PUNJABMAILUSA.COM

‘ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਟੀਮ ਵੱਲੋਂ 186 ਕੇਸਾਂ ਦੀ ਜਾਂਚ ਨਹੀਂ ਕੀਤੀ ਗਈ ਪੂਰੀ’

‘ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਟੀਮ ਵੱਲੋਂ 186 ਕੇਸਾਂ ਦੀ ਜਾਂਚ ਨਹੀਂ ਕੀਤੀ ਗਈ ਪੂਰੀ’

‘ਸਿੱਖ ਕਤਲੇਆਮ: ਵਿਸ਼ੇਸ਼ ਜਾਂਚ ਟੀਮ ਵੱਲੋਂ 186 ਕੇਸਾਂ ਦੀ ਜਾਂਚ ਨਹੀਂ ਕੀਤੀ ਗਈ ਪੂਰੀ’
July 18
10:11 2018

ਨਵੀਂ ਦਿੱਲੀ, 18 ਜੁਲਾਈ (ਪੰਜਾਬ ਮੇਲ)- ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ‘ਤੇ ਸੁਪਰੀਮ ਕੋਰਟ, ਦਿੱਲੀ ਹਾਈ ਕੋਰਟ ਤੇ ਪਟਿਆਲਾ ਹਾਊਸ ਅਦਾਲਤ ਵਿਖੇ ਸੁਣਵਾਈਆਂ ਹੋਈਆਂ। ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੂੰ ਪਟੀਸ਼ਨਰ ਦੇ ਵਕੀਲ ਨੇ ਅਹਿਮ ਜਾਣਕਾਰੀ ਦਿੰਦਿਆਂ ਕਿਹਾ ਕਿ ਬੀਤੇ ਜਨਵਰੀ ਮਹੀਨੇ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਕਤਲੇਆਮ ਨਾਲ ਸਬੰਧਤ ਬੰਦ ਕੀਤੇ 186 ਮਾਮਲਿਆਂ ਦੀ ਜਾਂਚ ਪੂਰੀ ਨਹੀਂ ਕੀਤੀ ਗਈ ਤੇ ਹਾਲੇ ਟੀਮ ਦੇ ਤੀਜੇ ਮੈਂਬਰ ਦੀ ਨਿਯੁਕਤੀ ਹੋਣੀ ਵੀ ਬਾਕੀ ਹੈ। ਗ਼ੌਰਤਲਬ ਹੈ ਕਿ ਸਿੱਟ ਨੇ 8 ਅਗਸਤ ਨੂੰ ਪਹਿਲੀ ਰਿਪੋਰਟ ਦੇਣੀ ਹੈ, ਪਰ ਅਜੇ ਇਸ ਵੱਲੋਂ ਕੰਮ ਵੀ ਪੂਰੀ ਤਰ੍ਹਾਂ ਸ਼ੁਰੂ ਨਹੀਂ ਕੀਤਾ ਗਿਆ। ਪਟੀਸ਼ਨਰ ਦੇ ਵਕੀਲ ਮੁਤਾਬਕ ਤਿੰਨ ਮੈਂਬਰੀ ਜਾਂਚ ਟੀਮ ਵਿਚ ਤੀਜਾ ਮੈਂਬਰ ਸ਼ਾਮਲ ਹੀ ਨਹੀਂ ਕੀਤਾ ਗਿਆ। ਜਸਟਿਸ (ਰਿਟਾ.) ਐੱਸ.ਐੱਨ. ਢੀਂਗਰਾ ਦੀ ਅਗਵਾਈ ਵਾਲੀ ਸਿੱਟ ਵਿਚ ਸਾਬਕਾ ਆਈ.ਪੀ.ਐੱਸ. ਅਧਿਕਾਰੀਆਂ ਰਾਜਦੀਪ ਸਿੰਘ ਅਤੇ ਅਭਿਸ਼ੇਕ ਦੱਤ ਨੂੰ ਬਤੌਰ ਮੈਂਬਰ ਸ਼ਾਮਲ ਕੀਤਾ ਗਿਆ ਸੀ ਪਰ ਰਾਜਦੀਪ ਸਿੰਘ ਨੇ ਇਸ ਦਾ ਹਿੱਸਾ ਬਣਨ ਤੋਂ ਨਾਂਹ ਕਰ ਦਿੱਤੀ ਸੀ।
ਦਿੱਲੀ ਹਾਈ ਕੋਰਟ ਵਿਚ ਨਵੰਬਰ 1984 ਦੇ ਪੀੜਤਾਂ ਨਿਰਪ੍ਰੀਤ ਕੌਰ ਤੇ ਜਗਸ਼ੇਰ ਸਿੰੰਘ ਦੀ ਅਪੀਲ ਉਪਰ ਐਕਟਿੰਗ ਚੀਫ਼ ਜਸਟਿਸ ਗੀਤਾ ਮਿੱਤਲ ਦੀ ਅਦਾਲਤ ਵਿਚ ਸੁਣਵਾਈ ਜਾਰੀ ਰਹੀ। ਸੱਜਣ ਕੁਮਾਰ ਨੂੰ ਸਿੱਖ ਕਤਲੇਆਮ ਦੇ ਦੋਸ਼ਾਂ ਤੋਂ ਬਰੀ ਕੀਤੇ ਜਾਣ ਨੂੰ ਦਿੱਤੀ ਚੁਣੌਤੀ ਦੇ ਮੱਦੇਨਜ਼ਰ ਸੱਜਣ ਕੁਮਾਰ ਤੇ ਸਾਥੀਆਂ ਵੱਲੋਂ ਵਕੀਲ ਅਮਿਤ ਸਿੱਬਲ ਪੇਸ਼ ਹੋਏ ਤੇ ਬਹਿਸ ਕੀਤੀ।
ਪਟਿਆਲਾ ਹਾਊਸ ਅਦਾਲਤ ‘ਚ ਸੁਲਤਾਨਪੁਰੀ ਕਤਲ ਮਾਮਲੇ ‘ਚ ਸ਼ੀਲਾ ਕੌਰ ਵੱਲੋਂ ਦਿੱਤੀ ਹੋਈ ਗਵਾਹੀ ‘ਤੇ ਬਚਾਓ ਧਿਰ ਦੇ ਵਕੀਲਾਂ ਨੇ ਬਹਿਸ ਕੀਤੀ। ਸ਼ੀਲਾ ਕੌਰ ਦੀ ਗਵਾਹੀ ਬਾਰੇ 7 ਅਗਸਤ ਨੂੰ ਬਹਿਸ ਕੀਤੀ ਜਾਵੇਗੀ।
ਟਾਈਟਲਰ ਨੇ ਮਾਣਹਾਨੀ ਮੁਕੱਦਮੇ ਖ਼ਿਲਾਫ਼ ਪਟੀਸ਼ਨ ਵਾਪਸ ਲਈ
ਨਵੀਂ ਦਿੱਲੀ : ਨਵੰਬਰ 1984 ਦੇ ਸਿੱਖ ਕਤਲੇਆਮ ‘ਚ ਨਾਮਜ਼ਦ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਦਿੱਲੀ ਹਾਈ ਕੋਰਟ ਵਿਚੋਂ ਉਹ ਪਟੀਸ਼ਨ ਵਾਪਸ ਲੈ ਲਈ ਹੈ, ਜਿਸ ਵਿਚ ਉਸ ਨੇ ਖ਼ੁਦ ਨੂੰ ਹੇਠਲੀ ਅਦਾਲਤ ਵੱਲੋਂ ਜਾਰੀ ਹੋਏ ਸੰਮਨਾਂ ਨੂੰ ਚੁਣੌਤੀ ਦਿੱਤੀ ਸੀ। ਇਹ ਸੰਮਨ ਉੱਘੇ ਵਕੀਲ ਐੱਚ.ਐੱਸ. ਫੂਲਕਾ ਵੱਲੋਂ ਟਾਈਟਲਰ ਖ਼ਿਲਾਫ਼ ਪਾਏ ਗਏ ਮਾਣਹਾਨੀ ਦੇ ਮਾਮਲੇ ‘ਚ ਹੇਠਲੀ ਅਦਾਲਤ ਨੇ ਜਾਰੀ ਕੀਤੇ ਸਨ। ਸ਼੍ਰੀ ਫੂਲਕਾ ਨੇ ਦੱਸਿਆ ਕਿ ਹੁਣ ਇਸ ਮਾਮਲੇ ਦੀ 17, 18 ਤੇ 19 ਜੁਲਾਈ ਨੂੰ ਮੈਜਿਸਟਰੇਟ ਦੀ ਅਦਾਲਤ ਅੱਗੇ ਲਗਾਤਾਰ ਸੁਣਵਾਈ ਸ਼ੁਰੂ ਹੋਵੇਗੀ। ਜਸਟਿਸ ਆਰ.ਕੇ. ਗਾਉਬਾ ਨੇ ਟਾਈਟਲਰ ਦੇ ਵਕੀਲ ਦੀ ਅਪੀਲ ‘ਤੇ ਉਸ ਨੂੰ ਪਟੀਸ਼ਨ ਵਾਪਸ ਲੈਣ ਦੀ ਆਗਿਆ ਦੇ ਦਿੱਤੀ, ਕਿਉਂਕਿ ਟਾਈਟਲਰ ਨੇ ਟਰਾਇਲ ਅਦਾਲਤ ‘ਚ ਕਾਨੂੰਨੀ ਲੜਾਈ ਲੜਨ ਦੀ ਇੱਛਾ ਜ਼ਾਹਿਰ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article