PUNJABMAILUSA.COM

ਸਿੰਘ ਸਹਿਬਾਨ ਵੱਲੋਂ ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਦੇ ਨਮੂਨੇ ਰੱਦ

 Breaking News

ਸਿੰਘ ਸਹਿਬਾਨ ਵੱਲੋਂ ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਦੇ ਨਮੂਨੇ ਰੱਦ

ਸਿੰਘ ਸਹਿਬਾਨ ਵੱਲੋਂ ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਦੇ ਨਮੂਨੇ ਰੱਦ
July 27
21:53 2017

ਅੰਮ੍ਰਿਤਸਰ, 27 ਜੁਲਾਈ (ਪੰਜਾਬ ਮੇਲ)- ਇਟਲੀ ਦੀ ਸੁਪਰੀਮ ਕੋਰਟ ਵੱਲੋਂ ਕਿਰਪਾਨ ‘ਤੇ ਪਾਬੰਧੀ ਲਾਉਣ ਮਗਰੋਂ ਉੱਥੋਂ ਦੀ ਪ੍ਰਾਈਵੇਟ ਕੰਪਨੀ ਵੱਲੋਂ ਬਣਾਈ ਗਈ ਵਿਸ਼ੇਸ਼ ਧਾਤੂ ਦੀ ਕਿਰਪਾਨ ਦੇ ਨਮੂਨੇ ਸਿੰਘ ਸਾਹਿਬਾਨ ਨੇ ਰੱਦ ਕਰ ਦਿੱਤੇ ਹਨ। ਕੰਪਨੀ ਵੱਲੋਂ ਪਿਛਲੇ ਦਿਨੀਂ ਇਹ ਨਮੂਨੇ ਅਕਾਲ ਤਖ਼ਤ ਸਾਹਿਬ ਵਿਖੇ ਭੇਟ ਕੀਤੇ ਗਏ ਸਨ। ਅੱਜ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਕੰਪਨੀ ਵੱਲੋਂ ਬਣਾਈ ਗਈ ਕਿਰਪਾਨ ਨੂੰ ਮੂਲੋਂ ਰੱਦ ਕਰ ਦਿੱਤਾ ਗਿਆ ਹੈ। ਮੀਟਿੰਗ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਇਟਲੀ ਦੀ ਕੰਪਨੀ ਵੱਲੋਂ ਕਿਰਪਾਨ ਦੇ ਨਮੂਨੇ ਪੇਸ਼ ਕੀਤੇ ਗਏ ਸਨ। ਅੱਜ ਦੀ ਬੈਠਕ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਵਿਚਾਰ ਕੀਤੇ ਜਾਣ ਮਗਰੋਂ ਤੇ ਇਤਿਹਾਸ ਵਾਚਣ ਦੇ ਨਾਲ-ਨਾਲ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ, ਧਾਰਮਿਕ ਜਥੇਬੰਦੀਆਂ ਵੱਲੋਂ ਦਿੱਤੀ ਗਈ ਰਾਏ ਅਨੁਸਾਰ ਇਸ ਧਾਤ ਦੀ ਬਣੀ ਕਿਰਪਾਨ ਨੂੰ ਮੂਲੋਂ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਜੋ ਸਿੱਖ ਨੂੰ ਪੰਜ ਕਕਾਰੀ ਰਹਿਤ ਬਖਸ਼ੀ ਗਈ ਹੈ, ਉਸ ਵਿੱਚ ਕਿਰਪਾਨ ਦਾ ਅਹਿਮ ਸਥਾਨ ਹੈ। ਉਨ੍ਹਾਂ ਇਸ ਸਬੰਧੀ ਸਾਰੀਆਂ ਧਾਰਮਿਕ ਜਥੇਬੰਦੀਆਂ ਤੇ ਗੁਰਦਵਾਰਾ ਕਮੇਟੀਆਂ ਨੂੰ ਆਦੇਸ਼ ਕੀਤਾ ਕਿ ਕਿਰਪਾਨ ਦੀ ਪ੍ਰਵਾਨਗੀ ਵਾਸਤੇ ਉਪਰਾਲੇ ਕਰਨ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਵਿਖੇ ਜਸਵੰਤ ਸਿੰਘ ਖੋਸਾ ਵੱਲੋਂ ਲਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵਿੱਚ ਅਖੰਡਪਾਠ ਕਰਦੇ ਸਮੇਂ ਪਾਠੀ ਸਿੰਘਾਂ ਨੇ ਕਈ ਤਰੁਟੀਆਂ ਪਾਈਆਂ। ਇਸ ਤੋਂ ਬਾਅਦ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਮਾਮਲੇ ਸਬੰਧੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਨੇ ਆਪ ਜਾ ਕੇ ਪਾਵਨ ਸਰੂਪ ਦੇ ਦਰਸ਼ਨ ਕੀਤੇ ਤੇ ਤਰੁੱਟੀਆਂ ਵੀ ਪਾਈਆਂ ਤੇ ਗੁਰਬਾਣੀ ਦੀਆਂ ਪੰਕਤੀਆਂ ਵਿੱਚ ਵੀ ਵਾਧ ਘਾਟ ਪਾਈ। ਪੜਤਾਲੀਆਂ ਰਿਪੋਰਟ ਮੁਤਾਬਕ ਇਸ ਮਾਮਲੇ ਵਿੱਚ ਦੋਸ਼ੀ ਪਾਏ ਗਏ ਦਮਦਮਾ ਸਾਹਿਬ ਦੇ ਮੈਨੇਜਰ ਜਗਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਇੰਚਾਰਜ ਅਖੰਡਪਾਠ ਜਰਨੈਲ ਸਿੰਘ ਉੱਤੇ ਸ਼੍ਰੋਮਣੀ ਕਮੇਟੀ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਵਿੱਚੋਂ ਜਸਵੰਤ ਸਿੰਘ ਖੋਸਾ, ਗਿਆਨੀ ਜਗਤਾਰ ਸਿੰਘ ਤੇ ਜਰਨੈਲ ਸਿੰਘ ਨੂੰ ਅਕਾਲ ਤਖ਼ਤ ਸਾਹਿਬ ‘ਤੇ ਤਲਬ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੜਤਾਲੀਆ ਕਮੇਟੀ ਜਲਦ ਤੋਂ ਜਲਦ ਬਾਕੀ ਰਿਪੋਰਟ ਵੀ ਦੇਵੇ। ਇਸ ਪਾਵਨ ਸਰੂਪ ਨੂੰ ਦੀ ਵੀਡੀਓ/ਫੋਟੋਗ੍ਰਾਫੀ ਕਰਵਾ ਕੇ ਇਸ ਨੂੰ ਸ੍ਰੀ ਗੋਇੰਦਵਾਲ ਸਾਹਿਬ ਪਹੁੰਚਾਉਣ ਦਾ ਪ੍ਰਬੰਧ ਕਰੇ। ਇਸ ਦੇ ਨਾਲ ਹੀ ਉਨ੍ਹਾਂ ਬੀਤੇ ਦਿਨੀਂ ਦਮਦਮ ਸਾਹਿਬ ਵਿਖੇ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ ਇਸ ਘਟਨਾ ਨਾਲ ਜਿੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪ੍ਰਬੰਧ ਦੀ ਕਾਫੀ ਬਦਨਾਮੀ ਹੋਈ ਹੈ, ਉੱਥੇ ਸੰਗਤਾਂ ਦੇ ਹਿਰਦਿਆਂ ਨੂੰ ਵੀ ਠੇਸ ਪੁੱਜੀ ਹੈ। ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਇਹੋ ਜਿਹੇ ਮੁਲਾਜ਼ਮਾਂ ਉੱਪਰ ਸਖਤ ਤੋਂ ਸਖਤ ਕਾਰਵਾਈ ਕਰੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article