PUNJABMAILUSA.COM

ਸਿੱਕਿਮ ਗੁਰਦੁਆਰਾ ਵਿਵਾਦ- ਸਥਿਤੀ ‘ਜਿਉਂ ਦੀ ਤਿਉਂ’ ਰੱਖੀ ਜਾਵੇ : ਸੁਪਰੀਮ ਕੋਰਟ

ਸਿੱਕਿਮ ਗੁਰਦੁਆਰਾ ਵਿਵਾਦ- ਸਥਿਤੀ ‘ਜਿਉਂ ਦੀ ਤਿਉਂ’ ਰੱਖੀ ਜਾਵੇ : ਸੁਪਰੀਮ ਕੋਰਟ

ਸਿੱਕਿਮ ਗੁਰਦੁਆਰਾ ਵਿਵਾਦ- ਸਥਿਤੀ ‘ਜਿਉਂ ਦੀ ਤਿਉਂ’ ਰੱਖੀ ਜਾਵੇ : ਸੁਪਰੀਮ ਕੋਰਟ
August 31
07:24 2017

ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਸਿੱਕਿਮ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਸਿੱਖਾਂ ਦੇ ਪਹਿਲੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਗੁਰੂਡਾਂਗਮਾਰ ਸਬੰਧੀ ਸਥਿਤੀ ‘ਜਿਉਂ ਦੀ ਤਿਉਂ’ ਰੱਖੀ ਜਾਵੇ। ਸਰਬਉੱਚ ਅਦਾਲਤ ਨੇ ਇਹ ਨਿਰਦੇਸ਼ ਉਸ ਪਟੀਸ਼ਨ ’ਤੇ ਦਿੱਤੇ ਹਨ, ਜਿਸ ਤਹਿਤ ਮੰਗ ਕੀਤੀ ਗਈ ਸੀ ਕਿ ਕਥਿਤ ਤੌਰ ’ਤੇ ਮੁਰੰਮਤ ਦੇ ਨਾਂ ’ਤੇ ਇਸ ਗੁਰਦੁਆਰੇ ਦੀ ਇਮਾਰਤ ਢਾਹੁਣ ਤੋਂ ਸਰਕਾਰ ਨੂੰ ਰੋਕਿਆ ਜਾਵੇ। ਰਾਜ ਸਰਕਾਰ ਦੇ ਵਕੀਲ ਨੇ ਜਦੋਂ ਇਹ ਦੱਸਿਆ ਕਿ ਅਜਿਹੀ ਇੱਕ ਪਟੀਸ਼ਨ ਹਾਈ ਕੋਰਟ ਵਿੱਚ ਵੀ ਸੁਣਵਾਈ ਅਧੀਨ ਹੈ, ਜਿਸ ’ਤੇ 13 ਸਤੰਬਰ ਨੂੰ ਸੁਣਵਾਈ ਹੋਣੀ ਹੈ ਤਾਂ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਇਸ ਪਟੀਸ਼ਨ ਦਾ ਨਿਬੇੜਾ ਕਰ ਦਿੱਤਾ।
ਸੁਪਰੀਮ ਕੋਰਟ ਨੇ ਪਟੀਸ਼ਨਰ ਨੂੰ ਹਾਈ ਕੋਰਟ ਤੱਕ ਪਹੁੰਚ ਕਰਨ ਦੇ ਨਿਰਦੇਸ਼ ਦਿੱਤੇ ਪਰ ਨਾਲ ਹੀ ਹਾਈ ਕੋਰਟ ਵੱਲੋਂ ਮਸਲੇ ’ਤੇ ਸੁਣਵਾਈ ਕੀਤੇ ਜਾਣ ਤੱਕ ਸੂਬਾਈ ਸਰਕਾਰ ਨੂੰ ਇਸ ਮਸਲੇ ’ਤੇ ਸਥਿਤੀ ‘ਜਿਉਂ ਦੀ ਤਿਉਂ’ ਕਾਇਮ ਰੱਖਣ ਦੇ ਨਿਰਦੇਸ਼ ਦਿੱਤੇ। ਬੈਂਚ ਨੇ ਕਿਹਾ ਕਿ ਇਸ ਗੱਲ ’ਤੇ ਗ਼ੌਰ ਕੀਤੀ ਜਾਵੇ ਕਿ ਸੁਪਰੀਮ ਕੋਰਟ ਵੱਲੋਂ ਇਸ ਮਸਲੇ ’ਤੇ ਕੋਈ ਰਾਏ ਨਹੀਂ ਦਿੱਤੀ ਗਈ ਹੈ ਤੇ ਹਾਈ ਕੋਰਟ ਕਾਨੂੰਨ ਮੁਤਾਬਕ ਇਸ ਮਸਲੇ ਦਾ ਫ਼ੈਸਲਾ ਕਰੇ। ਪਟੀਸ਼ਨਰ ਅੰਮ੍ਰਿਤਪਾਲ ਸਿੰਘ ਨੇ ਸੁਪਰੀਮ ਕੋਰਟ ਤੱਕ ਪਹੁੰਚ ਕਰ ਕੇ ਦੋਸ਼ ਲਾਏ ਸਨ ਕਿ ਸਰਕਾਰੀ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਗੁਰਦੁਆਰੇ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਹਟਾ ਦਿੱਤਾ ਤੇ ਮੁਰੰਮਤ ਦੇ ਨਾਂ ’ਤੇ ਗੁਰਦੁਆਰੇ ਨੂੰ ਢਾਹਿਆ ਜਾਵੇਗਾ। ਉਸ ਨੇ ਦੋਸ਼ ਲਾਇਆ ਸੀ ਕਿ ਅਧਿਕਾਰੀਆਂ ਨੇ ਪਾਵਨ ਸਰੂਪ ਨੂੰ ਹਟਾਉਣ ਲਈ ਮਰਿਆਦਾ ਦਾ ਵੀ ਖਿਆਲ ਨਹੀਂ ਰੱਖਿਆ। ਪਟੀਸ਼ਨ ਵਿੱਚ ਇਹ ਕਿਹਾ ਗਿਆ ਸੀ ਕਿ ਜੇ ਅਧਿਕਾਰੀ
ਇਸ ਥਾਂ ’ਤੇ ਕੋਈ ਮੁਰੰਮਤ ਕਰਨਾ ਵੀ ਚਾਹੁੰਦੇ ਹਨ ਤਾਂ ਪ੍ਰਬੰਧਕ ਨੂੰ ਇੱਕ ਮਹੀਨੇ ਦਾ ਅਗਾਊਂ ਨੋਟਿਸ ਦਿੱਤਾ ਜਾਣਾ ਚਾਹੀਦਾ ਸੀ ਤਾਂ ਜੋ ਗੁਰੂ ਗ੍ਰੰਥ ਸਾਹਿਬ ਨੂੰਪੂਰਨ ਮਰਿਆਦਾ ਨਾਲ ਉਥੋਂ ਹਟਾਇਆ ਜਾਂਦਾ। ਪਟੀਸ਼ਨਰ ਨੇ ਕਿਹਾ ਸੀ ਕਿ ਵੱਡੀ ਗਿਣਤੀ ਇਤਿਹਾਸਕ ਕਿਤਾਬਾਂ ਤੇ ਕਾਗ਼ਜ਼ਾਤ ਵਿੱਚ ਇਸ ਗੱਲ ਦਾ ਹਵਾਲਾ ਮਿਲਦਾ ਹੈ ਕਿ ਇਸ ਸਥਾਨ ਨੂੰ ਗੁਰੂ ਨਾਨਕ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਹੈ।
ਜੀਕੇ ਦੀ ਅਗਵਾਈ ਵਿੱਚ ਵਫ਼ਦ ਰਾਜ ਮੰਤਰੀ ਨੂੰ ਮਿਲਿਆ
ਸਿੱਕਿਮ ਦੇ ਗੁਰਦੁਆਰਾ ਗੁਰੂਡਾਂਗਮਾਰ ਸਾਹਿਬ ਸਬੰਧੀ ਅੱਜ ਦੂਜੀ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਰਾਜ ਮੰਤਰੀ ਡਾ. ਜੀਤੇਂਦਰ ਸਿੰੰਘ ਨਾਲ ਮੁਲਾਕਾਤ ਕੀਤੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ ਅਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਆਰ.ਪੀ. ਸਿੰਘ ਦੀ ਉੱਤਰ ਪੂਰਬੀ ਸੂਬਿਆਂ ਦੇ ਮਾਮਲਿਆਂ ਬਾਰੇ ਮੰਤਰੀ ਨਾਲ ਹੋਈ ਮੁਲਾਕਾਤ ਦੌਰਾਨ ਸਿੱਕਿਮ ਸਰਕਾਰ ਦੇ ਦਿੱਲੀ ਵਿੱਚ ਰੈਜ਼ੀਡੈਂਟ ਕਮਿਸ਼ਨਰ ਵੀ ਮੌਜੂਦ ਸਨ। ਸ੍ਰੀ ਜੀ.ਕੇ. ਨੇ ਜਿਤੇਂਦਰ ਸਿੰਘ ਨੂੰ ਸੁਪਰੀਮ ਕੋਰਟ ਵੱਲੋਂ ਗੁਰਦੁਆਰੇ ਸਬੰਧੀ ਸਥਿਤੀ ਜਿਉਂ ਦੀ ਤਿਉਂ ਰੱਖਣ ਦੇ ਨਿਰਦੇਸ਼ ਦਾ ਹਵਾਲਾ ਦਿੰਦੇ ਹੋਏ ਇਸ ਮਸਲੇ ’ਤੇ ਸਿੱਕਿਮ ਦੇ ਮੁੱਖ ਮੰਤਰੀ ਪਵਨ ਚਾਂਮਲਿੰਗ ਨਾਲ ਮੁਲਾਕਾਤ ਕਰਨ ਦੀ ਇੱਛਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੀ ਛੋਹ ਪ੍ਰਾਪਤ ਇਸ ਸਥਾਨ ਨੇੜੇ ਸਿੱਖ ਬੇਸ਼ਕ ਘੱਟ ਰਹਿੰਦੇ ਹਨ ਪਰ ਸੰਸਾਰ ਭਰ ਵਿੱਚ ਵਸਦੇ ਸਿੱਖਾਂ ਦੀ ਭਾਵਨਾ ਹੈ ਕਿ ਗੁਰਦੁਆਰੇ ਦੀ ਹੋਂਦ ਹਰ ਹਾਲਾਤ ਵਿੱਚ ਬਰਕਰਾਰ ਰਹੇ। ਗੁਰਦੁਆਰੇ ਵਾਲੀ ਥਾਂ ਚੀਨ ਸਰਹੱਦ ਨੇੜੇ ਹੋਣ ਕਰ ਕੇ ਆਮ ਨਾਗਰਿਕਾਂ ’ਤੇ ਬਿਨਾਂ ਮਨਜ਼ੂਰੀ ਇਸ ਥਾਂ ਜਾਣ ਦੀ ਪਾਬੰਦੀ ਹੈ। ਉਨ੍ਹਾਂ ਇਸ ਮਸਲੇ ’ਤੇ ਸਥਾਨਕ ਲਾਮਾਵਾਂ ਦੇ ਨਾਲ-ਨਾਲ ਦਲਾਈਲਾਮਾ ਨਾਲ ਵੀ ਮੁਲਾਕਾਤ ਕਰਨ ਦੀ ਇੱਛਾ ਪ੍ਰਗਟਾਈ।

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article