PUNJABMAILUSA.COM

ਸਿਰਮੌਰ ਸਾਹਿਤਕਾਰ ਤੇ ਚਿੰਤਕ ਪ੍ਰੋ. ਗੁਰਦਿਆਲ ਸਿੰਘ ਨਹੀਂ ਰਹੇ

ਸਿਰਮੌਰ ਸਾਹਿਤਕਾਰ ਤੇ ਚਿੰਤਕ ਪ੍ਰੋ. ਗੁਰਦਿਆਲ ਸਿੰਘ ਨਹੀਂ ਰਹੇ

ਸਿਰਮੌਰ ਸਾਹਿਤਕਾਰ ਤੇ ਚਿੰਤਕ ਪ੍ਰੋ. ਗੁਰਦਿਆਲ ਸਿੰਘ ਨਹੀਂ ਰਹੇ
August 17
10:00 2016

Gurdiyal singhਜੈਤੋ, 17 ਅਗਸਤ (ਪੰਜਾਬ ਮੇਲ)- ਗਿਆਨਪੀਠ ਪੁਰਸਕਾਰ ਜੇਤੂ ਅਤੇ ਵਿਸ਼ਵ ਭਰ ‘ਚ ਮਕਬੂਲੀਅਤ ਹਾਸਲ ਕਰਨ ਵਾਲੇ ਪੰਜਾਬੀ ਦੇ ਸਿਰਮੌਰ ਨਾਵਲਕਾਰ ਤੇ ਚਿੰਤਕ ਪ੍ਰੋ. ਗੁਰਦਿਆਲ ਸਿੰਘ ਇਸ ਜਹਾਨ ‘ਚ ਨਹੀਂ ਰਹੇ। ਉਹ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਬਠਿੰਡਾ ਦੇ ਮੈਕਸ ਹਸਪਤਾਲ ਵਿਚ ਆਖ਼ਰੀ ਸਾਹ ਲਏ। ਤਕਰੀਬਨ ਡੇਢ ਮਹੀਨਾ ਪਹਿਲਾਂ ਆਪਣੇ ਘਰ ਵਿਚ ਡਿੱਗਣ ਕਾਰਨ ਉਨ੍ਹਾਂ ਦਾ ਚੂਲਾ ਟੁੱਟ ਗਿਆ ਸੀ ਅਤੇ ਉਨ੍ਹਾਂ ਦਾ ਅਪਰੇਸ਼ਨ ਲੁਧਿਆਣਾ ਦੇ ਇਕ ਹਸਪਤਾਲ ‘ਚ ਹੋਇਆ ਸੀ। ਹਫ਼ਤਾ ਕੁ ਪਹਿਲਾਂ ਉਹ ਬਿਮਾਰ ਹੋ ਗਏ ਅਤੇ ਉਨ੍ਹਾਂ ਨੂੰ ਬਠਿੰਡਾ ਦੇ ਇਕ ਹਸਪਤਾਲ ‘ਚ ਦਾਖ਼ਲ ਕਰਾਇਆ ਸੀ। ਅਚਾਨਕ ਗੁਰਦਿਆਂ ‘ਚ ਆਈ ਖ਼ਰਾਬੀ ਕਾਰਨ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਸੀ।
ਗੌਰਤਲਬ ਹੈ ਕਿ ਪਾਟੇ ਝੱਗੇ ਵਰਗੀ ਆਰਥਿਕਤਾ ਵਾਲੇ ਪਰਿਵਾਰ ‘ਚ ਪੈਦਾ ਹੋਏ ਪ੍ਰੋ. ਗੁਰਦਿਆਲ ਸਿੰਘ ਨੇ ਬਚਪਨ ਤੋਂ ਜ਼ਿੰਦਗੀ ਦੇ ਆਖ਼ਰੀ ਪੜਾਅ ਤੱਕ ਅਨੇਕਾਂ ਚੁਣੌਤੀਆਂ ਦਾ ਖਿੜ੍ਹੇ ਮੱਥੇ ਸਾਹਮਣਾ ਕੀਤਾ। ਉਨ੍ਹਾਂ ਦਾ ਜਨਮ 10 ਜਨਵਰੀ, 1933 ਨੂੰ ਹੋਇਆ ਸੀ ਅਤੇ ਉਨ੍ਹਾਂ ਨੇ ਆਪਣੀ ਜ਼ਿੰਦਗੀ ਜੈਤੋ ਦੇ ਇਕ ਸਾਦੇ ਜਿਹੇ ਮਕਾਨ ਵਿਚ ਗੁਜ਼ਾਰੀ। ਪ੍ਰੋ. ਗੁਰਦਿਆਲ ਸਿੰਘ ਨੇ ਜ਼ਿੰਦਗੀ ਦੇ ਸ਼ੁਰੂਆਤੀ ਦੌਰ ‘ਚ ਚਿੱਤਰਕਾਰੀ ਆਰੰਭੀ। ਇਸ ਬਾਅਦ ਉਹ ਜੈਤੋ ਦੇ ਗੁਰਦੁਆਰਾ ਗੰਗਸਰ ਸਾਹਿਬ ‘ਚ ਕੀਰਤਨ ਕਰਦੇ ਰਹੇ। ਮਗਰੋਂ ਉਹ ਲੇਖਣ ਕਲਾ ਵੱਲ ਮੁੜੇ ਅਤੇ ‘ਰਾਹੀ’ ਦੇ ਤਖ਼ੱਲਸ ਨਾਲ ਲਿਖਣਾ ਆਰੰਭਿਆ। ਉਨ੍ਹਾਂ ਦੀ ਪਹਿਲੀ ਰਚਨਾ ਜੈਤੋ ਮੋਰਚੇ ਨਾਲ ਸਬੰਧਿਤ ‘ਗੰਗਸਰ ਦੇ ਸ਼ਹੀਦ’ ਸੀ। ਕਲਮ ਨਾਲ ਉਨ੍ਹਾਂ ਦਾ ਰਿਸ਼ਤਾ ਸਦੀਵੀਂ ਬਣ ਗਿਆ ਅਤੇ ਉਨ੍ਹਾਂ ਜੋ ਵੀ ਲਿਖਿਆ ਉਸ ਨੇ ਆਲੋਚਕ ਤੇ ਪਾਠਕ ਜਗਤ ਵਿਚ ਮਾਣ-ਮੱਤੀਆਂ ਤਰੰਗਾਂ ਛੇੜੀਆਂ। ਉਨ੍ਹਾਂ ਦੇ ਪਹਿਲੇ ਕਹਾਣੀ-ਸੰਗ੍ਰਿਹ ‘ਸੱਗੀ ਫ਼ੁੱਲ’ ਨਾਲ ਉਹ ‘ਸੱਗੀ-ਫ਼ੁੱਲ ਵਾਲਾ ਗੁਰਦਿਆਲ ਸਿੰਘ’ ਬਣ ਗਏ। ਉਹ ਪੰਜਾਬੀ ਭਾਸ਼ਾ ਦੇ ਦੂਜੇ ਨਾਵਲਕਾਰ ਸਨ, ਜਿਨ੍ਹਾਂ ਭਾਰਤ ਦਾ ਸਰਵੋਤਮ ਸਾਹਿਤਕ ਪੁਰਸਕਾਰ ‘ਗਿਆਨਪੀਠ’ ਮਾਂ ਬੋਲੀ ਪੰਜਾਬੀ ਦੀ ਝੋਲੀ ਪਾਇਆ। ਇਸ ਤੋਂ ਇਲਾਵਾ ਉਨ੍ਹਾਂ ਨੂੰ ‘ਪਦਮਸ੍ਰੀ’, ‘ਜਵਾਹਰ ਲਾਲ ਨਹਿਰੂ ਸੋਵੀਅਤ ਪੁਰਸਕਾਰ’ ਸਮੇਤ ਦਰਜਨਾਂ ਹੋਰ ਸਨਮਾਨ ਹਾਸਲ ਹੋਏ। 1964 ਵਿਚ ਪ੍ਰਕਾਸ਼ਿਤ ਉਨ੍ਹਾਂ ਦੇ ਨਾਵਲ ‘ਮੜ੍ਹੀ ਦਾ ਦੀਵਾ’ ਤੋਂ ਮੁਤਾਸਿਰ ਹੋ ਕੇ ਸਿਰਮੌਰ ਸਾਹਿਤਕਾਰ ਨਾਨਕ ਸਿੰਘ ਨੇ ਆਪਣੀ ਲਿਖ਼ਤ ‘ਚ ਪ੍ਰੋ. ਗੁਰਦਿਆਲ ਸਿੰਘ ਨੂੰ ਬਹੁਮੁੱਲੀਆਂ ਸੰਭਾਵਨਾਵਾਂ ਵਾਲਾ ਨੌਜਵਾਨ ਕਹਿ ਕੇ ਵਡਿਆਇਆ ਸੀ। ਡਾ. ਨਾਮਵਰ ਸਿੰਘ, ਡਾ. ਅਤਰ ਸਿੰਘ, ਡਾ. ਅਮਰੀਕ ਸਿੰਘ ਅਤੇ ਡਾ. ਜੋਗਿੰਦਰ ਸਿੰਘ ਰਾਹੀ ਵਰਗੇ ਸਮਰੱਥ ਆਲੋਚਕਾਂ ਨੇ ਪੰਜਾਬੀ ਨਾਵਲ ਵਿਚ ਇਸ ਨੂੰ ‘ਟਰੈਂਡ ਸੈੱਟਰ’ ਕਰਾਰ ਦਿੱਤਾ। ਇਹ ਨਾਵਲ ਬਾਅਦ ਵਿਚ ਰੂਸੀ ਭਾਸ਼ਾ ਵਿਚ ਵੀ ਅਨੁਵਾਦ ਹੋਇਆ। ਉਨ੍ਹਾਂ ਨੇ ਦਰਜਨਾਂ ਨਾਵਲਾਂ ਤੋਂ ਇਲਾਵਾ ਕਹਾਣੀਆਂ, ਨਾਟਕ ਅਤੇ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਵਿਚ ਵੀ ਸਾਹਿਤ ਸਿਰਜਣਾ ਕੀਤੀ। ਇਹ ਕਿਰਤਾਂ ਅੰਗਰੇਜ਼ੀ, ਹਿੰਦੀ ਤੋਂ ਇਲਾਵਾ ਭਾਰਤ ਸਮੇਤ ਵਿਦੇਸ਼ੀ ਭਾਸ਼ਾਵਾਂ ‘ਚ ਅਨੁਵਾਦ ਹੋ ਕੇ ਛਪਦੀਆਂ ਰਹੀਆਂ। ਉਨ੍ਹਾਂ ਦੇ ਨਾਵਲ ‘ਅੱਧ ਚਾਨਣੀ ਰਾਤ’ ਨੂੰ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ। ਨਾਵਲ ‘ਅੰਨ੍ਹੇ ਘੋੜੇ ਦਾ ਦਾਨ’ ਉੱਤੇ ਬਣੀ ਫਿਲਮ, ਪਹਿਲੀ ਪੰਜਾਬੀ ਫ਼ਿਲਮ ਹੈ, ਜਿਹੜੀ 68 ਸਾਲਾਂ ਬਾਅਦ ਇਟਲੀ ਦੇ ਕੌਮਾਂਤਰੀ ਫ਼ਿਲਮ ਮੇਲੇ ਵਿਚ ਵਿਖਾਈ ਗਈ। ਇਸ ਤੋਂ ਇਲਾਵਾ ਪੰਜ ਹੋਰ ਦੇਸ਼ਾਂ ਵਿਚ ਪ੍ਰਦਰਸ਼ਿਤ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੇ ਨਾਵਲ ‘ਅਣਹੋਏ’, ‘ਕੁਵੇਲਾ’, ‘ਪਹੁ ਫ਼ੁਟਾਲੇ ਤੋਂ ਪਹਿਲਾਂ’, ‘ਪਰਸਾ’, ‘ਰੇਤੇ ਦੀ ਇਕ ਮੁੱਠੀ’ ਅਤੇ ‘ਆਹਣ’ ਤੋਂ ਇਲਾਵਾ ਕਈ ਕਹਾਣੀ-ਸੰਗ੍ਰਹਾਂ ਨੂੰ ਵੀ ਪੰਜਾਬੀ ਪਾਠਕਾਂ ਦਾ ਭਰਪੂਰ ਪਿਆਰ ਮਿਲਿਆ ਹੈ। ਉਨ੍ਹਾਂ ਦੀ ਸਵੈ-ਜੀਵਨੀ ‘ਨਿਆਣਮੱਤੀਆਂ’ ਅੰਗਰੇਜ਼ੀ ਵਿਚ ਅਨੁਵਾਦ ਹੋ ਕੇ ਛਪੀ ਹੈ। ਸਕੂਲ ਅਧਿਆਪਕ ਤੋਂ ਨੌਕਰੀ ਸ਼ੁਰੂ ਕਰਨ ਵਾਲੇ ਪ੍ਰੋ. ਗੁਰਦਿਆਲ ਸਿੰਘ ਦੀ ਸੇਵਾਮੁਕਤੀ ਯੂਨੀਵਰਸਿਟੀ ‘ਚੋਂ ਪ੍ਰੋਫੈਸਰ ਦੇ ਵੱਕਾਰੀ ਅਹੁਦੇ ਤੋਂ ਹੋਈ। ਉਨ੍ਹਾਂ ਦੇ ਪਰਿਵਾਰ ‘ਚ ਪਤਨੀ ਬਲਵੰਤ ਕੌਰ, ਪੁੱਤਰ ਰਵਿੰਦਰ ਰਾਹੀ, ਦੋ ਧੀਆਂ ਅਤੇ ਦੋ ਪੋਤਰੇ ਸ਼ਾਮਲ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article