PUNJABMAILUSA.COM

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

 Breaking News

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ
September 20
17:33 2018

ਸਾਨ ਫਰਾਂਸਿਸਕੋ, 20 ਸਤੰਬਰ (ਪੰਜਾਬ ਮੇਲ)- ਸਿਲੀਕਾਨ ਵੈਲੀ ‘ਚ ਭਾਰਤੀ ਇੰਜੀਨੀਅਰਾਂ ਦਾ ਦਬਦਬਾ ਹੁਣ ਵੀ ਕਾਇਮ ਹੈ ਪਰ ਡੋਨਾਲਡ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਹੁਣ ਨਵੇਂ ਇੰਜੀਨੀਅਰਾਂ ਦਾ ਆਉਣਾ ਘੱਟ ਹੋ ਗਿਆ ਹੈ। ਸਿਲੀਕਾਨ ਵੈਲੀ ‘ਚ ਹੁਣ ਸਥਾਨਕ ਇੰਜੀਨੀਅਰਾਂ ਦੀ ਭਰਤੀ ਵਧਣ ਲੱਗੀ ਹੈ। ਇਸਦਾ ਲਾਭ ਸਥਾਨਕ ਯੂਨੀਵਰਸਿਟੀਆਂ ‘ਚ ਪੜ੍ਹਨ ਵਾਲੇ ਭਾਰਤੀਆਂ ਨੂੰ ਵੀ ਮਿਲ ਰਿਹਾ ਹੈ ਪਰ ਨਵੀਂ ਵੀਜ਼ਾ ਨੀਤੀ ਕਾਰਨ ਭਾਰਤ ਤੋਂ ਸਿਲੀਕਾਨ ਵੈਲੀ ਜਾਣ ਵਾਲੇ ਇੰਜੀਨੀਅਰਾਂ ਦੀ ਗਿਣਤੀ ਘਟ ਰਹੀ ਹੈ।
ਕੈਲੀਫੋਰਨੀਆ ਯੂਨੀਵਰਸਿਟੀ ‘ਚ ਭਾਰਤੀ ਪ੍ਰੋਫੈਸਰ ਦੀਪਕ ਰਾਜ ਗੋਪਾਲ ਦੱਸਦੇ ਹਨ ਕਿ ਐੱਚ-1ਬੀ ਵੀਜ਼ੇ ‘ਚ ਕਟੌਤੀ ਨਾਲ ਭਾਰਤੀ ਇੰਜੀਨੀਅਰਾਂ ਦਾ ਆਉਣਾ ਪ੍ਰਭਾਵਿਤ ਹੋਇਆ ਹੈ। ਹਾਲਾਂਕਿ ਹੁਣ ਵੀ ਵੈਲੀ ‘ਚ ਭਾਰਤੀ ਇੰਜੀਨੀਅਰਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੋਣ ਦਾ ਅਨੁਮਾਨ ਹੈ, ਪ੍ਰੰਤੂ ਜੇਕਰ ਅਮਰੀਕਾ ਦੀ ਇਹ ਨੀਤੀ ਜਾਰੀ ਰਹੀ ਤਾਂ ਅੱਗੇ ਤੋਂ ਇਸ ‘ਚ ਕਮੀ ਆਵੇਗੀ।
ਭਾਰਤੀ ਪ੍ਰੋਫੈਸਰ ਰਾਜਗੋਪਾਲ ਨੇ ਕਿਹਾ ਕਿ ਇਹ ਕੇਵਲ ਇਕ ਕਾਰਨ ਨਹੀਂ ਹੈ, ਕੁਝ ਹੋਰ ਕਾਰਨ ਵੀ ਹਨ। ਜਿਵੇਂ ਭਾਰਤ ਦੀ ਅਰਥਵਿਵਸਥਾ ਵਧਣ ਕਾਰਨ ਇੰਜੀਨੀਅਰਾਂ ਲਈ ਉਥੇ ਸੰਭਾਵਨਾਵਾਂ ਵਧੀਆ ਹਨ। 20 ਸਾਲ ਪਹਿਲਾਂ ਆਈ.ਆਈ.ਟੀ. ਕਰਨ ਵਾਲੇ ਤਮਾਮ ਯੋਗ ਇੰਜਨੀਅਰ ਅਮਰੀਕਾ ਵੱਲ ਰੁਖ ਕਰਦੇ ਸਨ। ਪ੍ਰੰਤੂ ਅੱਜ ਇਹ ਬਹੁਤ ਘੱਟ ਹੋ ਗਿਆ ਹੈ। ਬਹੁਤ ਇੰਜਨੀਅਰ ਨੂੰ ਭਾਰਤ ‘ਚ ਚੰਗੀ ਨੌਕਰੀ ਮਿਲ ਜਾਂਦੀ ਹੈ।
ਸਿਲੀਕਾਨ ਵੈਲੀ ‘ਚ ਭਾਰਤੀ ਇੰਜੀਨੀਅਰਾਂ ਦੀ ਐਸੋਸੀਏਸ਼ਨ ਦੀ ਮੰਨੀਏ ਤਾਂ ਪਿਛਲੇ ਚਾਰ ਸਾਲਾਂ ‘ਚ ਵੱਡੀ ਗਿਣਤੀ ਭਾਰਤੀ ਇੰਜੀਨੀਅਰ ਵਾਪਸ ਵੀ ਗਏ ਹਨ। ਇਨ੍ਹਾਂ ‘ਚੋਂ ਕਈ ਇੰਜੀਨੀਅਰਾਂ ਨੇ ਬੈਂਗਲੋਰ, ਹੈਦਰਾਬਾਦ ‘ਚ ਨੌਕਰੀ ਕਰਨੀ ਸ਼ੁਰੂ ਕਰ ਦਿੱਤੀ। ਕਈ ਨੇ ਸਟਾਰਟਅੱਪ ਸ਼ੁਰੂ ਕੀਤਾ ਹੈ। ਪੰਜ ਸਾਲਾਂ ਵਿਚ ਚਾਰ ਹਜ਼ਾਰ ਤੋਂ ਵੀ ਜ਼ਿਆਦਾ ਇੰਜੀਨੀਅਰ ਤੇ ਪੇਸ਼ੇਵਰ ਭਾਰਤ ਵਾਪਸ ਗਏ ਹਨ।
ਰਾਜਗੋਪਾਲ ਕਹਿੰਦੇ ਹਨ ਕਿ ਉਪਰੋਕਤ ਸਾਰੇ ਕਾਰਨ ਤਾਂ ਹਨ ਹੀ ਪਰ ਸੈਨ ਫ੍ਰਾਂਸਿਸਕੋ ਸ਼ਹਿਰ ਦਾ ਕਾਫੀ ਮਹਿੰਗਾ ਹੋਣਾ ਵੀ ਇਕ ਵੱਡਾ ਕਾਰਨ ਬਣ ਰਿਹਾ ਹੈ। ਸਿਲੀਕਾਨ ਵੈਲੀ ‘ਚ ਇੰਜੀਨੀਅਰ ਸਾਲਾਨਾ ਡੇਢ ਲੱਖ ਡਾਲਰ ਤੋਂ ਘੱਟ ਦੇ ਪੈਕੇਜ ‘ਤੇ ਆਉਂਦੇ ਹਨ। ਉਨ੍ਹਾਂ ਲਈ ਗੁਜ਼ਾਰਾ ਕਰਨਾ ਮੁਸ਼ਕਲ ਹੈ। ਪ੍ਰੰਤੂ ਐਂਟਰੀ ਲੈਵਲ ‘ਤੇ ਹੋਣ ਵਾਲੀ ਭਰਤੀ ‘ਚ ਇੰਨੀ ਰਕਮ ਨਹੀਂ ਮਿਲੀ। ਇਸ ਲਈ ਕੰਪਨੀਆਂ ਕੋਲ ਸਥਾਨਕ ਲੋਕਾਂ ਨੂੰ ਭਰਤੀ ਕਰਨਾ ਜਾਂ ਘੱਟ ਨੂੰ ਆਊਟਸੋਰਸ ਕਰਨ ਤੋਂ ਇਲਾਵਾ ਜ਼ਿਆਦਾ ਬਦਲ ਨਹੀਂ ਬਚੇ।

About Author

Punjab Mail USA

Punjab Mail USA

Related Articles

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article