PUNJABMAILUSA.COM

ਸਿੱਖ ਕਾਕਸ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ‘ਚ ਵੀ ਇਸ ਬਾਰੇ ਜੱਦੋ-ਜਹਿਦ ਜਾਰੀ

 Breaking News

ਸਿੱਖ ਕਾਕਸ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ‘ਚ ਵੀ ਇਸ ਬਾਰੇ ਜੱਦੋ-ਜਹਿਦ ਜਾਰੀ

ਸਿੱਖ ਕਾਕਸ ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਮਰੀਕਾ ‘ਚ ਵੀ ਇਸ ਬਾਰੇ ਜੱਦੋ-ਜਹਿਦ ਜਾਰੀ
July 25
10:29 2018

ਫਰੀਮਾਂਟ, 25 ਜੁਲਾਈ (ਪੰਜਾਬ ਮੇਲ)- ਯੂ.ਕੇ. ‘ਚ ਸਿੱਖਾਂ ਨੂੰ ਵੱਖਰੀ ਨਸਲੀ ਪਛਾਣ ਦੇ ਹੱਕ ਦੀ ਆਸ ਬੱਝਣ ‘ਤੇ ਸਿੱਖ ਕਾਕਸ ਦੇ ਹਰਪ੍ਰੀਤ ਸਿੰਘ ਸੰਧੂ, ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਡਾ. ਪ੍ਰਿਤਪਾਲ ਸਿੰਘ ਅਤੇ ਪ੍ਰਧਾਨ ਜਸਵੰਤ ਸਿੰਘ ਹੋਠੀ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਅਮਰੀਕਾ ‘ਚ ਇਸ ਨੂੰ ਲਾਗੂ ਕਰਵਾਉਣ ਲਈ ਪਿਛਲੀ ਮਰਦਮਸ਼ੁਮਾਰੀ ਮੌਕੇ ਵੀ ਕੁਝ ਸਿੱਖ ਜਥੇਬੰਦੀਆਂ ਵੱਲੋਂ ਯਤਨ ਕੀਤਾ ਗਿਆ ਸੀ। ਪਰ ਇਹ ਸਿਰੇ ਨਹੀਂ ਚੜ੍ਹਿਆ ਸੀ। ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਅਮਰੀਕਾ ਵਿਚ ਹਰ 10 ਸਾਲਾਂ ਬਾਅਦ ਮਰਦਮਸ਼ੁਮਾਰੀ ਹੁੰਦੀ ਹੈ। ਪਰ ਇਸ ਦੀ ਯੋਜਨਾ ਮਰਦਮਸ਼ੁਮਾਰੀ ਦੇ ਦਿਨ ਤੋਂ ਪੰਜ ਸਾਲ ਪਹਿਲਾਂ ਹੀ ਪੂਰੀ ਕਰ ਲਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਸਿੱਖ ਕਾਕਸ ਨਾਲ ਸੰਬੰਧਤ ਕਾਂਗਰਸਮੈਨਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਸੀ ਅਤੇ ਕਿਹਾ ਗਿਆ ਸੀ ਕਿ ਸਿੱਖਾਂ ਦੀ ਵੱਖਰੀ ਪਛਾਣ ਲਈ ਇਸ ਨੂੰ ਲਾਗੂ ਕਰਵਾਇਆ ਜਾਵੇ। ਯਤਨ ਤਾਂ ਜ਼ਰੂਰ ਹੋਏ ਸੀ, ਪਰ ਅਮਰੀਕਾ ‘ਚ ਕੁੱਲ ਆਬਾਦੀ ਦਾ ਸਿੱਖਾਂ ਦੀ ਗਿਣਤੀ ਪ੍ਰਤੀਸ਼ਤ ਵਜੋਂ ਕਾਫੀ ਘੱਟ ਹੈ। ਇਸ ਲਈ ਇਸ ਵਾਰ ਵੀ ਇਹ ਪਾਸ ਹੋਣ ਤੋਂ ਰਹਿ ਗਿਆ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਅਗਲੀ ਮਰਦਮਸ਼ੁਮਾਰੀ ਤੋਂ ਕਾਫੀ ਸਮਾਂ ਪਹਿਲਾਂ ਹੀ ਇਸ ਬਾਰੇ ਜੱਦੋ-ਜਹਿਦ ਸ਼ੁਰੂ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article