਤਮਦਾਹ
ਤਲਵੰਡੀ ਸਾਬੋ, 5 ਨਵੰਬਰ (ਪੰਜਾਬ ਮੇਲ)- ਦਸ ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਹੋਣ ਵਾਲੇ ਸਰਬੱਤ ਖ਼ਾਲਸਾ ਨੂੰ ਤਾਰਪੀਡੋ ਕਰਨ ਲਈ ਪੰਜਾਬ ਸਰਕਾਰ ਵੱਲੋਂ ਲਾਏ ਜਾ ਰਹੇ ਅੜਿੱਕਿਆਂ ਤੋਂ ਦੁਖੀ ਹੋਏ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਰਬੱਤ ਖ਼ਾਲਸਾ ਨਾ ਹੋਣ ਦਿੱਤਾ ਤਾਂ ਉਹ ਆਤਮਦਾਹ ਕਰ ਲੈਣਗੇ ਜਾਂ ਭਾਰਤ ਵਿੱਚੋਂ ਹਿਜ਼ਰਤ ਕਰਕੇ ਪਾਕਿਸਤਾਨ ਵਿੱਚ ਪਨਾਹ ਲੈਣਗੇ ਅਤੇ ਪਾਣੀ ਵਾਲੀਆਂ ਟੈਂਕੀਆਂ ’ਤੇ ਚੜ੍ਹਨਗੇ।
ਸਿਮਰਨਜੀਤ ਸਿੰਘ ਮਾਨ ਅੱਜ ਸਰਬੱਤ ਖ਼ਾਲਸਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁਤਵਾਜ਼ੀ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ ਅਤੇ ਬਾਬਾ ਬਲਜੀਤ ਸਿੰਘ ਦਾਦੂਵਾਲ ਸਮੇਤ ਇੱਥੇ ਪਹੁੰਚੇ ਹੋਏ ਸਨ। ਉਨ੍ਹਾਂ ਕਿਹਾ ਕਿ ਆਰ.ਐੱਸ.ਐੱਸ., ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਸਿੱਖ ਕੌਮ ਵਿਰੋਧੀ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅਜਿਹੀਆਂ ਸਿੱਖ ਵਿਰੋਧੀ ਤਾਕਤਾਂ ਦੀ ਕਠਪੁਤਲੀ ਹੈ। ਇਨ੍ਹਾਂ ਵਿਰੋਧੀ ਤਾਕਤਾਂ ਦੇ ਇਸ਼ਾਰੇ ਕਰਕੇ ਅਕਾਲੀ ਸਰਕਾਰ ਇੱਥੇ ਸਰਬੱਤ ਖ਼ਾਲਸਾ ਨੂੰ ਨਾਕਾਮ ਕਰਨ ਦੀਆਂ ਚਾਲਾਂ ਚੱਲ ਰਹੀ ਹੈ। ਸਮਾਗਮ ਲਈ ਮਨਜ਼ੂਰੀ ਨਹੀਂ ਦਿੱਤੀ ਜਾ ਰਹੀ। ਪੁਲੀਸ ਵੱਲੋਂ ਸਰਬੱਤ ਖ਼ਾਲਸਾ ਦੀਆਂ ਤਿਆਰੀਆਂ ਵਿੱੱਚ ਲੱਗੇ ਵਰਕਰਾਂ ਅਤੇ ਆਗੂਆਂ ਦੇ ਘਰਾਂ ਵਿੱਚ ਛਾਪੇ ਮਾਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਸ੍ਰੀ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਰਬੱਤ ਖ਼ਾਲਸਾ ਨਾ ਹੋਣ ਦਿੱਤਾ ਤਾਂ ਉਹ ਆਪਣੇ ਆਪ ਉਪਰ ਪੈਟਰੋਲ ਪਾ ਕੇ ਅੱਗ ਲਾ ਲੈਣਗੇ ਜਾਂ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖ ਕੇ ਉੱਥੇ ਜਾ ਕੇ ਸਿਆਸੀ ਪਨਾਹ ਲੈਣਗੇ।
ਸਿਮਰਨਜੀਤ ਸਿੰਘ ਮਾਨ ਵੱਲੋਂ ਦਿੱਤੀ ਚਿਤਾਵਨੀ ਬਾਰੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਕਿਹਾ ਕਿ ਜਦੋਂ ਪਾਣੀ ਪੁਲਾਂ ਤੋਂ ਦੀ ਲੰਘ ਜਾਵੇ ਤਾਂ ਮਜਬੂਰੀ ਵਿੱਚ ਅਜਿਹੇ ਕਦਮ ਚੁੱਕਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਸਰਬੱਤ ਖ਼ਾਲਸਾ ਇੱਕ ਧਾਰਮਿਕ ਸਮਾਗਮ ਹੈ, ਜਿਸ ਵਿੱਚ ਸਮੁੱਚੀ ਕੌਮ ਨੇ ਇਕੱਠੀ ਹੋ ਕੇ ਕੌਮ ਦੇ ਉਲਝੇ ਹੋਏ ਗੰਭੀਰ ਮਸਲਿਆਂ ਨੂੰ ਹੱਲ ਕਰਨ ਲਈ ਵਿਚਾਰਾਂ ਸਾਂਝੀਆਂ ਕਰਨੀਆਂ ਹਨ। ਸਰਕਾਰ ਇਸ ਸਮਾਗਮ ਤੋਂ ਘਬਰਾ ਕੇ ਇਸ ਨੂੰ ਫੇਲ੍ਹ ਕਰਨ ਵਿੱਚ ਲੱਗੀ ਹੋਈ ਹੈ। ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਰਬੱਤ ਖ਼ਾਲਸਾ ਦੀਆਂ ਤਿਆਰੀਆਂ ਵੱਡੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਵਿੱਚ ਦੁਨੀਆਂ ਦੇ ਕੋਨੇ-ਕੋਨੇ ਤੋਂ ਸਿੱਖ ਸੰਗਤ ਸ਼ਿਰਕਤ ਕਰਨਗੀਆਂ ਪਰ ਸਰਕਾਰ ਇਸ ਸਮਾਗਮ ਨੂੰ ਤਾਰਪੀਡੋ ਕਰਨ ਵਿੱਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਬਦਅਮਨੀ ਕੀਤੀ ਅਤੇ ਸਰਬੱਤ ਖ਼ਾਲਸਾ ਦੇ ਸਬੰਧ ਵਿੱਚ ਸਿੱਖਾਂ ਦੀਆਂ ਗ੍ਰਿਫ਼ਤਾਰੀਆਂ ਬੰਦ ਨਾ ਕੀਤੀਆਂ ਤਾਂ ਇਸ ਤੋਂ ਨਿਕਲਣ ਵਾਲੇ ਭਿਆਨਕ ਸਿੱਟਿਆਂ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article