ਸਿੰਗਾਪੁਰ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ਲਈ ਨਵੇਂ ਦਿਸ਼ਾ ਨਿਰਦੇਸ਼ ਕੀਤੇ ਜਾਰੀ

107
Share

ਸਿੰਗਾਪੁਰ, 10 ਸਤੰਬਰ (ਪੰਜਾਬ ਮੇਲ)-ਦੁਨੀਆ ਭਰ ਵਿਚ ਕੋਰੋਨਾ ਦੀ ਗਤੀ ਬੇਕਾਬੂ ਹੋ ਰਹੀ ਹੈ। ਹੁਣ ਤੱਕ ਕੋਰੋਨਾ ਨਾਲ ਪੀੜਤ ਹੋਣ ਵਾਲਿਆਂ ਦੇ 2.7 ਕਰੋੜ ਤੋਂ ਵਧੇਰੇ ਮਾਮਲੇ ਦਰਜ ਕੀਤੇ ਜਾ ਚੁੱਕੇ ਹਨ। ਉੱਥੇ ਵਾਇਰਸ ਨਾਲ ਹੁਣ ਤੱਕ 9 ਲੱਖ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 44.ਲੱਖ ਕੋਰੋਨਾ ਮਾਮਲਿਆਂ ਦੇ ਨਾਲ ਦੂਜੇ ਨੰਬਰ ‘ਤੇ ਹੈ। ਭਾਰਤ ਵਿਚ 75 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।ਇਸ ਦੌਰਾਨ ਕੋਰੋਨਾ ਸੰਕਟ ਨੂੰ ਦੇਖਦੇ ਹੋਏ ਸਿੰਗਾਪੁਰ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ਦੇ ਲਈ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਭਾਰਤ ਤੋਂ ਆਉਣ ਵਾਲੇ ਉਹ ਸਾਰੇ ਯਾਤਰੀ ਜਿਹੜੇ ਸਿੰਗਾਪੁਰ ਦੇ ਨਹੀਂ ਹਨ ਪਰ ਇੱਥੋਂ ਦੇ ਸਥਾਈ ਵਸਨੀਕ ਹਨ, ਉਹਨਾਂ ਦੇ ਲਈ ਯਾਤਰਾ ਤੋਂ 72 ਘੰਟੇ ਪਹਿਲਾਂ ਆਪਣਾ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਅਗਲੇ ਵੀਰਵਾਰ ਤੋਂ ਇਸ ਨਿਯਮ ਨੂੰ ਸਖਤੀ ਨਾਲ ਲਾਗੂ ਕਰ ਦਿੱਤਾ ਜਾਵੇਗਾ। ਸਰਕਾਰ ਨੇ ਕੋਰੋਨਾ ਇਨਫੈਕਸ਼ਨ ਦੇ ਬਾਹਰ ਤੋਂ ਆਉਣ ਵਾਲੇ ਮਾਮਲਿਆਂ ਵਿਚ ਕਮੀ ਕਰਨ ਦੇ ਉਦੇਸ਼ ਨਾਲ ਇਹ ਫੈਸਲਾ ਲਿਆ ਹੈ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇਸ ਸਬੰਧੀ ਬਿਆਨ ਜਾਰੀ ਕੀਤਾ ਸੀ।


Share