PUNJABMAILUSA.COM

ਸਿੱਖਾਂ ਨੂੰ ਇਟਲੀ ਸਰਕਾਰ ਵੱਲੋਂ ਵਿਸ਼ੇਸ਼ ਕਿਰਪਾਨ ਪਹਿਨਣ ਦੀ ਪ੍ਰਵਾਨਗੀ

ਸਿੱਖਾਂ ਨੂੰ ਇਟਲੀ ਸਰਕਾਰ ਵੱਲੋਂ ਵਿਸ਼ੇਸ਼ ਕਿਰਪਾਨ ਪਹਿਨਣ ਦੀ ਪ੍ਰਵਾਨਗੀ

ਸਿੱਖਾਂ ਨੂੰ ਇਟਲੀ ਸਰਕਾਰ ਵੱਲੋਂ ਵਿਸ਼ੇਸ਼ ਕਿਰਪਾਨ ਪਹਿਨਣ ਦੀ ਪ੍ਰਵਾਨਗੀ
June 26
21:07 2017

ਅੰਮ੍ਰਿਤਸਰ, 26 ਜੂਨ (ਪੰਜਾਬ ਮੇਲ) – ਇਟਲੀ ਸਰਕਾਰ ਨੇ ਉਥੇ ਰਹਿੰਦੇ ਅੰਮ੍ਰਿਤਧਾਰੀ ਸਿੱਖਾਂ ਨੂੰ ਕਕਾਰ ਵਜੋਂ ਵਿਸ਼ੇਸ਼ ਕਿਸਮ ਦੀ ਕਿਰਪਾਨ ਪਹਿਨਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਨਾਲ ਇਤਾਲਵੀ ਸਿੱਖਾਂ ਦੀ ਕਿਰਪਾਨ ਪਹਿਨਣ ਸਬੰਧੀ ਸਮੱਸਿਆ ਹੱਲ ਹੋ ਗਈ ਹੈ। ਅੱਜ ਇਸ ਸਬੰਧ ਵਿਚ ਸਿੱਖ ਆਗੂ ਸੁਖਦੇਵ ਸਿੰਘ ਕੰਗ ਅਤੇ ਕੁਝ ਹੋਰ ਇਤਾਲਵੀ ਨਾਗਰਿਕਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਇਟਲੀ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਇਨ੍ਹਾਂ ਕਿਰਪਾਨਾਂ ਦੇ ਮਾਡਲ ਉਨ੍ਹਾਂ ਨੂੰ ਭੇਟ ਕੀਤੇ ਹਨ।
ਇਟਲੀ ਵਾਸੀ ਸੁਖਦੇਵ ਸਿੰਘ ਕੰਗ, ਜੋ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ, ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਟਲੀ ਵਿੱਚ ਅੰਮ੍ਰਿਤਧਾਰੀ ਸਿੱਖਾਂ ਨੂੰ ਆਪਣੇ ਕਕਾਰ ਵਜੋਂ ਕਿਰਪਾਨ ਪਹਿਨਣ ਦੀ ਮੁਸ਼ਕਲ ਪੇਸ਼ ਆ ਰਹੀ ਸੀ। ਸਿੱਖ ਭਾਈਚਾਰੇ ਵੱਲੋਂ ਇਟਲੀ ਸਰਕਾਰ, ਉਥੋਂ ਦੀ ਪੁਲੀਸ ਅਤੇ ਸੁਰੱਖਿਆ ਵਿਭਾਗ ਨੂੰ ਇਸ ਸਬੰਧੀ ਜਾਣੂੰ ਕਰਾਇਆ ਗਿਆ ਸੀ। ਲੰਮੀ ਜੱਦੋ ਜਹਿਦ ਮਗਰੋਂ ਇਟਲੀ ਦੇ ਰੱਖਿਆ ਵਿਭਾਗ ਨੇ ਨਵੀਂ ਕਿਰਪਾਨ ਨੂੰ ਧਾਰਨ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਿਰਪਾਨ ਨੂੰ ਉਥੋਂ ਦੀ ਕਿਰਪਾਨ ਲੀਗਲ ਵਰਲਡ ਵਾਈਡ ਕੰਪਨੀ ਵੱਲੋਂ ਤਿਆਰ ਕੀਤਾ ਗਿਆ ਹੈ। ਇਹ ਕਿਰਪਾਨ ਵੱਖ ਵੱਖ ਆਕਾਰਾਂ ਵਿੱਚ ਤਿਆਰ ਕੀਤੀ ਗਈ ਹੈ। ਇਹ ਭਾਵੇਂ ਲੋਹੇ ਦੀ ਹੈ, ਪਰ ਨੁਕਸਾਨਦੇਹ ਨਹੀਂ ਹੈ। ਇਸ ਦਾ ਬਲੇਡ ਤਿੱਖਾ ਨਹੀਂ ਹੈ ਅਤੇ ਇਹ ਜਾਨਲੇਵਾ ਵੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਵਾਨਗੀ ਮਗਰੋਂ ਇਸ ਕਿਰਪਾਨ ਨੂੰ ਗੁਰਦੁਆਰਿਆਂ ਵਿੱਚ ਸਿੱਖਾਂ ਨੂੰ ਵੰਡਿਆ ਗਿਆ ਹੈ। ਛੋਟੇ ਅਕਾਰ ਦੀ ਕਿਰਪਾਨ ਬੱਚੇ ਸਕੂਲ ਵਿਚ ਵੀ ਪਹਿਨ ਸਕਦੇ ਹਨ। ਇਸੇ ਤਰ੍ਹਾਂ ਗੁਰਦੁਆਰੇ ਜਾਣ ਸਮੇਂ ਕੁਝ ਵੱਡੇ ਅਕਾਰ ਦੀ ਕਿਰਪਾਨ ਤਿਆਰ ਕੀਤੀ ਗਈ ਹੈ। ਇਸ ਨੂੰ ਪਹਿਨਣ ਵਾਲੇ ਨੂੰ ਇਕ ਪ੍ਰਵਾਨਗੀ ਕਾਰਡ ਵੀ ਦਿੱਤਾ ਗਿਆ ਹੈ।
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਿਆ ਜਾਵੇਗਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਵਿਚਾਰ ਵਟਾਂਦਰਾ ਕਰਕੇ ਇਸ ਸਬੰਧੀ ਅਗਲਾ ਫੈਸਲਾ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article