PUNJABMAILUSA.COM

ਸਿੱਖ ਆਗੂਆਂ ਨੇ ਅਸੈਂਬਲੀ ਮੈਂਬਰ ਕੈਂਸਨ ਚੂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਕਰਵਾਇਆ ਜਾਣੂ

 Breaking News

ਸਿੱਖ ਆਗੂਆਂ ਨੇ ਅਸੈਂਬਲੀ ਮੈਂਬਰ ਕੈਂਸਨ ਚੂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਕਰਵਾਇਆ ਜਾਣੂ

ਸਿੱਖ ਆਗੂਆਂ ਨੇ ਅਸੈਂਬਲੀ ਮੈਂਬਰ ਕੈਂਸਨ ਚੂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਕਰਵਾਇਆ ਜਾਣੂ
August 22
11:22 2018

ਫਰੀਮਾਂਟ, 22 ਅਗਸਤ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਸਟੇਟ ਅਸੈਂਬਲੀ ਕੈਲੀਫੋਰਨੀਆ ਦੇ ਨੇਤਾ ਕੈਂਸਨ ਚੂ ਨੇ ਸਿੱਖ ਭਾਈਚਾਰੇ ਨਾਲ ਡਾ. ਪ੍ਰਿਤਪਾਲ ਸਿੰਘ ਦੇ ਗ੍ਰਹਿ ਵਿਖੇ ਇਕ ਮੀਟਿੰਗ ਕੀਤੀ। ਇਸ ਦੌਰਾਨ ਸਿੱਖਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ‘ਚ ਵਿਦੇਸ਼ਾਂ ਵਿਚ ਸਿੱਖਾਂ ਨਾਲ ਹੋ ਰਹੇ ਨਸਲੀ ਵਿਤਕਰੇ ਤੇ ਧੱਕੇਸ਼ਾਹੀ ਦੇ ਮਾਮਲਿਆਂ ‘ਤੇ ਵਿਚਾਰ ਪ੍ਰਗਟ ਕੀਤੇ ਗਏ। ਅਮਰੀਕਾ ‘ਚ ਰਹਿੰਦੇ ਸਿੱਖਾਂ ‘ਤੇ ਨਸਲੀ ਹਮਲੇ ਅਤੇ ਨਸਲੀ ਟਿੱਪਣੀਆਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ। ਉਨ੍ਹਾਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ, ਜੋ ਕਿ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਿਛਲੇ ਦਿਨੀਂ ਅਮਰੀਕਾ ‘ਚ 2 ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਕੈਲੀਫੋਰਨੀਆ ਦੇ ਸ਼ਹਿਰ ਮਨਟੀਕਾ ‘ਚ ਪਿਛਲੇ ਹਫਤੇ 71 ਸਾਲਾ ਬਜ਼ੁਰਗ ਸਿੱਖ ‘ਤੇ ਬੇਰਹਿਮੀ ਨਾਲ ਹਮਲਾ ਹੋਇਆ।
ਅਮਰੀਕੀ ਸਿੱਖ ਕਾਕਸ ਕਮੇਟੀ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਨੇ ਕੈਂਸਨ ਚੂ ਨੂੰ ਸਿੱਖਾਂ ਦੀ ਪਹਿਚਾਣ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗਾਂ ਬਾਰੇ ਜਾਣੂ ਕਰਵਾਇਆ।
ਸਟੇਟ ਅਸੈਂਬਲੀ ਕੈਲੀਫੋਰਨੀਆ ਦੇ ਨੇਤਾ ਕੈਂਸਨ ਚੂ ਨੇ ਸਿੱਖਾਂ ਦੇ ਇਨ੍ਹਾਂ ਮਸਲਿਆਂ ਨੂੰ ਗ਼ੰਭੀਰਤਾ ਨਾਲ ਸੁਣਿਆ ਤੇ ਉਨ੍ਹਾਂ ਨੂੰ ਭਰੋਸਾ ਦਵਾਇਆ ਕਿ ਉਹ ਅਮਰੀਕਾ ‘ਚ ਸਿੱਖਾਂ ‘ਤੇ ਹੋ ਰਹੇ ਹਮਲਿਆਂ ਲਈ ਤੇ ਉਨ੍ਹਾਂ ਦੀ ਪਹਿਚਾਣ ਦੇ ਮਸਲਿਆਂ ਦੇ ਹੱਲ ਲਈ ਯਤਨ ਜਾਰੀ ਰੱਖਣਗੇ। ਜ਼ਿਕਰਯੋਗ ਹੈ ਕਿ 9/11 ਨੂੰ ਅਮਰੀਕਾ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਿੱਖਾਂ ‘ਤੇ ਨਸਲੀ ਹਿੰਸਾ ਦੀਆਂ ਵਾਰਦਾਤਾਂ ਵਧੀਆ ਹਨ, ਪਰ ਸਿੱਖ ਭਾਈਚਾਰੇ ਲਈ ਅਮਰੀਕੀ ਅਧਿਕਾਰੀਆਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਕਰਕੇ ਇਨ੍ਹਾਂ ਵਾਰਦਾਤਾਂ ‘ਚ ਠੱਲ੍ਹ ਪੈਂਦੀ ਨਜ਼ਰ ਆ ਰਹੀ ਹੈ।
ਕੈਂਸਨ ਚੂ ਨੇ ਮੀਟਿੰਗ ‘ਚ ਕਿਹਾ ਕਿ ਉਹ ਮਨੁੱਖੀ ਅਧਿਕਾਰਾਂ ਲਈ ਅਤੇ ਸਿੱਖਾਂ ਦੀ ਪਹਿਚਾਣ ਲਈ ਉਨ੍ਹਾਂ ਦੀ ਸੁਰੱਖਿਆ ਲਈ ਕੰਮ ਕਰਨਗੇ ਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੀ ਆਵਾਜ਼ ਬਣਨਗੇ, ਤਾਂ ਜੋ ਮੁੜ ਤੋਂ ਅਮਰੀਕਾ ਵਿਚ ਰਹਿੰਦੇ ਸਿੱਖਾਂ ਨੂੰ ਨਿਸ਼ਾਨਾ ਨਾ ਬਣਾਇਆ ਜਾਵੇ।
ਇਸ ਮੀਟਿੰਗ ਵਿਚ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਅਤੇ ਕਈ ਸਿੱਖ ਸੰਸਥਾਵਾਂ ਸ਼ਾਮਲ ਹੋਈਆਂ। ਇਹ ਸਮਾਗਮ ਅਮਰੀਕਨ ਸਿੱਖ ਕਾਕਸ ਕਮੇਟੀ ਦੇ ਉਦਮ ਸਦਕਾ ਹੋਂਦ ਵਿਚ ਆਇਆ, ਜਿਸ ਲਈ ਕਮੇਟੀ ਦੇ ਬੁਲਾਰੇ ਹਰਪ੍ਰੀਤ ਸਿੰਘ ਸੰਧੂ ਹੁਰਾਂ ਨੇ ਯਤਨ ਕੀਤੇ। ਸਭ ਨੇ ਕੈਂਸਨ ਚੂ ਦਾ ਧੰਨਵਾਦ ਕਰਦਿਆਂ, ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ ਹੋਠੀ, ਜਸਜੀਤ ਸਿੰਘ, ਜਸਵਿੰਦਰ ਸਿੰਘ ਜੰਡੀ, ਕਸ਼ਮੀਰ ਸਿੰਘ ਸ਼ਾਹੀ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article