PUNJABMAILUSA.COM

ਸਿੰਧੂ, ਦੀਪਾ ਤੇ ਸਾਕਸ਼ੀ ਸਮੇਤ ਪਹਿਲੀ ਵਾਰ ਚਾਰ ਖਿਡਾਰੀ ਬਣਨਗੇ ‘ਖੇਲ ਰਤਨ’

ਸਿੰਧੂ, ਦੀਪਾ ਤੇ ਸਾਕਸ਼ੀ ਸਮੇਤ ਪਹਿਲੀ ਵਾਰ ਚਾਰ ਖਿਡਾਰੀ ਬਣਨਗੇ ‘ਖੇਲ ਰਤਨ’

ਸਿੰਧੂ, ਦੀਪਾ ਤੇ ਸਾਕਸ਼ੀ ਸਮੇਤ ਪਹਿਲੀ ਵਾਰ ਚਾਰ ਖਿਡਾਰੀ ਬਣਨਗੇ ‘ਖੇਲ ਰਤਨ’
August 22
21:10 2016

ss
ਨਵੀਂ ਦਿੱਲੀ, 22 ਅਗਸਤ (ਪੰਜਾਬ ਮੇਲ)- ਸਰਕਾਰ ਨੇ ਪਹਿਲੀ ਵਾਰ ਬੇਮਿਸਾਲ ਕਦਮ ਚੁੱਕਦਿਆਂ ਇਸ ਸਾਲ ਚਾਰ ਖਿਡਾਰੀਆਂ ਨੂੰ ਦੇਸ਼ ਦਾ ਸਰਬਉੱਚ ਖੇਡ ਸਨਮਾਨ ‘ਰਾਜੀਵ ਗਾਂਧੀ ਖੇਲ ਰਤਨ’ ਦੇਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਵਿੱਚ ਪੀਵੀ ਸਿੰਧੂ, ਸਾਕਸ਼ੀ ਮਲਿਕ, ਜਿਮਨਾਸਟ ਦੀਪਾ ਕਰਮਾਕਰ ਅਤੇ ਨਿਸ਼ਾਨੇਬਾਜ਼ ਜੀਤੂ ਰਾਏ ਸ਼ਾਮਲ ਹਨ। ਖੇਡ ਮੰਤਰਾਲੇ ਨੇ ਅੱਜ ਇਸ ਦਾ ਐਲਾਨ ਕੀਤਾ।
ਸਿੰਧੂ ਨੇ ਰੀਓ ਓਲੰਪਿਕ ਵਿੱਚ ਬੈਡਮਿੰਟਨ ਦੇ ਮਹਿਲਾ ਸਿੰਗਲਜ਼ ਵਿੱਚ ਚਾਂਦੀ ਦਾ ਤਗ਼ਮਾ ਅਤੇ ਸਾਕਸ਼ੀ ਨੇ ਮਹਿਲਾ ਕੁਸ਼ਤੀ ਦੇ 58 ਕਿਲੋ ਭਾਰ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤ ਕੇ ਇਤਿਹਾਸ ਸਿਰਜਿਆ ਹੈ। ਓਲੰਪਿਕ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਜਿਮਨਾਸਟ ਦੀਪਾ ਮਹਿਜ਼ 0.15 ਅੰਕਾਂ ਦੇ ਫਰਕ ਨਾਲ ਕਾਂਸੀ ਦੇ ਤਗ਼ਮੇ ਤੋਂ ਖੁੰਝ ਗਈ ਸੀ ਪਰ ਉਸ ਨੇ ਜ਼ੋਖ਼ਮ ਭਰੇ ਪ੍ਰੋਡੂਨੋਵਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਨਾਲ ਭਾਰਤ ਵਾਸੀਆਂ ਦੇ ਦਿਲ ਜਿੱਤ ਲਏ। ਜੀਤੂ ਨੇ ਪਿਛਲੇ ਦੋ ਸਾਲਾਂ ਵਿੱਚ ਕਈ ਤਗ਼ਮੇ ਜਿੱਤੇ ਹਨ, ਜਿਨ੍ਹਾਂ ’ਚ ਏਸ਼ਿਆਈ ਤੇ ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗ਼ਮੇ ਅਤੇ ਵਿਸ਼ਵ ਚੈਂਪੀਅਨਸ਼ਿਪ ਦਾ ਚਾਂਦੀ ਦਾ ਤਗ਼ਮਾ ਸ਼ਾਮਲ ਹੈ।
ਖੇਡ ਮੰਤਰਾਲੇ ਨੇ ਅਰਜੁਨ ਐਵਾਰਡ ਲਈ ਮੁੱਕੇਬਾਜ਼ ਸ਼ਿਵ ਥਾਪਾ, ਭਲਵਾਨ ਵਿਨੇਸ਼ ਫੋਗਟ, ਦੌੜਾਕ ਲਲਿਤਾ ਬਾਬਰ, ਨਿਸ਼ਾਨੇਬਾਜ਼ ਗੁਰਪ੍ਰੀਤ ਸਿੰਘ, ਹਾਕੀ ਖਿਡਾਰੀ ਵੀ.ਆਰ. ਰਘੂਨਾਥ ਅਤੇ ਰਾਣੀ ਰਾਮਪਾਲ ਸਮੇਤ 15 ਖਿਡਾਰੀਆਂ ਦੀ ਚੋਣ ਕੀਤੀ ਹੈ। ਇਸ ਸਾਲ ਦ੍ਰੋਣਾਚਾਰੀਆ ਪੁਰਸਕਾਰ ਛੇ ਕੋਚਾਂ ਨੂੰ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚ ਦੀਪਾ ਦਾ ਕੋਚ ਬਿਸ਼ਵੇਸ਼ਵਰ ਨੰਦੀ ਅਤੇ ਭਾਰਤੀ ਟੈਸਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਦਾ ਸਰਪ੍ਰਸਤ ਰਾਜ ਕੁਮਾਰ ਸ਼ਰਮਾ ਵੀ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਨਾਗਪੁਰੀ ਰਮੇਸ਼ (ਅਥਲੈਟਿਕਸ), ਸਾਗਰ ਮੱਲ ਦਿਆਲ (ਮੁੱਕੇਬਾਜ਼ੀ), ਪ੍ਰਦੀਪ ਕੁਮਾਰ (ਤੈਰਾਕੀ ਲਾਈਫਟਾਈਮ) ਅਤੇ ਮਹਾਵੀਰ ਸਿੰਘ (ਕੁਸ਼ਤੀ ਲਾਈਫਟਾਈਮ) ਨੂੰ ਵੀ ਦ੍ਰੋਣਾਚਾਰਿਆ ਐਵਾਰਡ ਨਾਲ ਨਿਵਾਜਿਆ ਜਾਵੇਗਾ।
ਧਿਆਨ ਚੰਦ ਲਾਈਫਟਾਈਮ ਅਚੀਵਮੈਂਟ ਐਵਾਰਡ ਸੱਤੀ ਗੀਤਾ (ਅਥਲੈਟਿਕਸ), ਸਿਲਵਾਨੁਸ ਡੁੰਗ ਡੁੰਗ (ਹਾਕੀ) ਅਤੇ ਰਾਜੇਂਦਰ ਪ੍ਰਹਿਲਾਦ ਸ਼ੇਲਕੇ (ਰੋਇੰਗ) ਨੂੰ ਦਿੱਤਾ ਜਾਵੇਗਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ 2015-16 ਨਾਲ ਸਨਮਾਨਿਤ ਕੀਤਾ ਜਾਵੇਗਾ।
ਕੌਮੀ ਖੇਡ ਪੁਰਸਕਾਰ ਹਰ ਸਾਲ ਖੇਡਾਂ ਦੇ ਖੇਤਰ ਵਿੱਚ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਦਿੱਤੇ ਜਾਂਦੇ ਹਨ। ਖੇਲ ਰਤਨ ਪੁਰਸਕਾਰ ਸਭ ਤੋਂ ਬੇਜੋੜ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਦਿੱਤਾ ਜਾਂਦਾ ਹੈ। ਇਸ ਵਿੱਚ ਤਗ਼ਮੇ ਤੋਂ ਇਲਾਵਾ ਪ੍ਰਸ਼ੰਸਾ ਪੱਤਰ ਅਤੇ 7.5 ਲੱਖ ਰੁਪਏ ਦੀ ਨਕਦ ਰਾਸ਼ੀ ਦਿੱਤੀ ਜਾਂਦੀ ਹੈ। ਅਰਜੁਨ ਐਵਾਰਡ ਵੀ ਲਗਾਤਾਰ ਚੰਗਾ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਮਿਲਦਾ ਹੈ। ਦ੍ਰੋਣਾਚਾਰਿਆ ਐਵਾਰਡ ਕੌਮਾਂਤਰੀ ਪੱਧਰ ’ਤੇ ਤਗ਼ਮੇ ਜਿੱਤਣ ਵਾਲੇ ਖਿਡਾਰੀ ਤਿਆਰ ਕਰਨ ਵਾਲੇ ਕੋਚਾਂ ਨੂੰ ਦਿੱਤਾ ਜਾਂਦਾ ਹੈ ਅਤੇ ਧਿਆਨ ਚੰਦ ਐਵਾਰਡ ਖੇਡਾਂ ਦੇ ਵਿਕਾਸ ਲਈ ਤਾਉਮਰ ਯੋਗਦਾਨ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਮਿਲਦਾ ਹੈ। ਅਰਜੁਨ, ਦ੍ਰੋਣਾਚਾਰਿਆ ਤੇ ਧਿਆਨਚੰਦ ਪੁਰਸਕਾਰ ਜੇਤੂਆਂ ਨੂੰ ਟਰਾਫੀ, ਸਰਟੀਫਿਕੇਟ ਅਤੇ ਪੰਜ ਲੱਖ ਰੁਪਏ ਨਕਦ ਇਨਾਮ ਦਿੱਤਾ ਜਾਂਦਾ ਹੈ। ਕੌਮੀ ਖੇਲ ਪ੍ਰੋਤਸਾਹਨ ਪੁਰਸਕਾਰ ’ਚ ਟਰਾਫੀ ਤੇ ਪ੍ਰਮਾਣ ਪੱਤਰ ਦਿੱਤਾ ਜਾਵੇਗਾ। ਅੰਤਰ-ਯੂਨੀਵਰਸਿਟੀ ਟੂਰਨਾਮੈਂਟਾਂ ਵਿੱਚ ਸਰਵੋਤਮ ਪ੍ਰਦਰਸ਼ਨ ਕਰਨ ਵਾਲੀ ’ਵਰਸਿਟੀ ਨੂੰ ਮਾਕਾ ਟਰਾਫੀ ਦਿੱਤੀ ਜਾਂਦੀ ਹੈ, ਜਿਸ ਲਈ ਪ੍ਰਮਾਣ ਪੱਤਰ ਅਤੇ ਦਸ ਲੱਖ ਰੁਪਏ ਦੀ ਇਨਾਮੀ ਰਾਸ਼ੀ ਮਿਲਦੀ ਹੈ।
ਅਰਜੁਨ ਐਵਾਰਡ 2016
ਰਜਤ ਚੌਹਾਨ (ਤੀਰਅੰਦਾਜ਼ੀ), ਲਲਿਤਾ ਬਾਬਰ (ਅਥਲੈਟਿਕਸ), ਸੌਰਵ ਕੋਠਾਰੀ (ਬਿਲੀਅਰਡਜ਼ ਤੇ ਸਨੂਕਰ), ਸ਼ਿਵ ਥਾਪਾ (ਮੁੱਕੇਬਾਜ਼ੀ), ਅਜਿਨਕਿਆ ਰਹਾਣੇ (ਕ੍ਰਿਕਟ), ਸੁਬਰਤਾ ਪਾਲ (ਫੁਟਬਾਲ), ਰਾਣੀ ਰਾਮਪਾਲ (ਹਾਕੀ), ਵੀ ਆਰ ਰਘੂਨਾਥ (ਹਾਕੀ), ਗੁਰਪ੍ਰੀਤ ਸਿੰਘ (ਸ਼ੂਟਿੰਗ), ਅਪੂਰਵੀ ਚੰਦੇਲਾ (ਸ਼ੂਟਿੰਗ), ਸੌਮਯਜੀਤ ਘੋਸ਼ (ਟੇਬਲ ਟੈਨਿਸ), ਵਿਨੇਸ਼ ਫੋਗਟ (ਕੁਸ਼ਤੀ), ਅਮਿਤ ਕੁਮਾਰ (ਕੁਸ਼ਤੀ), ਸੰਦੀਪ ਸਿੰਘ ਮਾਨ (ਪੈਰਾ-ਅਥਲੈਟਿਕਸ), ਵੀਰੇਂਦਰ ਸਿੰਘ (ਕੁਸ਼ਤੀ ਡੈੱਫ)।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article