PUNJABMAILUSA.COM

ਸਿਮਰਨਜੀਤ ਸਿੰਘ ਮਾਨ 12 ਸਾਲਾਂ ਬਾਅਦ ਦੇਸ਼ਧ੍ਰੋਹ ਦੇ ਕੇਸ ‘ਚੋਂ ਬਰੀ

ਸਿਮਰਨਜੀਤ ਸਿੰਘ ਮਾਨ 12 ਸਾਲਾਂ ਬਾਅਦ ਦੇਸ਼ਧ੍ਰੋਹ ਦੇ ਕੇਸ ‘ਚੋਂ ਬਰੀ

ਸਿਮਰਨਜੀਤ ਸਿੰਘ ਮਾਨ 12 ਸਾਲਾਂ ਬਾਅਦ ਦੇਸ਼ਧ੍ਰੋਹ ਦੇ ਕੇਸ ‘ਚੋਂ ਬਰੀ
September 09
09:53 2018

ਚੰਡੀਗੜ੍ਹ, 9 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ 12 ਸਾਲਾਂ ਬਾਅਦ ਦੇਸ਼ਧ੍ਰੋਹ ਦੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਬੀਤੇ ਕੱਲ੍ਹ ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਉਹ ਹੁਣ ਆਪਣੇ ਨਾਲ ਹੋਈ ‘ਜ਼ਿਆਦਤੀ’ ਦਾ ਬਦਲਾ ਮਾਣਹਾਨੀ ਕੇਸ ਦਾਇਰ ਕਰ ਕੇ ਲੈਣਗੇ। ਮਾਨ ਦੇ ਵਕੀਲ ਗੁਰਪ੍ਰੀਤ ਸਿੰਘ ਸੈਣੀ ਨੇ ਦੱਸਿਆ ਕਿ ਤਤਕਾਲੀ ਸਰਕਾਰ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਨੇ ਮਾਨ ਵਿਰੁੱਧ ਖ਼ਾਲਿਸਤਾਨ ਦਾ ਮੁੱਦਾ ਚੁੱਕਣ ‘ਤੇ ਧਾਰਾ 124-ਏ, 153ਏ, 153ਬੀ ਤੇ 505 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਨੇ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਵਿਰੁੱਧ ਕੈਪਟਨ ਅਮਰਿੰਦਰ ਸਿੰਘ ਦੀ ਪਿਛਲੀ ਸਰਕਾਰ ਸਮੇਂ ਤਤਕਾਲੀ ਪੁਲਿਸ ਕਪਤਾਨ (ਪੜਤਾਲੀਆ) ਪ੍ਰਿਤਪਾਲ ਸਿੰਘ ਵਿਰਕ ਦੀ ਸ਼ਿਕਾਇਤ ਉੱਪਰ ਦਰਜ ਕੀਤਾ ਕੇਸ ਅਸਲ ਵਿੱਚ ਸਿਆਸਤ ਤੋਂ ਪ੍ਰੇਰਿਤ ਸੀ। ਸਾਬਕਾ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਇਸ ਤੋਂ ਬਾਅਦ ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਹਿੰਦੂ ਵੋਟ ਖਿੱਚਣ ਲਈ ਇਸ ਮਾਮਲੇ ਵਿੱਚ ਅਦਾਲਤ ਚਲਾਨ ਵੀ ਪੇਸ਼ ਕੀਤਾ ਸੀ। ਪਰ ਅਦਾਲਤ ਨੇ ਉਨ੍ਹਾਂ ਨੂੰ ਇਸ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਮਾਨ ਨੇ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ-ਨਾਲ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਵੀ ਦਾਇਰ ਕਰਨਗੇ। ਉਨ੍ਹਾਂ ਕਿਹਾ ਕਿ ਇਨ੍ਹਾਂ 12 ਸਾਲਾਂ ਵਿੱਚ ਬਹੁਤ ਮਾਨਸਿਕ ਤਸ਼ੱਦਦ ਝੱਲਣਾ ਪਿਆ ਹੈ ਤੇ ਉਹ ਇਸ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਬਕ ਸਿਖਾ ਕੇ ਰਹਿਣਗੇ ਤਾਂ ਜੋ ਭਵਿੱਖ ਵਿੱਚ ਕੋਈ ਅਜਿਹਾ ਨਾ ਕਰੇ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article