PUNJABMAILUSA.COM

ਸਿੱਖ ਕਤਲੇਆਮ – ਦਿੱਲੀ ਅਦਾਲਤ ਨੇ ਸੀਬੀਆਈ ਨੂੰ ਰਿਪੋਰਟ ਪੇਸ਼ ਕਰਨ ਲਈ ਆਖ਼ਰੀ ਮੌਕਾ ਦਿੱਤਾ

ਸਿੱਖ ਕਤਲੇਆਮ – ਦਿੱਲੀ ਅਦਾਲਤ ਨੇ ਸੀਬੀਆਈ ਨੂੰ ਰਿਪੋਰਟ ਪੇਸ਼ ਕਰਨ ਲਈ ਆਖ਼ਰੀ ਮੌਕਾ ਦਿੱਤਾ

ਸਿੱਖ ਕਤਲੇਆਮ – ਦਿੱਲੀ ਅਦਾਲਤ ਨੇ ਸੀਬੀਆਈ ਨੂੰ ਰਿਪੋਰਟ ਪੇਸ਼ ਕਰਨ ਲਈ ਆਖ਼ਰੀ ਮੌਕਾ ਦਿੱਤਾ
July 11
20:58 2016

tytler
ਨਵੀਂ ਦਿੱਲੀ, 11 ਜੁਲਾਈ (ਪੰਜਾਬ ਮੇਲ)- ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਸੋਮਵਾਰ ਨੂੰ ਸਿੱਖ ਕਤਲੇਆਮ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕੇਂਦਰੀ ਜਾਂਚ ਬਿਊਰੋ (ਸੀ ਬੀ ਆਈ) ਨੂੰ ਰਿਪੋਰਟ ਪੇਸ਼ ਕਰਨ ਲਈ ਆਖਰੀ ਮੌਕਾ ਦਿੱਤਾ ਹੈ। ਵਧੀਕ ਚੀਫ ਮੈਟਰੋਪੋਲੀਟਨ ਜੱਜ ਸ਼ਿਵਾਲੀ ਸ਼ਰਮਾ ਨੇ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਵਿਰੁੱਧ ਹੋਰ ਜਾਂਚ ਲਈ ਸੀ ਬੀ ਆਈ ਨੂੰ ਦੋ ਮਹੀਨੇ ਦਾ ਸਮਾਂ ਦਿੰਦੇ ਹੋਏ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਜਾਂਚ ਮੁਕੰਮਲ ਕਰਨ ਲਈ ਢੁੱਕਵੇਂ ਕਦਮ ਨਹੀਂ ਉਠਾ ਰਹੀ ਹੈ। ਹਾਲਾਂਕਿ ਅਦਾਲਤ ਇਸ ਸਬੰਧੀ ਪਹਿਲਾਂ ਵੀ ਹਦਾਇਤਾਂ ਦੇ ਚੁੱਕੀ ਹੈ। ਅਦਾਲਤ ਨੇ ਸਪੱਸ਼ਟ ਕਿਹਾ ਕਿ ਜੇਕਰ ਇਨ•ਾਂ ਦੋ ਮਹੀਨਿਆਂ ਵਿਚ ਜਾਂਚ ਏਜੰਸੀ ਨੇ ਉਪਜਾਊ ਨਤੀਜੇ ਨਹੀਂ ਦਿੱਤੇ ਤਾਂ ਏਜੰਸੀ ਦੇ ਸੁਪਰਡੈਂਟ ਪੁਲਿਸ ਨੂੰ ਜਵਾਬ ਦੇਣਾ ਪਵੇਗਾ। ਉੱਧਰ ਸਿੱਖਾਂ ਨੇ ਜਾਂਚ ਦੌਰਾਨ ਸੀ.ਬੀ.ਆਈ. ਅਧਿਕਾਰੀਆਂ ਦੀ ਢਿੱਲੀ ਕਾਰਗੁਜ਼ਾਰੀ ਨੂੰ ਬਰਦਾਸ਼ਤ ਨਹੀਂ ਕਰਨ ਦੀ ਚੇਤਾਵਨੀ ਦਿੰਦੇ ਹੋਏ ਐਸ.ਆਈ.ਟੀ. ਦੀ ਕਾਰਗੁਜ਼ਾਰੀ ਉੱਤੇ ਤਸੱਲੀ ਪ੍ਰਗਟਾਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਐਸ.ਆਈ.ਟੀ. ਦੀ ਕਾਰਗੁਜ਼ਾਰੀ ਨੂੰ ਬਿਹਤਰ ਦੱਸਦੇ ਹੋਏ ਸੀ.ਬੀ.ਆਈ. ਦੀ ਕਾਰਜਪ੍ਰਣਾਲੀ ਦੀ ਨਿਖੇਧੀ ਕੀਤੀ ਹੈ। ਜੀ.ਕੇ. ਨੇ ਗ੍ਰਹਿ ਮੰਤਰਾਲੇ ਵੱਲੋਂ ਦਿੱਲੀ ਪੁਲਿਸ ਨੂੰ ਐਸ.ਆਈ.ਟੀ. ਦੇ ਕੇਸਾਂ ਦੀ ਜਾਂਚ ਤੋਂ ਹਟਾਏ ਜਾਣ ਦੇ ਦਿੱਤੇ ਗਏ ਇਸ਼ਾਰੇ ਦਾ ਵੀ ਹਵਾਲਾ ਦਿੱਤਾ ਹੈ। ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਖਿਲਾਫ਼ ਅੱਜ ਕੜਕੜਡੂਮਾ ਕੋਰਟ ਵਿਚ ਸੀ.ਬੀ.ਆਈ. ਵੱਲੋਂ ਪੂਰੀ ਜਾਂਚ ਰਿਪੋਰਟ ਦਾਖਿਲ ਨਾ ਕਰਨ ਨੂੰ ਮੰਦਭਾਗਾ ਕਰਾਰ ਦਿੰਦੇ ਹੋਏ ਜੀ.ਕੇ. ਨੇ ਕਿਹਾ ਕਿ ਸਿੱਖ ਕਦੇ ਵੀ ਸੀ.ਬੀ.ਆਈ. ਅਧਿਕਾਰੀਆਂ ਦੇ ਲਾਪ੍ਰਵਾਹੀ ਭਰੇ ਵਿਵਹਾਰ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕਰਨਗੇ। ਜੀ.ਕੇ. ਨੇ ਕਿਹਾ ਕਿ ਇੱਕ ਪਾਸੇ ਗ੍ਰਹਿ ਮੰਤਰਾਲੇ ਅਤੇ ਐਸ.ਆਈ.ਟੀ. ਦਾ ਰੁਖ ਸਿੱਖਾਂ ਪ੍ਰਤੀ ਉਸਾਰੂ ਨਜ਼ਰ ਆਉਂਦਾ ਹੈ ਪਰ ਦੂਜੇ ਪਾਸੇ ਸੀ.ਬੀ.ਆਈ. ਦੀ ਢਿੱਲੀ ਕਾਰਗੁਜ਼ਾਰੀ ਕਈ ਸੁਆਲ ਖੜ•ੇ ਕਰਦੀ ਹੈ। ਜੀ.ਕੇ. ਨੇ ਦੱਸਿਆ ਕਿ ਕਮੇਟੀ ਦੇ ਵਕੀਲਾਂ ਅਵਤਾਰ ਸਿੰਘ ਅਤੇ ਲਖ਼ਮੀ ਚੰਦ ਨੇ ਅੱਜ ਅਦਾਲਤ ਵਿਚ ਸੀ.ਬੀ.ਆਈ. ਦੇ ਵਕੀਲਾਂ ਦੀਆਂ ਗਲਤ ਦਲੀਲਾਂ ਦਾ ਡੱਟ ਕੇ ਵਿਰੋਧ ਕਰਦੇ ਹੋਏ ਟਾਈਟਲਰ ਦੇ ਖਿਲਾਫ਼ ਕੈਨੇਡਾ ਤੋਂ ਸਬੂਤ ਲਿਆਉਣ ਵਾਸਤੇ ਦਿੱਲੀ ਕਮੇਟੀ ਵੱਲੋਂ ਕੈਨੇਡਾ ਜਾਂਚ ਟੀਮ ਭੇਜਣ ਦੀ ਵੀ ਪੇਸ਼ਕਸ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article