PUNJABMAILUSA.COM

ਸਿੱਖਿਆ ਮੰਤਰੀ ਵੱਲੋਂ ਸਾਂਝੇ ਅਧਿਆਪਕ ਮੋਰਚੇ ਨਾਲ ਮੰਗਾਂ ਸਬੰਧੀ ਮੁਲਾਕਾਤ

ਸਿੱਖਿਆ ਮੰਤਰੀ ਵੱਲੋਂ ਸਾਂਝੇ ਅਧਿਆਪਕ ਮੋਰਚੇ ਨਾਲ ਮੰਗਾਂ ਸਬੰਧੀ ਮੁਲਾਕਾਤ

ਸਿੱਖਿਆ ਮੰਤਰੀ ਵੱਲੋਂ ਸਾਂਝੇ ਅਧਿਆਪਕ ਮੋਰਚੇ ਨਾਲ ਮੰਗਾਂ ਸਬੰਧੀ ਮੁਲਾਕਾਤ
May 09
17:48 2018

-ਜਾਇਜ਼ ਮੰਗਾਂ ਮੰਨਣ ਦਾ ਦਿੱਤਾ ਭਰੋਸਾ
ਚੰਡੀਗੜ੍ਹ, 9 ਮਈ (ਪੰਜਾਬ ਮੇਲ)- ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਅੱਜ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਜਾਣਗੀਆਂ।
ਅੱਜ ਇੱਥੇ ਪੰਜਾਬ ਭਵਨ ਵਿੱਚ ਪੰਜਾਬ ਰਾਜ ਦੀਆਂ 24 ਅਧਿਆਪਕ ਜਥੇਬੰਦੀਆਂ ਦੇ ਇਸ ਸਾਂਝੇ ਮੋਰਚੇ ਦੇ ਆਗੂਆਂ ਨੇ ਸਿੱਖਿਆ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਕੱਤਰ ਸਕੂਲ ਸੱਿਖਆਿ ਪੰਜਾਬ ਸ੍ਰੀ ਕ੍ਰਸ਼ਿਨ ਕੁਮਾਰ, ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਡਾਇਰੈਕਟਰ ਜਨਰਲ ਸਕੂਲ ਸੱਿਖਆਿ ਪੰਜਾਬ-ਕਮ-ਵਾਇਸ ਚੇਅਰਮੈਨ ਸੱਿਖਆਿ ਬੋਰਡ ਅਤੇ ਸ. ਪਰਮਜੀਤ ਸੰਿਘ ਡੀ.ਪੀ.ਆਈ. (ਸੈਕੰਡਰੀ) ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਰਮਸਾ, ਐਸ.ਐਸ.ਏ. ਤੇ ਹੋਰ ਅਧਿਆਪਕਾਂ ਨੂੰ ਪੂਰੇ ਗਰੇਡ ਸਮੇਤ ਸਿੱਖਿਆ ਵਿਭਾਗ ਵਿੱਚ ਤਬਦੀਲ ਕਰਨ, ਵੱਖ ਵੱਖ ਕਾਡਰਾਂ ਉਤੇ ਤਾਇਨਾਤ ਅਧਿਆਪਕਾਂ ਦੀਆਂ ਤਰੱਕੀਆਂ, ਕੰਪਿਊਟਰ ਟੀਚਰਾਂ ਨੂੰ ਸਰਕਾਰ ਅਧੀਨ ਲੈਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਸਿੱਖਿਆ ਪ੍ਰੋਵਾਈਡਰਾਂ, ਪ੍ਰਾਈਵੇਟ ਤੇ ਜਨਤਕ ਭਾਈਵਾਲੀ ਨਾਲ ਚੱਲ ਰਹੇ ਆਦਰਸ਼ ਸਕੂਲਾਂ ਦੇ ਮਾਮਲੇ, ਬਾਹਰਲੀਆਂ ਯੂਨੀਵਰਸਿਟੀਆਂ ਤੋਂ ਡਿਗਰੀਆਂ ਹਾਸਲ ਕਰਨ ਵਾਲੇ ਅਧਿਆਪਕਾਂ ਦੇ ਮਸਲੇ ਅਤੇ ਬਦਲੀਆਂ ਦੂਰ-ਦੁਰਾਡੇ ਹੋਣ ਬਾਰੇ ਵਿਚਾਰ ਕੀਤਾ ਗਿਆ।
ਮੀਟਿੰਗ ਮਗਰੋਂ ਸਿੱਖਿਆ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਅਧਿਆਪਕਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਧਰਨੇ ਮੁਜ਼ਾਹਰੇ ਨਹੀਂ ਕਰਨੇ ਪੈਣਗੇ ਅਤੇ ਪੰਜਾਬ ਵਿੱਚ ਵਿੱਦਿਅਕ ਮਾਹੌਲ ਨੂੰ ਜ਼ਿਆਦਾ ਉਸਾਰੂ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਸਭ ਤੋਂ ਵੱਧ ਧਿਆਨ ਸਿੱਖਿਆ ਤੇ ਸਿਹਤ ਮਹਿਕਮੇ ਵੱਲ ਦਿੱਤਾ ਜਾ ਰਿਹਾ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਈ ਅਹਿਮ ਅਧਿਆਪਕ ਪੱਖੀ ਫੈਸਲੇ ਲਏ ਗਏ, ਜਿਨ੍ਹਾਂ ਵਿੱਚ ਅਧਿਆਪਕਾਂ ਨੂੰ ਵਿਦੇਸ਼ ਜਾਣ ਦੀ ਛੁੱਟੀ, ਮਹਿਲਾ ਅਧਿਆਪਕਾਂ ਨੂੰ ਚਾਈਲਡ ਕੇਅਰ ਲੀਵ ਦੀ ਮਨਜ਼ੂਰੀ ਸਕੂਲ ਪੱਧਰ ‘ਤੇ ਹੀ ਮਿਲਣੀ, 4-9-14 ਲਗਾਉਣ ਦਾ ਅਧਿਕਾਰ ਸਕੂਲ ਮੁਖੀ ਨੂੰ ਦੇਣਾ, ਪਰਖ ਕਾਲ ਸਮਾਂ ਪੂਰਾ ਹੋਣ ‘ਤੇ ਮਿਲਣ ਵਾਲਾ ਪੱਤਰ ਸਕੂਲ ਮੁਖੀ ਵੱਲੋਂ ਜਾਰੀ ਕਰਨਾ ਆਦਿ ਪ੍ਰਮੁੱਖ ਹਨ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਇਕਲੌਤਾ ਵਿਭਾਗ ਹੈ ਜਿਸ ਦੇ ਅਧਿਆਪਕਾਂ ਲਈ ਮੈਡੀਕਲ ਛੁੱਟੀ ਦੇ ਨਿਯਮਾਂ ਵਿੱਚ ਅਧਿਆਪਕਾਂ ਦੀ ਮੰਗ ਅਨੁਸਾਰ ਬਦਲਾਅ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article