PUNJABMAILUSA.COM

ਸਿੰਘ ਸਹਿਬਾਨ ਨੂੰ ਤਲਬ ਕਰਨ ਵਾਲੇ ਪੰਜ ਪਿਆਰੇ ਮੁਅੱਤਲ

ਸਿੰਘ ਸਹਿਬਾਨ ਨੂੰ ਤਲਬ ਕਰਨ ਵਾਲੇ ਪੰਜ ਪਿਆਰੇ ਮੁਅੱਤਲ

ਸਿੰਘ ਸਹਿਬਾਨ ਨੂੰ ਤਲਬ ਕਰਨ ਵਾਲੇ ਪੰਜ ਪਿਆਰੇ ਮੁਅੱਤਲ
October 22
05:10 2015

tanav
ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਮੇਲ)-ਡੇਰਾ ਸਿਰਸਾ ਮੁਖੀ ਨੂੰ ਮੁਅਾਫ਼ੀ ਦੇਣ ’ਤੇ ਪੰਜ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਸਪੱਸ਼ਟੀਕਰਨ ਲਈ ਤਲਬ ਕਰਨ ਵਾਲੇ ਅਕਾਲ ਤਖ਼ਤ ਦੇ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਕਮੇਟੀ ਨੇ ਅਕਾਲ ਤਖ਼ਤ ਦੀਆਂ ਪ੍ਰੰਪਰਾਵਾਂ ਅਤੇ ਦਫ਼ਤਰੀ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਨੇ ਪੰਜ ਪਿਆਰਿਆਂ ਵੱਲੋਂ 23 ਅਕਤੂਬਰ ਨੂੰ ਸੱਦੀ ਮੀਟਿੰਗ ਗੈਰ ਕਾਨੂੰਨੀ ਕਰਾਰ ਦੇ ਦਿੱਤੀ ਹੈ। ਇਸ ਦੌਰਾਨ ਕੱਲ੍ਹ ਅਕਾਲ ਤਖ਼ਤ ਦੇ ਜਥੇਦਾਰ ਦਾ ਵਿਰੋਧ ਕਰਨ ਦੇ ਮਾਮਲੇ ਵਿੱਚ ਪ੍ਰਬੰਧਕੀ ਨਾਕਾਮੀ ਦੇ ਦੋਸ਼ ਹੇਠ ਦੋ ਸਕੱਤਰ ਅਤੇ ਚਾਰ ਮੁਲਾਜ਼ਮਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਮੌਜੂਦਾ ਹਾਲਾਤ ’ਤੇ ਵਿਚਾਰ ਕਰਨ ਲਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਭਲਕੇ 22 ਅਕਤੂਬਰ ਨੂੰ ਚੰਡੀਗੜ੍ਹ ਸਥਿਤ ਸੈਕਟਰ 27 ਵਿਖੇ ਕਲਗੀਧਰ ਨਿਵਾਸ ਵਿੱਚ ਸੱਦੀ ਹੈ। ਅਕਾਲ ਤਖ਼ਤ ਦੇ ਪੰਜ ਪਿਆਰਿਆਂ ਵੱਲੋਂ ਅੱਜ ਦੁਪਹਿਰੇ ਮੀਟਿੰਗ ਤੋਂ ਬਾਅਦ ਗੁਰਮਤਾ ਜਾਰੀ ਕਰਕੇ ਪੰਜਾਂ ਤਖ਼ਤਾਂ ਦੇ ਜਥੇਦਾਰਾਂ ਨੂੰ 23 ਅਕਤੂਬਰ ਨੂੰ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ। ਇਹ ਗੁਰਮਤਾ ਪੰਜ ਪਿਆਰਿਅਾਂ ਭਾਈ ਸਤਨਾਮ ਸਿੰਘ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ ਤੇ ਭਾਈ ਤਰਲੋਕ ਸਿੰਘ ਵੱਲੋਂ ਜਾਰੀ ਕੀਤਾ ਗਿਆ ਸੀ। ੲਿਸ ਵਿੱਚ ਉਨ੍ਹਾਂ ਦੋਸ਼ ਲਾਇਆ ਸੀ ਕਿ ਡੇਰਾ ਮੁਖੀ ਨੂੰ ਮੁਅਾਫ਼ ਕਰਨ ਸਬੰਧੀ 24 ਸਤੰਬਰ ਨੂੰ ਕੀਤਾ ਗਿਆ ਫੈ਼ਸਲਾ ਪੰਥਕ ਭਾਵਨਾਵਾਂ ਅਨੁਸਾਰ ਨਹੀਂ। ਇਸ ਲਈ ਪੰਜਾਂ ਜਥੇਦਾਰਾਂ ਨੂੰ ਸਪਸ਼ਟੀਕਰਨ ਦੇਣ ਲਈ 23 ਅਕਤੂਬਰ ਨੂੰ ਤਲਬ ਕੀਤਾ ਹੈ ਸ਼੍ਰੋਮਣੀ ਕਮੇਟੀ ਵੱਲੋਂ ਮੁਅੱਤਲ ਕੀਤੇ ਗਏ ਪੰਜ ਪਿਆਰਿਆਂ ਵਿੱਚ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ ਤੇ ਭਾਈ ਤਰਲੋਕ ਸਿੰਘ ਸ਼ਾਮਲ ਹਨ। ਮੁਅੱਤਲ ਕੀਤੇ ਗਏ ਦੋ ਸਕੱਤਰਾਂ ਵਿੱਚ ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਸ਼ਾਮਲ ਹਨ। ਜਥੇਦਾਰ ਗਿਆਨੀ ਗੁਰਬਚਨ ਸਿੰਘ ਖ਼ਿਲਾਫ਼ ਨਾਅਰੇ ਲਾਉਣ ਦੇ ਦੋਸ਼ ਹੇਠ ਮੁਅੱਤਲ ਕੀਤੇ ਕਰਮਚਾਰੀਆਂ ਵਿੱਚ ਭਾਈ ਕਾਰਜ ਸਿੰਘ, ਭਾਈ ਹਰਚਰਨ ਸਿੰਘ ਖਾਲਸਾ (ਦੋਵੇਂ ਜਥੇਦਾਰ ਰਾਗੀ), ਹਰਪਾਲ ਸਿੰਘ ਸੁਪਰਵਾਈਜ਼ਰ ਤੇ ਸੁਰਜੀਤ ਸਿੰਘ ਧਰਮ ਪ੍ਰਚਾਰ ਕਮੇਟੀ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਮੁਅੱਤਲ ਕੀਤੇ ਗਏ ਪੰਜ ਪਿਆਰਿਆਂ ਵਿਚੋਂ ਤਿੰਨ ਦਾ ਹੈੱਡਕੁਆਰਟਰ ਯੂ.ਪੀ. ਸਥਿਤ ਸਿੱਖ ਮਿਸ਼ਨ ਹਾਪੜ ਅਤੇ ਦੋ ਦਾ ਹੈੱਡਕੁਆਰਟਰ ਸਿੱਖ ਮਿਸ਼ਨ ਕੁਰੂਕਸ਼ੇਤਰ (ਹਰਿਆਣਾ) ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜ ਪਿਆਰਿਆਂ ਦੀ ਇਸ ਕਾਰਵਾਈ ਨਾਲ ਅਕਾਲ ਤਖ਼ਤ ਦੀਆਂ ਪ੍ਰੰਪਰਾਵਾਂ ਅਤੇ ਦਫ਼ਤਰੀ ਨਿਯਮਾਂ ਦੀ ਉਲੰਘਣਾ ਹੋਈ ਹੈ। ਇਨ੍ਹਾਂ ਵੱਲੋਂ ਪੰਜ ਜਥੇਦਾਰਾਂ ਨੂੰ 23 ਅਕਤੂਬਰ ਨੂੰ ਅਕਾਲ ਤਖ਼ਤ ’ਤੇ ਤਲਬ ਕੀਤੇ ਜਾਣ ਦਾ ਫੈ਼ਸਲਾ ਪੰਥ ਵਿੱਚ ਪਾਡ਼ਾ ਪਾਉਣ ਵਾਲਾ ਹੈ। ਡਾ. ਰੂਪ ਸਿੰਘ ਅਤੇ ਮਨਜੀਤ ਸਿੰਘ ’ਤੇ ਦੋਸ਼ ਲਾਇਆ ਕਿ ਹੈ ਕਿ ਉਹ ਸੁਚੱਜੇ ਪ੍ਰਬੰਧ ਕਰਨ ਵਿੱਚ ਅਸਫ਼ਲ ਰਹੇ ਹਨ। ਮੁਅੱਤਲ ਕੀਤੇ ਪੰਜ ਕਰਮਚਾਰੀਆਂ ’ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਨੇ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਕਾਲ ਤਖ਼ਤ ਦੇ ਜਥੇਦਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸਮੁੱਚੇ ਮਾਮਲੇ ਨੂੰ ਵਿਚਾਰਨ ਲਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਭਲਕੇ 22 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੱਦ ਲਈ ਹੈ।
ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ ਨਾਲ ਸਪੱਸ਼ਟ ਹੋ ਗਿਅਾ ਹੈ ਕਿ ਅਕਾਲੀ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਤਖ਼ਤਾਂ ਦੇ ਜਥੇਦਾਰਾਂ ਦੀ ਪਿੱਠ ’ਤੇ ਹੈ ਅਤੇ ਉਨ੍ਹਾਂ ਨੂੰ ਬਚਾਉਣ ਲਈ ਹਰ ਯਤਨ ਕੀਤਾ ਜਾ ਰਿਹਾ ਹੈ। ੲਿਸ ਦੌਰਾਨ ਸਿੱਖ ਜਥੇਬੰਦੀਆਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਵੱਲੋਂ ਅੱਜ ਅਕਾਲ ਤਖ਼ਤ ਦੇ ਸਾਹਮਣੇ ਪੰਥਕ ਅਰਦਾਸ ਸਮਾਗਮ ਕੀਤਾ ਗਿਆ, ਜਿਸ ਵਿੱਚ ਸਿੱਖਾਂ ਨੇ ਪਾਠ ਅਤੇ ਅਰਦਾਸ ਕੀਤੀ।
ਸਮਾਗਮ ਵਿੱਚ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਸਵਿੰਦਰ ਸਿੰਘ ਐਡਵੋਕੇਟ, ਪ੍ਰਿੰਸੀਪਲ ਬਲਜਿੰਦਰ ਸਿੰਘ ਤੇ ਹੋਰ ਸਿੱਖ ਸ਼ਖਸੀਅਤਾਂ ਸ਼ਾਮਲ ਹੋਈਆਂ। ਇਨ੍ਹਾਂ ਨੇ ਅਕਾਲ ਤਖ਼ਤ ਦੇ ਸਨਮੁਖ ਸੁਖਮਨੀ ਸਾਹਿਬ ਦਾ ਪਾਠ ਅਤੇ ਅਰਦਾਸ ਕੀਤੀ। ਐਡਵੋਕੇਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਥਕ ਅਰਦਾਸ ਸਮਾਗਮ ਦਾ ਮੁੱਖ ਮੰਤਵ ਪੰਥਕ ਫਲਸਫੇ ਨੂੰ ਸੁਰਜੀਤ ਕਰਨਾ ਹੈ।
ਪੰਜਾਬ ’ਚ ਹਾਲਾਤ ਤਣਾਅਪੂਰਨ
ਚੰਡੀਗਡ਼੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਖ਼ਿਲਾਫ਼ ਰੋਸ ਪ੍ਰਦਰਸ਼ਨ ਦੌਰਾਨ ਪੁਲੀਸ ਦੀ ਗੋਲੀ ਨਾਲ ਦੋ ਨੌਜਵਾਨਾਂ ਦੀ ਮੌਤ ਬਾਅਦ ਪੰਜਾਬ ਵਿੱਚ ਸ਼ੁਰੂ ਹੋਏ ਰੋਸ ਮੁਜ਼ਾਹਰੇ ਅੱਜ ਵੀ ਜਾਰੀ ਰਹੇ, ਜਿਸ ਕਾਰਨ ਸੂਬੇ ਵਿੱਚ ਹਾਲਾਤ ਤਣਾਅਪੂਰਨ ਬਣੇ ਹੋਏ ਹਨ। ਅਰਧ ਸੈਨਿਕ ਬਲਾਂ ਨੇ ਫਲੈਗ ਮਾਰਚ ਕੀਤਾ। ਪਾਵਨ ਸਰੂਪ ਦੀ ਬੇਅਦਬੀ ਉਤੇ ਪਸ਼ਚਾਤਾਪ ਵਜੋਂ ਅੱਜ ਕਈ ਥਾਈਂ ਅਰਦਾਸ ਸਮਾਗਮ ਕਰਾਏ ਗਏ। ਤਖ਼ਤ ਸ੍ਰੀ ਕੇਸਗਡ਼੍ਹ ਸਾਹਿਬ, ਆਨੰਦਪੁਰ ਸਾਹਿਬ ਵਿਖੇ ਕਰਾਏ ਗਏ ਸਮਾਗਮ ਵਿੱਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼ਿਰਕਤ ਕੀਤੀ। ਅਧਿਕਾਰੀਅਾਂ ਨੇ ਦੱਸਿਆ ਕਿ ਸਿੱਖ ਜਥੇਬੰਦੀਅਾਂ ਨੇ ਮੋਗਾ, ਫ਼ਰੀਦਕੋਟ, ਬਠਿੰਡਾ, ਅੰਮ੍ਰਿਤਸਰ, ਬਿਆਸ ਅਤੇ ਹੁਸ਼ਿਆਰਪੁਰ ਸਮੇਤ ਹੋਰ ਕਈ ਥਾਈਂ ਆਵਾਜਾਈ ਰੋਕ ਕੇ ਰੋਸ ਮੁਜ਼ਾਹਰੇ ਕੀਤੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article