PUNJABMAILUSA.COM

ਸਿੱਖ ਕਤਲੇਆਮ – ਅਦਾਲਤ ਨੇ ਟਾਈਟਲਰ ਵਿਰੁੱਧ ਹੋਰ ਜਾਂਚ ਦੇ ਦਿੱਤੇ ਆਦੇਸ਼

ਸਿੱਖ ਕਤਲੇਆਮ – ਅਦਾਲਤ ਨੇ ਟਾਈਟਲਰ ਵਿਰੁੱਧ ਹੋਰ ਜਾਂਚ ਦੇ ਦਿੱਤੇ ਆਦੇਸ਼

ਸਿੱਖ ਕਤਲੇਆਮ – ਅਦਾਲਤ ਨੇ ਟਾਈਟਲਰ ਵਿਰੁੱਧ ਹੋਰ ਜਾਂਚ ਦੇ ਦਿੱਤੇ ਆਦੇਸ਼
December 06
21:44 2015

tytler
ਦਿੱਲੀ, 6 ਦਸੰਬਰ (ਪੰਜਾਬ ਮੇਲ)- ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਸੀ ਬੀ ਆਈ ਨੂੰ 1984 ਦੇ ਸਿੱਖ ਕਤਲੇਆਮ ਦੇ ਕੇਸ ਵਿੱਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ ਅੱਗੇ ਹੋਰ ਜਾਂਚ ਕਰਨ ਦੇ ਆਦੇਸ਼ ਦਿੱਤੇ ਹਨ। ਸੀ ਬੀ ਆਈ ਇਸ ਕੇਸ ਵਿੱਚ ਕਾਂਗਰਸੀ ਆਗੂ ਟਾਈਟਲਰ ਨੂੰ ਤਿੰਨ ਵਾਰ ਕਲੀਨ ਚਿੱਟ ਦੇ ਚੁੱਕੀ ਹੈ। ਹੁਣ ਸੀ ਬੀ ਆਈ ਨਵੀਂ ਜਾਂਚ ਦੀ ਹਰ ਦੋ ਮਹੀਨੇ ਬਾਅਦ ਪ੍ਰਗਤੀ ਰਿਪੋਰਟ ਅਦਾਲਤ ਨੂੰ ਦੇਵੇਗੀ ਤੇ ਅਦਾਲਤ ਜਾਂਚ ਉਤੇ ਨਿਗਰਾਨੀ ਰੱਖੇਗੀ। ਮਾਮਲੇ ਦੀ ਅਗਲੀ ਸੁਣਵਾਈ ਦੋ ਫਰਵਰੀ 2016 ਨੂੰ ਹੋਵੇਗੀ।
ਜੱਜ ਐਸ ਪੀ ਐਸ ਲਲੇਰ ਨੇ ਫੈਸਲਾ ਦੇਂਦਿਆਂ ਕਿਹਾ ਕਿ ਇਸ ਕੇਸ ਵਿੱਚ ਕੁਝ ਤੱਥਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਸ ਦਾ ਮਕਸਦ ਛੁਪੇ ਹੋਏ ਅਸਲ ਤੱਥ ਸਾਹਮਣੇ ਲਿਆਉਣਾ ਹੈ। ਦਿੱਲੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਜਤਿੰਦਰ ਸਿੰਘ ਜੌਲੀ ਮੁਤਾਬਕ ਜੱਜ ਨੇ ਕਿਹਾ ਹੈ ਕਿ ਨਿਆਂ ਦੇ ਤਕਾਜ਼ੇ ਲਈ ਇਸ ਕੇਸ ਦੀ ਜਾਂਚ ਅਦਾਲਤ ਦੀ ਨਿਗਰਾਨੀ ਹੇਠ ਹੋਵੇ ਤੇ ਮਹੀਨੇ ਦੋ ਮਹੀਨੇ ਦੀਆਂ ਤਰੀਕਾਂ ਪੈਣ ਤਾਂ ਜੋ ਮੁਕੱਦਮੇ ਦਾ ਕੋਈ ਵੀ ਪੱਖ ਬਿਨਾਂ ਜਾਂਚ ਤੋਂ ਨਾ ਰਹਿ ਜਾਵੇ।
ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਹੋਏ ਦੰਗਿਆਂ ਵਿੱਚ ਪੁਲਬੰਗਸ਼ ਗੁਰਦੁਆਰੇ ਵਿਖੇ ਮਾਰੇ ਗਏ ਤਿੰਨ ਸਿੱਖਾਂ ਵਿੱਚੋਂ ਬਾਦਲ ਸਿੰਘ ਦੀ ਪਤਨੀ ਲਖਵਿੰਦਰ ਕੌਰ ਨੇ ਟਾਈਟਲਰ ਨੂੰ ਦਿੱਤੀ ਸੀ ਬੀ ਆਈ ਦੀ ਕਲੀਨ ਚਿੱਟ ਨੂੰ ਚੁਣੌਤੀ ਦਿੱਤੀ ਸੀ। ਅਸਲਾ ਲੀਡਰ ਅਭਿਸ਼ੇਕ ਵਰਮਾ ਨੇ ਖੁਲਾਸਾ ਕੀਤਾ ਸੀ ਕਿ ਕਾਂਗਰਸੀ ਆਗੂ ਨੇ ਇਸ ਕੇਸ ਦੇ ਗਵਾਹ ਸੁਰਿੰਦਰ ਸਿੰਘ ਗ੍ਰੰਥੀ ਦੇ ਲੜਕੇ ਨਰਿੰਦਰ ਸਿੰਘ ਨੂੰ ਕੈਨੇਡਾ ਭੇਜਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ, ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ‘ਤੇ ਅਦਾਲਤ ਨੇ ਮੁੜ ਜਾਂਚ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਅਭਿਸ਼ੇਕ ਵਰਮਾ ਵੱਲੋਂ ਕੀਤੇ ਦਾਅਵਿਆਂ ਦੀ ਪੜਤਾਲ ਕੀਤੀ ਜਾਵੇ। ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਕਈ ਨਵੇਂ ਤੱਥ ਅਦਾਲਤ ਵਿੱਚ ਪੇਸ਼ ਕੀਤੇ ਗਏ ਹਨ।
ਵਰਨਣ ਯੋਗ ਹੈ ਕਿ ਸੀ ਬੀ ਆਈ ਨੇ ਇਸ ਮਾਮਲੇ ਵਿੱਚ ਅਕਤੂਬਰ 2007 ਨੂੰ ਕਲੋਜ਼ਰ ਰਿਪੋਰਟ ਪੇਸ਼ ਕੀਤੀ ਸੀ, ਜਿਸ ਨੂੰ ਅਦਾਲਤ ਨੇ ਉਸੇ ਸਾਲ ਦਸੰਬਰ ‘ਚ ਰੱਦ ਕਰ ਦਿੱਤਾ ਸੀ। ਜਾਂਚ ਏਜੰਸੀ ਨੇ ਅਪਰੈਲ 2013 ਅਤੇ ਦਸੰਬਰ 2014 ਨੂੰ ਪੇਸ਼ ਕੀਤੀ ਰਿਪੋਰਟ ਵਿੱਚ ਵੀ ਟਾਈਟਲਰ ਨੂੰ ਕਲੀਨ ਚਿੱਟ ਦਿੱਤੀ ਸੀ, ਪਰ ਹਰ ਵਾਰ ਅਦਾਲਤ ਨੇ ਇਸ ਨੂੰ ਰੱਦ ਕੀਤਾ ਜਾਂ ਅੱਗੇ ਜਾਂਚ ਕਰਨ ਲਈ ਕਿਹਾ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article