PUNJABMAILUSA.COM

ਸਿੱਖ ਕਤਲੇਆਮ: ਸੀ.ਬੀ.ਆਈ. ਨੇ ਕੋਰਟ ‘ਚ ਪੇਸ਼ ਕੀਤੀ ‘ਸਥਿਤੀ ਰਿਪੋਰਟ’

ਸਿੱਖ ਕਤਲੇਆਮ: ਸੀ.ਬੀ.ਆਈ. ਨੇ ਕੋਰਟ ‘ਚ ਪੇਸ਼ ਕੀਤੀ ‘ਸਥਿਤੀ ਰਿਪੋਰਟ’

ਸਿੱਖ ਕਤਲੇਆਮ: ਸੀ.ਬੀ.ਆਈ. ਨੇ ਕੋਰਟ ‘ਚ ਪੇਸ਼ ਕੀਤੀ ‘ਸਥਿਤੀ ਰਿਪੋਰਟ’
February 24
10:18 2016

13
ਨਵੀਂ ਦਿੱਲੀ, 24 ਫਰਵਰੀ (ਪੰਜਾਬ ਮੇਲ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਮੰਗਲਵਾਰ ਨੂੰ ਸਿੱਖ ਕਤਲੇਆਮ ਦੇ ਮਾਮਲੇ ‘ਚ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਕੀਤੀ ਜਾ ਰਹੀ ਜਾਂਚ ਸਬੰਧੀ ਸਥਿਤੀ ਰਿਪੋਰਟ ਅਦਾਲਤ ‘ਚ ਦਾਖਲ ਕਰ ਦਿੱਤੀ ਹੈ। ਕੇਂਦਰੀ ਜਾਂਚ ਬਿਊਰੋ ਦੇ ਅਧਿਕਾਰੀ ਐੱਸ.ਪੀ. ਅਨੁਰਾਗ ਸਿੰਘ ਨੇ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟ੍ਰੇਟ ਸ਼ਿਵਾਲੀ ਸ਼ਰਮਾ ਅੱਗੇ ਰਿਪੋਰਟ ਪੇਸ਼ ਕਰਦੇ ਹੋਏ ਦੱਸਿਆ ਕਿ ਜਾਂਚ ਏਜੰਸੀ ਨੇ ਅੱਜ ਤੱਕ ਦੀ ਕਾਰਵਾਈ ਨੂੰ ਇਸ ਵਿਚ ਦਰਜ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 27 ਅਪ੍ਰੈਲ ‘ਤੇ ਪਾ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ ‘ਤੇ ਸੀ.ਬੀ.ਆਈ. ਨੂੰ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰਨੀ ਹੋਵੇਗੀ। ਸੁਣਵਾਈ ਦੌਰਾਨ ਸੀਨੀਅਰ ਵਕੀਲ ਐੱਚ.ਐੱਸ. ਫੂਲਕਾ ਨੇ ਰਿਪੋਰਟ ਦੀ ਕਾਪੀ ਮੰਗੀ, ਜਿਸ ‘ਤੇ ਅਦਾਲਤ ਨੇ ਇਹ ਮੰਗ ਠੁਕਰਾ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਨੇ 84 ਦੇ ਸਿੱਖ ਕਤਲੇਆਮ ਨਾਲ ਜੁੜੇ ਕੇਸ ਦੀ ਸੁਣਵਾਈ ਕਰਦਿਆਂ ਸੀ.ਬੀ.ਆਈ. ਨੂੰ ਸਵਾਲ ਕੀਤਾ ਸੀ ਕਿ ਉਸ ਨੇ ਹਥਿਆਰਾਂ ਦੇ ਵਪਾਰੀ ਅਭਿਸ਼ੇਕ ਵਰਮਾ ਦੇ ਉਸ ਦਾਅਵੇ, ਜਿਸ ਵਿਚ ਉਸ ਨੇ ਜਗਦੀਸ਼ ਟਾਈਟਲਰ ਉੱਤੇ ਇਕ ਗਵਾਹ ਨੂੰ ਪ੍ਰਭਾਵਿਤ ਕਰਨ ਤੇ ਹਵਾਲਾ ਰਾਹੀਂ ਪੈਸਿਆਂ ਦਾ ਲੈਣ-ਦੇਣ ਕਰਨ ਦਾ ਦੋਸ਼ ਲਾਇਆ ਸੀ, ਉੱਤੇ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ। ਕੇਸ ਦੀ ਸੁਣਵਾਈ ਕਰ ਰਹੇ ਜੱਜ ਐੱਸ.ਪੀ.ਐੱਸ. ਲਲੇਰ ਨੇ ਪਿਛਲੀ ਸੁਣਵਾਈ ਦੌਰਾਨ ਵੀ ਕੇਂਦਰੀ ਜਾਂਚ ਏਜੰਸੀ ਨੂੰ ਇਹੀ ਸਵਾਲ ਪੁੱਛਿਆ ਸੀ। ਦਿੱਲੀ ਦੇ ਗੁਰਦੁਆਰੇ ਨੂੰ ਸਾੜੇ ਜਾਣ ਅਤੇ ਇਸ ਸਥਾਨ ‘ਤੇ ਤਿੰਨ ਸਿੱਖਾਂ ਦੇ ਮਾਰੇ ਜਾਣ ਨਾਲ ਜੁੜੇ ਇਸ ਮਾਮਲੇ ਵਿਚ ਪੀੜਤ ਧਿਰ ਵੱਲੋਂ ਵਕੀਲ ਐੱਚ.ਐੱਸ. ਫੂਲਕਾ ਪੇਸ਼ ਹੋਏ ਸਨ। ਸੁਣਵਾਈ ਦੌਰਾਨ ਜੱਜ ਨੇ ਸੀ.ਬੀ.ਆਈ. ਦੇ ਵਕੀਲ ਟੀ.ਕੇ. ਸ੍ਰੀਵਾਸਤਵਾ ਤੋਂ ਪੁੱਛਿਆ ਸੀ ਕਿ ਟਾਈਟਲਰ ਉੱਪਰ ਗਵਾਹ ਸੁਰਿੰਦਰ ਸਿੰਘ ਦੇ ਪੁੱਤਰ ਨੂੰ ਵਿਦੇਸ਼ ਵਿਚ ਸਥਾਪਤ ਕਰਨ ਅਤੇ ਫਿਰ ਉਸ ਰਾਹੀਂ ਗਵਾਹ ਨੂੰ ਦਬਾਅ ਬਣਾਉਣ ਦੇ ਲੱਗੇ ਦੋਸ਼ਾਂ ਦੀ ਕਿਸ ਤਰ੍ਹਾਂ ਪੜਤਾਲ ਕੀਤੀ ਅਤੇ ਜਾਂਚ ਦੌਰਾਨ ਕੀ ਸਾਹਮਣੇ ਆਇਆ। ਅਦਾਲਤ ਨੇ ਹਵਾਲਾ ਜ਼ਰੀਏ ਵਿਦੇਸ਼ ਪੈਸੇ ਭੇਜਣ ਦੇ ਕਥਿਤ ਦੋਸ਼ਾਂ ਬਾਰੇ ਵੀ ਸਵਾਲ ਪੁੱਛਿਆ ਸੀ। ਸ਼੍ਰੀ ਫੂਲਕਾ ਨੇ ਅਭਿਸ਼ੇਕ ਵਰਮਾ ਵੱਲੋਂ ਦਿੱਤੀ ਜਾਣਕਾਰੀ ਬਾਰੇ ਕਿਹਾ ਸੀ ਕਿ ਸੁਰਿੰਦਰ ਸਿੰਘ ਨੇ ਕਈ ਵਾਰ ਬਿਆਨ ਬਦਲੇ ਤੇ ਕਈ ਵਾਰ ਟਾਈਟਲਰ ਦਾ ਨਾਂ ਲਿਆ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article