PUNJABMAILUSA.COM

ਸਿੱਖ ਕਤਲੇਆਮ ਦੇ ਦੋਸ਼ੀਅਾਂ ਨੂੰ ਸਖ਼ਤ ਸਜ਼ਾਵਾਂ ਮਿਲਣ: ਕੇਜਰੀਵਾਲ

ਸਿੱਖ ਕਤਲੇਆਮ ਦੇ ਦੋਸ਼ੀਅਾਂ ਨੂੰ ਸਖ਼ਤ ਸਜ਼ਾਵਾਂ ਮਿਲਣ: ਕੇਜਰੀਵਾਲ

ਸਿੱਖ ਕਤਲੇਆਮ ਦੇ ਦੋਸ਼ੀਅਾਂ ਨੂੰ ਸਖ਼ਤ ਸਜ਼ਾਵਾਂ ਮਿਲਣ: ਕੇਜਰੀਵਾਲ
November 02
06:40 2015

kajri
ਨਵੀਂ ਦਿੱਲੀ, 1 ਨਵੰਬਰ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸਿੱਖਾਂ ਦਾ ਨਵੰਬਰ ’84 ਵਿੱਚ ਕਤਲ-ੲੇ-ਆਮ ਦੇਸ਼ ’ਤੇ ਇੱਕ ਧੱਬਾ ਹੈ। 31 ਸਾਲ ਬੀਤਣ ’ਤੇ ਵੀ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ ਤੇ ਪੀੜਤ ਪਰਿਵਾਰ ਇਨਸਾਫ਼ ਲੲੀ ਹਾਲੇ ਵੀ ਠੋਕਰਾਂ ਖਾ ਰਹੇ ਹਨ।
ਸ੍ਰੀ ਕੇਜਰੀਵਾਲ ਨੇ ਅੱਜ ਤਿਲਕ ਵਿਹਾਰ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਸਿੱਖ ਵਿਧਾਇਕਾਂ ਅਵਤਾਰ ਸਿੰਘ ਕਾਲਕਾ, ਜਰਨੈਲ ਸਿੰਘ ਤੇ ਜਗਦੀਪ ਸਿੰਘ ਨਾਲ ਮਿਲ ਕੇ 1332 ਪੀੜਤ ਪਰਿਵਾਰਾਂ ਦੀਆਂ ਵਿਧਵਾਵਾਂ ਨੂੰ ਪੰਜ-ਪੰਜ ਲੱਖ ਰੁਪੲੇ ਦੇ ਚੈੱਕ ਵੰਡੇ ਅਤੇ ਕਿਹਾ ਕਿ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਇਹ ਚੈੱਕ ਛੇਤੀ ਹੀ ਕਾਗਜ਼ੀ ਕਾਰਵਾਈ ਪੂਰੀ ਕਰਨ ਬਾਅਦ ਦਿੱਤੇ ਜਾਣਗੇ। ਇਹ ਚੈੱਕ ਕੁੱਲ 2600 ਪਰਿਵਾਰਾਂ ਨੂੰ ਦਿੱਤੇ ਜਾਣੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਨਵੰਬਰ ’84 ਦੇ ਦੋਸ਼ੀਆਂ ਨੂੰ ਸਜ਼ਾਵਾਂ ਮਿਲ ਜਾਂਦੀਆਂ ਤਾਂ ਨਾ ਗੁਜਰਾਤ ਵਿੱਚ ਦੰਗੇ ਭੜਕਦੇ ਤੇ ਨਾ ਹੀ ਦਾਦਰੀ ਕਾਂਡ ਵਾਪਰਦੇ। ਉਨ੍ਹਾਂ ਮੌਜੂਦਾ ਮਾਹੌਲ ਬਾਰੇ ਕਿਹਾ ਕਿ ਫ਼ਿਰਕੂ ਭਾਵਨਾਵਾਂ ਭੜਕਾਉਣ ਦੀਅਾਂ ਕੋਸ਼ਿਸ਼ਾਂ ਹੋ ਰਹੀਅਾਂ ਹਨ ਤੇ ਸਮਾਜ ਇਸ ਤੋਂ ਚਿੰਤਤ ਹੈ। ਰਾਸ਼ਟਰਪਤੀ ਨੂੰ ਵੀ ਦੇਸ਼ ਦੀ ਅਖੰਡਤਾ ਨੂੰ ਬਚਾਈ ਰੱਖਣ ਲਈ ਲੋਕਾਂ ਨੂੰ ਅਪੀਲ ਕਰਨੀ ਪੈ ਰਹੀ ਹੈ। ਸ੍ਰੀ ਸਿਸੋਦੀਆ ਨੇ ਕਿਹਾ ਕਿ ਨਵੰਬਰ ’84 ਦੇ ਸਿੱਖ ਕਤਲ-ੲੇ-ਅਾਮ ਦਾ ਦਾਗ਼ ਭਾਰਤ ਦੇ ਮੱਥੇ ਤੋਂ ਲਾਹਿਆ ਨਹੀਂ ਜਾ ਸਕਦਾ ਪਰ ਹੁਣ ਸੋਚਣਾ ਹੋਵੇਗਾ ਕਿ ਅਜਿਹੇ ਘਿਨਾਉਣੇ ਅਪਰਾਧ ਮੁੜ ਨਾ ਹੋਣ। ਆਜ਼ਾਦੀ ਤੋਂ ਪਹਿਲਾਂ ਜੱਲ੍ਹਿਆਂਵਾਲਾ ਬਾਗ਼ ਕਾਂਡ ਤੇ ਆਜ਼ਾਦੀ ਪਿੱਛੋਂ ਨਵੰਬਰ ’84 ਦੇ ਕਾਂਡ ਨਾਲ ਦੇਸ਼ ਨੂੰ ਧੁਰ ਤੱਕ ਹਿੱਲ ਗਿਅਾ ਸੀ।
ਦਿੱਲੀ ਦੇ ਮੁੱਖ ਸਕੱਤਰ ਕੇਕੇ ਸ਼ਰਮਾ ਨੇ ਕਿਹਾ ਕਿ ਸਾਰੇ ਨੌ ਜ਼ਿਲ੍ਹਿਆਂ ਦੇ ਡਵਿਜ਼ਨਲ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਵਿਸ਼ੇਸ਼ ਪ੍ਰਬੰਧ ਕਰਕੇ ਰਹਿੰਦੇ ਪਰਿਵਾਰਾਂ ਨੂੰ ਮੁਆਵਜ਼ੇ ਦੀ ਪੰਜ-ਪੰਜ ਲੱਖ ਰੁਪਏ ਦੀ ਰਕਮ ਦੇ ਦਿੱਤੀ ਜਾਵੇ। ਇਹ ਚੈੱਕ ਉਨ੍ਹਾਂ ਪਰਿਵਾਰਾਂ ਨੂੰ ਦਿੱਤੇ ਗਏ ਹਨ, ਜਿਨ੍ਹਾਂ ਦੀ ਪਛਾਣ ਅਧਿਕਾਰੀਆਂ ਨੇ ਕਰ ਲਈ ਸੀ ਤੇ ਪਿਛਲੇ ਇੱਕ ਹਫ਼ਤੇ ਤੋਂ ਅੱਠ ਕਾਊਂਟਰ ਬਣਾ ਕੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਸੀ। ਇਸ ਮੌਕੇ ਨਵੰਬਰ ’84 ਦੇ ਕੇਸ ਲੜ ਰਹੇ ਵਕੀਲ ਐਚਐਸ ਫੂਲਕਾ ਨੇ ਕਿਹਾ ਕਿ ਕਤਲ-ੲੇ-ਆਮ ਬਾਰੇ ਦਿੱਲੀ ਸਰਕਾਰ ਨੂੰ ਵਿਸ਼ੇਸ਼ ਜਾਂਚ ਟੀਮ ਬਣਾਉਣ ਦੇ ਅਧਿਕਾਰ ਹਨ। ਪਹਿਲਾਂ ਵੀ ਦਿੱਲੀ ਸਰਕਾਰ ਨੇ ਐਸਆਈਟੀ ਬਣਾਉਣ ਦਾ ਐਲਾਨ ਕੀਤਾ ਸੀ ਪਰ ਕੇਂਦਰ ਸਰਕਾਰ ਵੱਲੋਂ ਐਸਆਈਟੀ ਬਣਾਈ ਗਈ ਹੈ, ਜਿਸ ਦੇ ਕਾਰਜਕਾਲ ਵਿੱਚ ਛੇ ਮਹੀਨੇ ਦਾ ਹੋਰ ਵਾਧਾ ਪਿਛਲੇ ਦਿਨੀਂ ਕੀਤਾ ਗਿਆ ਸੀ। ਕੇਂਦਰ ਦੀ ਮੋਦੀ ਸਰਕਾਰ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਖ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਚੈੱਕ ਜਾਰੀ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਸੀ। ਦਿੱਲੀ ਸਰਕਾਰ ਨੇ ਇਸ ਸਾਲ ਅਗਸਤ ਵਿੱਚ ਸਿੱਖ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਤੇ ਇਹ ਰਕਮ ਬਾਅਦ ਵਿੱਚ ਕੇਂਦਰ ਸਰਕਾਰ ਤੋਂ ਲੈ ਲਈ ਜਾਵੇਗੀ। ਇਸ ਤਰ੍ਹਾਂ ਦਿੱਲੀ ਸਰਕਾਰ ਦਾ ੲਿਸ ’ਤੇ ਕਰੀਬ 130 ਕਰੋੜ ਰੁਪਏ ਕੁੱਲ ਖਰਚ ਹੋਵੇਗਾ, ਜੋ 2600 ਪਰਿਵਾਰਾਂ ਨੂੰ ਵੰਡਿਆ ਜਾਵੇਗਾ।
ਜੀਕੇ ਵਲੋਂ ਮੋਦੀ ਤੇ ਕੇਜਰੀਵਾਲ ਸਰਕਾਰਾਂ ਦੀ ਆਲੋਚਨਾ
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਇਥੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਮੋਦੀ ਤੇ ਕੇਜਰੀਵਾਲ ਸਰਕਾਰਾਂ ਦੀ ਆਲੋਚਨਾ ਕੀਤੀ। ੳੁਨ੍ਹਾਂ ਕਿਹਾ ਕਿ ਮੋਦੀ ਦੇ ਰਾਜ ਵਿੱਚ ਦਿੱਲੀ ਪੁਲੀਸ ਤੇ ਸੀਬੀਆੲੀ ਸਿੱਖ ਕਤਲੇਆਮ ਦੇ ਦੋਸ਼ੀਆਂ ਦਾ ਪੱਖ ਪੂਰ ਰਹੀਆਂ ਹਨ। ਦੂਜੇ ਪਾਸੇ ਕੇਜਰੀਵਾਲ ਸਰਕਾਰ ਕੇਂਦਰ ਸਰਕਾਰ ਵਲੋਂ ਕਤਲੇਆਮ ਪੀਡ਼ਤਾਂ ਨੂੰ ਦਿੱਤੀ ਸਹਾਇਤਾ ਆਪ ਵੰਡ ਕੇ ਹੋਛੀ ਰਾਜਨੀਤੀ ਕਰ ਰਹੇ ਹਨ । ੳੁਹ ਕੇਂਦਰ ਵਲੋਂ ਬਣਾੲੀ ਸਿੱਟ ਲੲੀ ਦਫਤਰ ਤੱਕ ਅਲਾਟ ਨ਼ਹੀਂ ਕਰ ਰਹੀ। ੳੁਨ੍ਹਾਂ ਪੀਡ਼ਤ ਸਿੱਖਾਂ ਲੲੀ ਮੁਆਵਜ਼ੇ ਦੇ ਨਾਲ ਇੱਜ਼ਤ ਮਾਣ ਤੇ ੲਿਨਸਾਫ਼ ਮੰਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article