ਸਿੰਘੂ ਬਾਰਡਰ ’ਤੇ ਮਾਰੇ ਗਏ ਲਖਬੀਰ ਸਿੰਘ ਦਾ ਹੋਇਆ ਸਸਕਾਰ

236
Share

ਕਾਹਲੀ ’ਚ ਕੀਤਾ ਗਿਆ ਸਸਕਾਰ
ਤਰਨ ਤਾਰਨ, 16 ਅਕਤੂਬਰ (ਪੰਜਾਬ ਮੇਲ)- ਸਿੰਘੂ ਬਾਰਡਰ ’ਤੇ ਮਾਰੇ ਗਏ ਲਖਬੀਰ ਸਿੰਘ ਦਾ ਅੱਜ ਦੇਰ ਸ਼ਾਮ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਚੀਮਾ ’ਚ ਸਸਕਾਰ ਕਰ ਦਿੱਤਾ ਗਿਆ। ਉਸ ਦੀ ਮਿ੍ਰਤਕ ਦੇਹ ਲਿਆਉਣ ਵਾਲੀ ਐਂਬੂਲੈਂਸ ਸਿੱਧੇ ਸ਼ਮਸ਼ਾਨ ਘਾਟ ਪੁੱਜੀ। ਇਸ ਮੌਕੇ ਪੌਲੀਥੀਨ ਵਿਚ ਲਪੇਟੀ ਦੇਹ ਪਰਿਵਾਰ ਵਾਲਿਆਂ ਨੂੰ ਵੀ ਦਿਖਾਈ ਨਹੀਂ ਗਈ। ਮਿ੍ਰਤਕ ਦੀ ਪਤਨੀ ਜਸਪ੍ਰੀਤ ਕੌਰ ਨੇ ਆਪਣੇ ਘਰ ਵਾਲੇ ਦਾ ਮੂੰਹ ਦੇਖਣ ਦਾ ਯਤਨ ਕੀਤਾ। ਇਹ ਵੀ ਪਤਾ ਲੱਗਾ ਹੈ ਕਿ ਸਸਕਾਰ ਕਰਨ ’ਚ ਕਾਹਲੀ ਕੀਤੀ ਗਈ। ਇਸ ਮੌਕੇ ਅਰਦਾਸ ਵੀ ਨਹੀਂ ਕੀਤੀ ਗਈ ਤੇ ਸਸਕਾਰ ਕਰਨ ਵੇਲੇ ਡੀਜ਼ਲ ਪਾਇਆ ਗਿਆ, ਤਾਂ ਕਿ ਜਲਦੀ ਸਸਕਾਰ ਹੋ ਸਕੇ।

Share