PUNJABMAILUSA.COM

ਸਿੰਘ ਸਾਹਿਬ ਕੌਮ ਦੇ ਨਾਂ ਨਹੀਂ ਦੇ ਸਕਦੇ ਸੰਦੇਸ਼ : ਪੰਜ ਪਿਆਰੇ

ਸਿੰਘ ਸਾਹਿਬ ਕੌਮ ਦੇ ਨਾਂ ਨਹੀਂ ਦੇ ਸਕਦੇ ਸੰਦੇਸ਼ : ਪੰਜ ਪਿਆਰੇ

ਸਿੰਘ ਸਾਹਿਬ ਕੌਮ ਦੇ ਨਾਂ ਨਹੀਂ ਦੇ ਸਕਦੇ ਸੰਦੇਸ਼ : ਪੰਜ ਪਿਆਰੇ
November 09
21:19 2015

15
ਅੰਮ੍ਰਿਤਸਰ, 9 ਨਵੰਬਰ (ਪੰਜਾਬ ਮੇਲ)- ਸ੍ਰੀ ਅਕਾਲ ਤਖ਼ਤ ਦੇ ਪੰਜ ਪਿਆਰਿਆਂ, ਜਿਨ੍ਹਾਂ ਨੂੰ ਧਰਮ ਪ੍ਰਚਾਰ ਕਮੇਟੀ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਨੇ ਅੱਜ ਮੁੜ ਇਕ ਅਹਿਮ ਫੈਸਲਾ ਕੀਤਾ ਹੈ, ਜਿਸ ਤਹਿਤ ਉਨ੍ਹਾਂ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੂੰ ਹਦਾਇਤ ਕੀਤੀ ਕਿ ਬੰਦੀ ਛੋਡ਼ ਦਿਵਸ ਮੌਕੇ ਅਕਾਲ ਤਖ਼ਤ ਦੇ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਤੋਂ ਰੋਕਿਆ ਜਾਵੇ।
ਇਹ ਆਦੇਸ਼ ਪੰਜ ਪਿਆਰਿਆਂ ਵਿੱਚ ਸ਼ਾਮਲ ਭਾਈ ਸਤਨਾਮ ਸਿੰਘ, ਭਾਈ ਮੇਜਰ ਸਿੰਘ, ਭਾਈ ਪਰਮਜੀਤ ਸਿੰਘ, ਭਾਈ ਸਤਨਾਮ ਸਿੰਘ ਅਤੇ ਭਾਈ ਤਰਲੋਕ ਸਿੰਘ ਨੇ ਆਪਣੇ ਦਸਤਖ਼ਤਾਂ ਹੇਠ ਜਾਰੀ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਪੰਜ ਪਿਆਰਿਆਂ ਦੀ ਇਕ ਇਕੱਤਰਤਾ ਅੱਜ ਇੱਥੇ ਹੋਈ ਹੈ, ਜਿਸ ਵਿੱਚ ਪਿਛਲੇ ਦਿਨਾਂ ਵਿੱਚ ਵਾਪਰੇ ਘਟਨਾਕ੍ਰਮ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ 23 ਅਕਤੂਬਰ ਨੂੰ ਇਕ ਫੈਸਲੇ ਰਾਹੀਂ ਪੰਜ ਪਿਆਰਿਆਂ ਵੱਲੋਂ ਅੰਤ੍ਰਿੰਗ ਕਮੇਟੀ ਨੂੰ ਆਦੇਸ਼ ਦਿੱਤੇ ਗਏ ਸਨ ਕਿ ਤਖ਼ਤਾਂ ਦੇ ਸਿੰਘ ਸਾਹਿਬਾਨ ਦੇ ਅਸਤੀਫ਼ੇ ਲਏ ਜਾਣ। ਉਨ੍ਹਾਂ ਆਖਿਆ ਕਿ ਇਸ ਮਾਮਲੇ ’ਤੇ ਵੀ ਵਿਚਾਰ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਿੰਘ ਸਾਹਿਬਾਨ ਸਿਧਾਂਤ ਵਿਹੂਣੇ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਤੋਂ ਬੰਦੀ ਛੋਡ਼ ਦਿਵਸ ਮੌਕੇ ਸੰਦੇਸ਼ ਦੇਣ ਦਾ ਕੋਈ ਨੈਤਿਕ ਹੱਕ ਨਹੀਂ ਹੈ। ਉਨ੍ਹਾਂ ਅੰਤ੍ਰਿੰਗ ਕਮੇਟੀ ਨੂੰ ਆਦੇਸ਼ ਕੀਤਾ ਕਿ ਗਿਆਨੀ ਗੁਰਬਚਨ ਸਿੰਘ ਨੂੰ ਸੰਦੇਸ਼ ਜਾਰੀ ਕਰਨ ਤੋਂ ਰੋਕੇ ਅਤੇ ਉਨ੍ਹਾਂ ਦੀ ਥਾਂ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਨੂੰ ਸੰਦੇਸ਼ ਜਾਰੀ ਕਰਨ ਦੀਆਂ ਸੇਵਾਵਾਂ ਸੌਂਪੀਆਂ ਜਾਣ।
ਸਰਬੱਤ ਖਾਲਸਾ ਸਮਾਗਮ ਬਾਰੇ ਪੰਜ ਪਿਆਰਿਆਂ ਨੇ ਆਖਿਆ ਕਿ ਸਿੱਖ ਰਹਿਤ ਮਰਿਆਦਾ ਅਨੁਸਾਰ ਪੰਥਕ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੂੰ ਅੌਖੇ ਪੰਥਕ ਹਾਲਾਤ ਵਿੱਚ ਵਿਚਾਰ ਵਟਾਂਦਰਾ ਕਰਨ ਤੇ ਪੰਥ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਕੱਢਣ ਲਈ ਸਰਬਸੰਮਤੀ ਨਾਲ ਫੈਸਲਾ ਲੈਣ ਦਾ ਹੱਕ ਹੈ ਪਰ 10 ਨਵੰਬਰ ਨੂੰ ਸੱਦੇ ਸਰਬੱਤ ਖਾਲਸਾ ਬਾਰੇ ਉਨ੍ਹਾਂ ਆਖਿਆ ਕਿ ਇਸ ਨੂੰ ਸਰਬੱਤ ਖਾਲਸਾ ਸੱਦਣ ਦੇ ਤਿਆਰੀ ਸਮਾਗਮ ਵਜੋਂ ਲਿਆ ਜਾਵੇ। ਉਨ੍ਹਾਂ ਆਖਿਆ ਕਿ ਸਰਬੱਤ ਖਾਲਸਾ ਵਰਗੀ ਮਹਾਨ ਪ੍ਰੰਪਰਾ ਦੇ ਸਿਧਾਂਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਸਮੂਹ ਪੰਥਕ ਧਿਰਾਂ ਨੂੰ ਇਕ ਮੰਚ ’ਤੇ ਇਕੱਠਾ ਕੀਤਾ ਜਾਵੇ ਅਤੇ ਸਰਬੱਤ ਖਾਲਸਾ ਸਬੰਧੀ ਨਿਯਮ ਬਣਾਏ ਜਾਣ ਅਤੇ ਮੁੜ ਭਵਿੱਖ ਵਿੱਚ ਸ੍ਰੀ ਅਕਾਲ ਤਖ਼ਤ ’ਤੇ ਸਰਬੱਤ ਖਾਲਸਾ ਸੱਦਿਆ ਜਾਵੇ।
ਇਨ੍ਹਾਂ ਪੰਜ ਪਿਆਰਿਆਂ ਨੇ ਅੰਤ੍ਰਿੰਗ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨਾਲ ਮੁਲਾਕਾਤ ਵੀ ਕੀਤੀ, ਜਿਸ ਵਿੱਚ ਮੌਜੂਦਾ ਹਾਲਾਤ ਬਾਰੇ ਵਿਚਾਰ ਵਟਾਂਦਰਾ ਹੋਇਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਅਧਿਕਾਰੀਆਂ ਨਾਲ ਇਹ ਆਦੇਸ਼ ਮੰਨਣ ਜਾਂ ਰੱਦ ਕਰਨ ਸਬੰਧੀ ਸੰਪਰਕ ਨਹੀਂ ਹੋ ਸਕਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article