PUNJABMAILUSA.COM

ਸਿੱਖ ਇਤਿਹਾਸ ਦੀਆਂ ਪਾਠ ਪੁਸਤਕਾਂ ਦਾ ਵਿਵਾਦ : ਸਰਕਾਰ ਤੇ ਸਿੱਖਿਆ ਵਿਭਾਗ ਨੇ ਨਵਾਂ ਭੰਬਲਭੂਸਾ ਖੜ੍ਹਾ ਕਰਨ ਦਾ ਕੀਤਾ ਯਤਨ

May 02
10:29 2018

ਬਾਰ੍ਹਵੀਂ ਦੀ ਕਿਤਾਬ ‘ਚੋਂ ਚੈਪਟਰ ਕੱਢਣ ਦੀ ਗੱਲ ਪ੍ਰਵਾਨੀ
ਜਲੰਧਰ, 2 ਮਈ (ਮੇਜਰ ਸਿੰਘ/ਪੰਜਾਬ ਮੇਲ)-ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਇਤਿਹਾਸ ਵਿਸ਼ੇ ਦੀਆਂ ਨਵੀਆਂ ਪੁਸਤਕਾਂ ਤਿਆਰ ਕਰਨ ਸਮੇਂ ਨਾ ਤਾਂ ਪੰਜਾਬ ਤੇ ਸਿੱਖ ਧਰਮ ਸਬੰਧੀ ਪਹਿਲਾਂ ਤੋਂ ਸ਼ਾਮਿਲ ਚੈਪਟਰਾਂ ਨੂੰ ਬਾਹਰ ਕੱਢਿਆ ਹੈ, ਤੇ ਨਾ ਹੀ ਵਿਸ਼ਾ ਸੂਚੀ ਨਾਲ ਕੋਈ ਛੇੜ-ਛਾੜ ਹੀ ਕੀਤੀ ਗਈ ਹੈ, ਪਰ ਸਰਕਾਰ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਇਕ ਨਵਾਂ ਸਪੱਸ਼ਟੀਕਰਨ ਇਹ ਦਿੱਤਾ ਕਿ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਪਾਠਕ੍ਰਮ ਵਿਚੋਂ ਕੱਢੇ ਗਏ ਕੁਝ ਚੈਪਟਰ 9ਵੀਂ ਤੇ 10ਵੀਂ ਜਮਾਤ ਦੀ ਕਿਤਾਬ ਵਿਚ ਸ਼ਾਮਿਲ ਕੀਤੇ ਗਏ ਹਨ। ਸਰਕਾਰ ਦੇ ਨਵੇਂ ਸਪੱਸ਼ਟੀਕਰਨ ਤੋਂ ਇਹ ਗੱਲ ਤਾਂ ਸਾਬਤ ਹੋ ਹੀ ਗਈ ਹੈ ਕਿ ਪੰਜਾਬ ਤੇ ਸਿੱਖ ਧਰਮ ਬਾਰੇ ਬਹੁਤ ਸਾਰੇ ਅਹਿਮ ਚੈਪਟਰ ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਪਾਠਕ੍ਰਮ ‘ਚੋਂ ਕੱਢ ਦਿੱਤੇ ਗਏ ਹਨ। ਸਰਕਾਰ ਵਲੋਂ ਜਾਰੀ ਕੀਤੇ ਗਏ ਤੁਲਨਾਤਮਿਕ ਵੇਰਵੇ ਨੂੰ ਗਹੁ ਨਾਲ ਵਾਚਿਆਂ ਇਹ ਵੇਰਵਾ ਤਿਆਰ ਕਰਨ ਵਾਲੀ ਚਲਾਕੀ ਭਰੀ ਸੋਚ ਨੂੰ ਦਾਦ ਦੇਣੀ ਬਣਦੀ ਹੈ। ਇਸ ਵੇਰਵੇ ਵਿਚ ਇਹ ਨਹੀਂ ਦਿੱਤਾ ਗਿਆ ਕਿ ਬਾਰ੍ਹਵੀਂ ਦੇ ਪਾਠਕ੍ਰਮ ਵਿਚੋਂ ਪੰਜਾਬ ਅਤੇ ਸਿੱਖ ਧਰਮ ਬਾਰੇ ਅਹਿਮ ਚੈਪਟਰ ਕੱਢ ਦਿੱਤੇ ਗਏ ਹਨ, ਸਗੋਂ ਬਾਰ੍ਹਵੀਂ ਦੇ ਪਾਠਕ੍ਰਮ ਵਿਚੋਂ ਕੱਢੇ ਗਏ ਚੈਪਟਰਾਂ ਨੂੰ 9ਵੀਂ, 10ਵੀਂ ਤੇ 11ਵੀਂ ਦੇ ਪਾਠਕ੍ਰਮ ‘ਚ ਸ਼ਾਮਿਲ ਹੋਣ ਦਾ ਛਲਾਵੇ ਭਰਿਆ ਵਿਖਿਆਨ ਕੀਤਾ ਗਿਆ ਹੈ। ਵਿਸ਼ਾ ਮਾਹਰਾਂ ਦਾ ਕਹਿਣਾ ਹੈ ਕਿ ਕਿਸੇ ਵੀ ਵਿਸ਼ੇ ਖ਼ਾਸ ਕਰ ਇਤਿਹਾਸ ਨਾਲ ਸਬੰਧਿਤ ਪਾਠਕ੍ਰਮ ਵਿਚ ਇਹ ਨਹੀਂ ਹੁੰਦਾ ਕਿ ਹਰ ਜਮਾਤ ਦਾ ਪਾਠਕ੍ਰਮ ਦੂਜੀ ਜਮਾਤ ਦੇ ਪਾਠਕ੍ਰਮ ਤੋਂ ਬਿਲਕੁਲ ਅੱਡਰਾ ਹੋਵੇਗਾ। ਸਗੋਂ ਵੱਖ-ਵੱਖ ਜਮਾਤਾਂ ਦੇ ਪੱਧਰ ਨੂੰ ਦੇਖਦਿਆਂ ਇਤਿਹਾਸ ਸਬੰਧੀ ਪਾਠਕ੍ਰਮ ਬਣਾਏ ਜਾਂਦੇ ਹਨ। ਕਈ ਮਾਹਿਰਾਂ ਨੇ ਇਸ ਗੱਲ ਉੱਪਰ ਹੈਰਾਨੀ ਵੀ ਪ੍ਰਗਟ ਕੀਤੀ ਹੈ ਕਿ ਦਿੱਤੇ ਗਏ ਵੇਰਵੇ ਵਿਚ 12ਵੀਂ ਦੇ ਪੁਰਾਣੇ ਪਾਠਕ੍ਰਮ ਦੇ ਕੁਝ ਚੈਪਟਰ
9ਵੀਂ ਜਾਂ 10ਵੀਂ ਦੇ ਪਾਠਕ੍ਰਮ ‘ਚ ਸ਼ਾਮਿਲ ਕੀਤੇ ਦੱਸੇ ਹਨ। ਤੁਲਨਾਤਮਿਕ ਵੇਰਵੇ ਦੇਣ ਲੱਗਿਆਂ 12ਵੀਂ ਦੀ ਪੁਰਾਣੀ ਤੇ ਹੁਣ ਛਾਪੀ ਜਾ ਰਹੀ ਕਿਤਾਬ ਦੀ ਤੁਲਨਾ ਨਹੀਂ ਕੀਤੀ ਗਈ। ਸਗੋਂ ਇਸ ਦੇ ਉਲਟ 12ਵੀਂ ਦੀ ਪੁਰਾਣੀ ਕਿਤਾਬ ਦੀ ਤੁਲਨਾ 11ਵੀਂ ਦੀ ਨਵੀਂ ਕਿਤਾਬ ਨਾਲ ਕੀਤੀ ਗਈ ਹੈ। ਇਸ ਤਰ੍ਹਾਂ ਸਰਕਾਰ ਤੇ ਸਿੱਖਿਆ ਵਿਭਾਗ ਨੇ ਇਕ ਨਵਾਂ ਭੰਬਲਭੂਸਾ ਖੜ੍ਹਾ ਕਰਨ ਦਾ ਯਤਨ ਕੀਤਾ ਹੈ, ਜਦਕਿ ਹਕੀਕਤ ਇਹ ਹੈ ਕਿ ਬਾਰ੍ਹਵੀਂ ਦੇ ਪਾਠਕ੍ਰਮ ਵਿਚਲੇ ਪੰਜਾਬ ਦੇ ਇਤਿਹਾਸ ਨਾਲ ਸਬੰਧਿਤ ਅਹਿਮ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਇਤਿਹਾਸ ਦੇ 6 ਚੈਪਟਰ ਨਵੀਂ ਤਿਆਰ ਕੀਤੀ ਪਾਠਕ੍ਰਮ ਪੁਸਤਕ ‘ਚੋਂ ਕੱਢ ਦਿੱਤੇ ਗਏ ਹਨ। ਇਹ ਵਿਸ਼ੇ ਗਿਆਰ੍ਹਵੀਂ ਦੇ ਪਾਠਕ੍ਰਮ ‘ਚ ਸ਼ਾਮਿਲ ਕਰਨ ਦੀ ਗੱਲ ਵੀ ਬੇਬੁਨਿਆਦ ਹੈ। ਅਸਲ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸਿੱਖ ਧਰਮ ਦੀ ਸਥਾਪਨਾ ਤੇ ਸਮਾਜਿਕ, ਧਾਰਮਿਕ ਲਹਿਰਾਂ ਦੇ ਚੈਪਟਰ ਪਹਿਲਾਂ ਹੀ ਇਸ ਪਾਠਕ੍ਰਮ ਵਿਚ ਸ਼ਾਮਿਲ ਸਨ। ਗਿਆਰ੍ਹਵੀਂ ਦੇ ਪੁਰਾਣੇ ਪਾਠਕ੍ਰਮ ‘ਚ ਪਹਿਲਾਂ ਮਹਾਰਾਜਾ ਰਣਜੀਤ ਸਿੰਘ ਤੇ ਬਰਤਾਨਵੀ ਸ਼ਾਸਨਕਾਲ ਬਾਰੇ ਚੈਪਟਰ ਸ਼ਾਮਿਲ ਸਨ। ਉਹ ਚੈਪਟਰ ਕੱਢ ਦਿੱਤੇ ਗਏ ਹਨ ਤੇ ਮਹਾਰਾਜਾ ਰਣਜੀਤ ਸਿੰਘ ਬਾਰੇ ਚੈਪਟਰ 12ਵੀਂ ਦੇ ਪਾਠਕ੍ਰਮ ਵਿਚ ਸ਼ਾਮਿਲ ਕਰ ਦਿੱਤਾ ਹੈ।
ਨਵੀਂ ਸਰਕਾਰ ਅਧੀਨ ਬਣੀ ਰਚਨਾ ਕਮੇਟੀ : ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਇਤਿਹਾਸ ਦੀਆਂ ਪਾਠ ਪੁਸਤਕਾਂ ਤਿਆਰ ਕਰਨ ਲਈ ਬਣਾਈ ਵਿਸ਼ਾ ਰਚਨਾ ਕਮੇਟੀ ਵਿਚ ਸ਼ਾਮਿਲ ਕੀਤੇ ਗਏ ਪੰਜੇ ਮੈਂਬਰ ਪੰਜਾਬੋਂ ਬਾਹਰਲੇ ਹਨ। ਇਨ੍ਹਾਂ ਵਿਚ ਸ਼੍ਰੀ ਸੰਦੀਪਨ ਵਰਮਾ ਫੈਕਲਟੀ ਮਹਾਤਮਾ ਗਾਂਧੀ ਸੰਸਥਾ ਚੰਡੀਗੜ੍ਹ, ਡਾ: ਆਸ਼ੀਸ਼ ਕੁਮਾਰ, ਡਾ: ਪ੍ਰਿਆਤੋਸ਼ ਸ਼ਰਮਾ ਤੇ ਡਾ: ਜਸਬੀਰ ਸਿੰਘ ਸਾਰੇ ਸਹਾਇਕ ਪ੍ਰੋਫੈਸਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਸ਼੍ਰੀ ਰਾਮ ਮੂਰਤੀ ਸ਼ਰਮਾ ਸਹਾਇਕ ਪ੍ਰੋਫੈਸਰ ਦਿੱਲੀ ਯੂਨੀਵਰਸਿਟੀ ਸ਼ਾਮਿਲ ਹਨ। ਬਾਰ੍ਹਵੀਂ ਦੀ ਨਵੀਂ ਛਪੀ ‘ਇਤਿਹਾਸ’ ਦੇ ਨਾਂਅ ਹੇਠਲੀ ਇਸ ਪੁਸਤਕ ਦੇ ਮੁੱਖਬੰਦ ‘ਆਭਾਰ’ ਜਤਾਉਂਦਿਆਂ ਲਿਖਿਆ ਗਿਆ ਹੈ ਕਿ ‘ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਹ ਬਹੁਤ ਵੱਡੀ ਪ੍ਰਾਪਤੀ ਹੈ, ਜਿਸ ਦੀ ਪਹਿਲ ਸ੍ਰੀ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਵਲੋਂ ਕੀਤੀ ਗਈ, ਜੋ ਕਿ ਸਕੂਲ ਸਿੱਖਿਆ ਵਿਚ ਇਕ ਸ਼ਲਾਘਾਯੋਗ ਕਦਮ ਹੈ?’ ਇਨ੍ਹਾਂ ਸਤਰਾਂ ਤੋਂ ਕੋਈ ਭੁਲੇਖਾ ਨਹੀਂ ਰਹਿੰਦਾ ਕਿ ਨਵੀਂ ਕਿਤਾਬ ਤਿਆਰ ਕਰਨ ‘ਚ ਕਿਸ ਦੇ ਦਿਮਾਗ ਦਾ ਅਹਿਮ ਯੋਗਦਾਨ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਾਬਕਾ ਚੇਅਰਪਰਸਨ ਸ਼੍ਰੀਮਤੀ ਤੇਜਿੰਦਰ ਕੌਰ ਧਾਲੀਵਾਲ ਨੇ ਦੱਸਿਆ ਕਿ ਫਰਵਰੀ 2017 ਤੱਕ ਉਨ੍ਹਾਂ ਕੇ ਕਾਰਜਕਾਲ ਦੌਰਾਨ ਪੰਜਾਬ ‘ਚ ਸੈਕੰਡਰੀ ਸਿੱਖਿਆ ਦੇ ਇਤਿਹਾਸ ਦੇ ਪਾਠਕ੍ਰਮ ‘ਚ ਤਬਦੀਲੀ ਕਰਨ ਦਾ ਕੋਈ ਵਿਚਾਰ ਨਹੀਂ ਸੀ। ਉਨ੍ਹਾਂ ਕਿਹਾ ਕਿ ਸਾਡਾ ਉਸ ਵੇਲੇ ਵਿਚਾਰ ਇਹੀ ਸੀ ਕਿ ਹਿਸਾਬ, ਰਸਾਇਣਕ ਵਿਗਿਆਨ, ਭੌਤਿਕ ਵਿਗਿਆਨ, ਜੀਵ ਵਿਗਿਆਨ ਤੇ ਹੋਰ ਵਿਸ਼ਿਆਂ ਦਾ ਪਾਠਕ੍ਰਮ ਤਾਂ ਭਾਵੇਂ ਕੌਮੀ ਪੱਧਰ ‘ਤੇ ਇਕੋ ਜਿਹਾ ਕਰ ਲਿਆ ਜਾਵੇ, ਪਰ ਵੱਖ-ਵੱਖ ਸੂਬਿਆਂ ਦੇ ਖੇਤਰੀ, ਸੱਭਿਆਚਾਰਕ ਤੇ ਇਤਿਹਾਸਕ ਵੰਨਗੀਆਂ ਵੱਖਰੀਆਂ ਹੋਣ ਕਾਰਨ ਇਤਿਹਾਸ ਦਾ ਪਾਠਕ੍ਰਮ ਸੂਬਿਆਂ ਮੁਤਾਬਿਕ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਇਸ ਵਿਚਾਰ ਨੂੰ ਪਤਾ ਨਹੀਂ ਕਿਉਂ ਬਦਲ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article