PUNJABMAILUSA.COM

ਸਿੱਖ ਕੈਦੀਆਂ ਦੇ ਅਧਿਕਾਰਾਂ ਲਈ ਅਦਾਲਤੀ ਬੂਹਾ ਖੜਕਾਉਣ ਤੋਂ ਨਹੀਂ ਝਿਜਕੇਗੀ ਦਿੱਲੀ ਕਮੇਟੀ

ਸਿੱਖ ਕੈਦੀਆਂ ਦੇ ਅਧਿਕਾਰਾਂ ਲਈ ਅਦਾਲਤੀ ਬੂਹਾ ਖੜਕਾਉਣ ਤੋਂ ਨਹੀਂ ਝਿਜਕੇਗੀ ਦਿੱਲੀ ਕਮੇਟੀ

ਸਿੱਖ ਕੈਦੀਆਂ ਦੇ ਅਧਿਕਾਰਾਂ ਲਈ ਅਦਾਲਤੀ ਬੂਹਾ ਖੜਕਾਉਣ ਤੋਂ ਨਹੀਂ ਝਿਜਕੇਗੀ ਦਿੱਲੀ ਕਮੇਟੀ
January 17
10:00 2018

ਨਵੀਂ ਦਿੱਲੀ, 17 ਜਨਵਰੀ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਜਗਤਾਰ ਸਿੰਘ ਹਵਾਰਾ ‘ਤੇ ਜੇਲ੍ਹ ‘ਚ ਕੀਤੀ ਜਾ ਰਹੀ ਤਸ਼ੱਦਦ ਨੂੰ ਸਮੂਹ ਦੇਸ਼ਾਂ ਵੱਲੋਂ ਤਿਆਰ ਕੀਤੇ ਗਏ ”ਵਿਅਨਾ ਐਲਾਨ ਅਤੇ ਕਾਰਵਾਈ ਦੇ ਪ੍ਰੋਗਰਾਮ” ਨਾਮੀ ਖਰੜੇ ਦੀ ਉਲੰਘਣਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਤਿਹਾੜ ਜੇਲ੍ਹ ਦੇ ਡੀ.ਜੀ.ਪੀ. ਨੂੰ ਆਪਣੇ ਵਕੀਲ ਹਰਪ੍ਰੀਤ ਸਿੰਘ ਹੋਰਾ ਰਾਹੀਂ ਭੇਜੇ ਗਏ ਪੱਤਰ ‘ਚ ਮਨੁੱਖੀ ਅਧਿਕਾਰਾਂ ਬਾਰੇ ਵਿਅਨਾ ‘ਚ 25 ਜੂਨ 1993 ਨੂੰ ਹੋਈ ਕੌਮਾਂਤਰੀ ਕਾਨਫਰੰਸ ‘ਚ ਸਰਕਾਰਾਂ ਨੂੰ ਕੈਦੀਆਂ ਦੇ ਮਨੁੱਖੀ ਤੇ ਮੁੱਢਲੇ ਅਧਿਕਾਰਾਂ ਦੀ ਰੱਖਿਆ ਬਿਨਾਂ ਕਿਸੇ ਸਿਆਸੀ, ਮਾਲੀ ਅਤੇ ਸੱਭਿਆਚਾਰ ਵਖਰੇਵੇਂ ਦੇ ਕੀਤੇ ਜਾਣ ਦੇ ਪ੍ਰਗਟਾਏ ਗਏ ਭਰੋਸੇ ਦਾ ਵੀ ਹਵਾਲਾ ਦਿੱਤਾ ਹੈ।
ਜੇਲ੍ਹ ‘ਚ ਬੰਦ ਭਾਈ ਦਯਾ ਸਿੰਘ ਲਾਹੌਰੀਆ ਦੇ ਬਾਅਦ ਹੁਣ ਭਾਈ ਹਵਾਰਾ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਦਿੱਲੀ ਕਮੇਟੀ ਵੱਲੋਂ ਕੀਤੇ ਗਏ ਕਮਰਕੱਸੇ ਨੂੰ ਬੰਦੀ ਸਿੱਖਾਂ ਲਈ ਸੁਖਾਵਾਂ ਮਾਹੌਲ ਜੇਲ੍ਹ ‘ਚ ਬਣਾਉਣ ਦੀਆਂ ਕੋਸ਼ਿਸ਼ਾਂ ਵਜੋਂ ਦੇਖਣ ਦੀ ਸੰਗਤਾਂ ਨੂੰ ਅਪੀਲ ਕਰਦੇ ਹੋਏ ਜੀ.ਕੇ. ਨੇ ਇਸ਼ਾਰਾ ਕੀਤਾ ਕਿ ਕਮੇਟੀ ਸਿੱਖ ਕੈਦੀਆਂ ਦੇ ਅਧਿਕਾਰਾਂ ਲਈ ਅਦਾਲਤ ਦਾ ਬੂਹਾ ਖੜਕਾਉਣ ਤੋਂ ਵੀ ਝਿਜਕ ਮਹਿਸੂਸ ਨਹੀਂ ਕਰੇਗੀ। ਜੀ.ਕੇ. ਨੇ ਭਾਈ ਹਵਾਰਾ ਦੀ ਰੀੜ੍ਹ ਦੀ ਹੱਡੀ ਦਾ ਇਲਾਜ ਕਰਾਉਣ ‘ਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਦੇਰੀ ਨੂੰ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਵੀ ਉਲੰਘਣਾ ਦੱਸਿਆ ਹੈ। ਕਮੇਟੀ ਵੱਲੋਂ ਭਾਈ ਹਵਾਰਾ ਦੇ ਇਲਾਜ ਲਈ ਨਿੱਜੀ ਹਸਪਤਾਲ ਦੀਆਂ ਸੇਵਾਵਾਂ ਉਪਲੱਬਧ ਕਰਾਉਣ ਦੀ ਪੇਸ਼ਕਸ਼ ਕਰਦੇ ਹੋਏ ਜੀ.ਕੇ. ਨੇ ਭਾਈ ਹਵਾਰਾ ਦੀ ਰੀੜ੍ਹ ਦੀ ਹੱਡੀ ਦਾ ਇਲਾਜ 2 ਸਾਲ ਬਾਅਦ ਦਿੱਲੀ ਹਾਈ ਕੋਰਟ ਦੇ ਆਦੇਸ਼ ‘ਤੇ ਸ਼ੁਰੂ ਹੋਣ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਜੋੜਿਆ ਹੈ। ਜੇਲ੍ਹ ‘ਚ ਭਾਈ ਹਵਾਰਾ ਨਾਲ ਕੁੱਟਮਾਰ ਕਰਨ, ਜਬਰਦਸਤੀ ਲੰਬੇ ਸਮੇਂ ਤੱਕ ਖੜ੍ਹਾ ਰੱਖਣ, ਬਿਜਲੀ ਦੇ ਝਟਕੇ ਦੇਣ, ਜੇਲ੍ਹ ਕੋਠਰੀ ਦੇ ਛੋਟੇ ਹੋਣ ਆਦਿਕ ਦੀਆਂ ਸਾਹਮਣੇ ਆ ਰਹੀਆਂ ਖਬਰਾਂ ਦੀ ਗੱਲ ਕਰਦੇ ਹੋਏ ਜੀ.ਕੇ. ਨੇ ਇਸ ਕਰਕੇ ਭਾਈ ਹਵਾਰਾ ਦੇ ਹੱਡੀਆਂ ਅਤੇ ਅੰਗਾਂ ‘ਚ ਕਮਜ਼ੋਰੀ ਪੈਦਾ ਹੋਣ ਦਾ ਦਾਅਵਾ ਕੀਤਾ।
ਦਿੱਲੀ ਵਿਖੇ ਕੋਰਟ ‘ਚ ਪੇਸ਼ੀ ਦੌਰਾਨ ਭਾਈ ਹਵਾਰਾ ਨੂੰ ਲੋਕਾਂ ਸਾਹਮਣੇ ਬੇੜੀਆਂ ‘ਚ ਜਕੜ ਕੇ ਅਦਾਲਤ ‘ਚ ਪੇਸ਼ ਕਰਨ ਨੂੰ ਅਦਾਲਤੀ ਹੁਕਮਾਂ ਦੀ ਹੁਕਮ-ਅਦੂਲੀ ਦੱਸਣ ਦੇ ਨਾਲ ਹੀ ਜੀ.ਕੇ. ਨੇ ਕੈਦੀ ਦੇ ਮੁੱਢਲੇ ਅਧਿਕਾਰਾਂ ਖਾਸ ਕਰਕੇ ਭਾਰਤੀ ਸੰਵਿਧਾਨ ਦੀ ਧਾਰਾ 21 ਅਤੇ ਜੇਲ੍ਹ ਨਿਯਮਾਂਵਲੀ ਦੀ ਉਲੰਘਣਾ ਵੀ ਦੱਸਿਆ ਹੈ। ਜੀ.ਕੇ. ਨੇ ਹੈਰਾਨੀ ਪ੍ਰਗਟਾਈ ਕਿ ਇੱਕ ਦੇਸ਼ ‘ਚ ਭਾਈ ਹਵਾਰਾ ਵਾਸਤੇ ਜੇਲ੍ਹ ਅਧਿਕਾਰੀ 2 ਕਾਨੂੰਨ ਵਰਤ ਰਹੇ ਹਨ। ਦਿੱਲੀ ਵਿਖੇ ਭਾਈ ਹਵਾਰਾ ਨੂੰ ਬੇੜ੍ਹੀਆਂ ਦੇ ਨਾਲ ਅਦਾਲਤ ‘ਚ ਲਿਆਇਆ ਜਾਂਦਾ ਹੈ, ਜਦਕਿ ਪੰਜਾਬ ‘ਚ ਹੱਥਕੜ੍ਹੀ ਨਾਲ।
ਭਾਈ ਹਵਾਰਾ ਨੂੰ ਤੁਰੰਤ ਮੈਡੀਕਲ ਸਹਾਇਤਾ ਦਿੱਤੇ ਜਾਣ ਦੀ ਵੀ ਜੀ.ਕੇ ਨੇ ਵਕਾਲਤ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਪਣੇ ਜੇਲ੍ਹ ਮੰਤਰੀ ਤੋਂ ਇਸ ਸਬੰਧੀ ਰਿਪੋਰਟ ਲੈ ਕੇ ਲੋਕਾਂ ਸਾਹਮਣੇ ਜਨਤਕ ਕਰਨ ਦੀ ਵੀ ਨਸੀਹਤ ਦਿੱਤੀ ਹੈ। ਭਾਰਤੀ ਜੇਲ੍ਹਾਂ ‘ਚ ਕੈਦੀਆਂ ‘ਤੇ ਹੁੰਦੀ ਤਸ਼ੱਦਦ ਬਾਰੇ ”ਦਾ ਗਾਰਜਿਅਨ” ਵੱਲੋਂ 6 ਮਈ 2016 ਨੂੰ ਛਾਪੇ ਗਏ ਲੇਖ ਦਾ ਹਵਾਲਾ ਦਿੰਦੇ ਹੋਏ ਜੀ.ਕੇ. ਨੇ ਭਾਰਤੀ ਕੈਦੀਆਂ ਦੀ ਮਾਨਸਿਕ ਸਿਹਤ ਜੇਲ੍ਹ ‘ਚ ਹੁੰਦੀ ਹਿੰਸਾ ਅਤੇ ਵਿਤਕਰੇ ਕਰਕੇ ਖਰਾਬ ਰਹਿਣ ਦਾ ਵੀ ਦਾਅਵਾ ਕੀਤਾ ਹੈ।
ਮਨੁੱਖੀ ਅਧਿਕਾਰਾਂ ਦੀ ਫਿਕਰਮੰਦ ”ਹਿਊਮਨ ਰਾਇਟ ਵਾਚ” ਜਥੇਬੰਦੀ ਦੇ ਇੱਕ ਲੇਖ ਦਾ ਜ਼ਿਕਰ ਕਰਦੇ ਹੋਏ ਜੀ.ਕੇ. ਨੇ ਪੁਲਿਸ ਵੱਲੋਂ ਕੈਦੀਆਂ ਨੂੰ ਅਪਰਾਧ ਕਬੂਲ ਕਰਾਉਣ ਵਾਸਤੇ ਵਰਤੇ ਜਾਂਦੇ ਅਨਮਨੁੱਖੀ ਤਰੀਕਿਆਂ ਬਾਰੇ ਸੁਪਰੀਮ ਕੋਰਟ ਵੱਲੋਂ ਜਤਾਈ ਗਈ ਚਿੰਤਾ ਦਾ ਵੀ ਹਵਾਲਾ ਦਿੱਤਾ ਹੈ। ਜੀ.ਕੇ. ਨੇ ਕਿਹਾ ਕਿ ਸੁਪਰੀਮ ਕੋਰਟ ਨੇ ਵੀ ਮੰਨਿਆ ਹੈ ਕਿ ਪੁਲਿਸ ਹਵਾਲਗੀ ਦੌਰਾਨ ਪੁਲਿਸ ਵੱਲੋਂ ਕੀਤੇ ਜਾਂਦੇ ਜੁਰਮ ਦੇ ਸਬੂਤ ਇਕੱਠੇ ਕਰਨਾ ਬਹੁਤ ਔਖਾ ਹੈ। ਭਾਈ ਹਵਾਰਾ ਦੇ ਮਾਮਲੇ ‘ਚ ਮਨੁੱਖੀ ਅਧਿਕਾਰਾਂ ਦੇ ਨਾਲ ਹੀ ਕੌਮਾਂਤਰੀ ਕਾਨੂੰਨਾਂ ਦੀ ਵੀ ਉਲੰਘਣਾ ਹੋ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article