PUNJABMAILUSA.COM

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

 Breaking News

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ

ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ : ਡੋਨਾਲਡ ਟਰੰਪ
June 23
13:28 2018

ਵਾਸ਼ਿੰਗਟਨ, 23 ਜੂਨ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੀ ਕੌਮਾਂਤਰੀ ਸਰਹੱਦ ਨੂੰ ਸੁਰੱਖਿਅਤ ਰੱਖਣ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਦੇ ਪ੍ਰਵੇਸ਼ ਨੂੰ ਰੋਕਣ ਦੀ ਸਹੁੰ ਚੁੱਕਦੇ ਹੋਏ ਕਿਹਾ ਕਿ ਉਹ ਚਾਹੁੰਦੇ ਹਨ ਕਿ ਸਿਰਫ ਹੁਨਰਮੰਦ ਲੋਕ ਹੀ ਦੇਸ਼ ਵਿਚ ਆਉਣ। ਟਰੰਪ ਨੇ ਸਖਤ ਆਲੋਚਨਾਵਾਂ ਦੌਰਾਨ ਇਸ ਹਫਤੇ ਦੀ ਸ਼ੁਰੂਆਤ ਵਿਚ ਪ੍ਰਵਾਸੀ ਪਰਿਵਾਰਾਂ ਨੂੰ ਬੱਚਿਆਂ ਤੋਂ ਵੱਖ ਕਰਨ ਦੀ ਵਿਵਾਦਮਈ ਨੀਤੀ ਨੂੰ ਵਾਪਸ ਲੈ ਲਿਆ। ਟਰੰਪ ਨੇ ਦੇਸ਼ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਰਹਿਣ ਵਾਲਿਆਂ ਵੱਲੋਂ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਵ੍ਹਾਈਟ ਹਾਊਸ ਵਿਚ ਕੱਲ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਪਹਿਲਾ ਫਰਜ਼ ਅਤੇ ਵੱਡੀ ਵਫਾਦਾਰੀ ਅਮਰੀਕਾ ਦੇ ਲੋਕਾਂ ਪ੍ਰਤੀ ਹੈ। ਇੱਥੋਂ ਦੇ ਨਾਗਰਿਕਾਂ ਦੀ ਦੇਸ਼ ਵਿਚ ਅਤੇ ਸਰਹੱਦ ‘ਤੇ ਸੁਰੱਖਿਆ ਯਕੀਨੀ ਕਰਨ ਵਿਚ ਹੈ।
‘ਏਂਜਲ ਫੈਮਿਲੀ’ ਦੇ ਨਾਂ ਤੋਂ ਪਛਾਣੇ ਜਾਣ ਵਾਲੇ ਇਨ੍ਹਾਂ ਪਰਿਵਾਰਾਂ ਨੂੰ ਟਰੰਪ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਡੇ ਦੇਸ਼ ਵਿਚ ਹੁਨਰਮੰਦ ਲੋਕ ਆਉਣ ਨਾ ਕਿ ਅਜਿਹੇ ਲੋਕ ਜਿਨ੍ਹਾਂ ਨੂੰ ਹੋਰ ਦੇਸ਼ ਕੂੜੇ ਦੇ ਡੱਬੇ ਵਿਚ ਪਾ ਦਿੰਦੇ ਹਨ ਅਤੇ ਇੱਥੇ ਭੇਜਦੇ ਰਹਿੰਦੇ ਹਨ। ਉਨ੍ਹਾਂ ਕਿਹਾ, ‘ਤੁਸੀਂ ਸੋਚਦੇ ਹੋ ਕਿ ਉਹ ਆਪਣੇ ਇੱਥੇ ਚੰਗੇ ਲੋਕਾਂ ਨੂੰ ਰੱਖਣ ਜਾ ਰਹੇ ਹਨ? ਉਹ ਚੰਗੇ ਲੋਕਾਂ ਨੂੰ ਨਹੀਂ, ਸਗੋਂ ਖਰਾਬ ਲੋਕਾਂ ਨੂੰ ਰੱਖਣ ਜਾ ਰਹੇ ਹਨ ਅਤੇ ਜਦੋਂ ਉਹ ਅਪਰਾਧ ਕਰਦੇ ਹਨ ਤਾਂ ਅਸੀਂ ਹੈਰਾਨ ਹੁੰਦੇ ਹਾਂ। ਅਸੀਂ ਉਦੋਂ ਤੱਕ ਚੈਨ ਨਾਲ ਨਹੀਂ ਰਹਾਂਗੇ, ਜਦੋਂ ਤੱਕ ਸਾਡੀ ਸਰਹੱਦ ਸੁਰੱਖਿਅਤ ਨਹੀਂ ਹੋ ਜਾਂਦੀ। ਅਸੀਂ ਆਖਰੀ ਰੂਪ ਨਾਲ ਇਮੀਗ੍ਰੇਸ਼ਨ ਸੰਕਟ ਨੂੰ ਸਾਰਿਆਂ ਲਈ ਇਕ ਵਾਰ ਵਿਚ ਹੀ ਖਤਮ ਕਰਾਂਗੇ।’ ਟਰੰਪ ਨੇ ਕਿਹਾ ਅਮਰੀਕਾ ਚਾਹੁੰਦਾ ਹੈ ਕਿ ਲੋਕ ਇਸ ਦੇਸ਼ ਵਿਚ ਅਉਣ ਪਰ ਕਾਨੂੰਨੀ ਤਰੀਕੇ ਨਾਲ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article