PUNJABMAILUSA.COM

ਸਿੱਖ ਜਥੇਬੰਦੀਆਂ ਨੇ ਸੜਕਾਂ ’ਤੇ ਲਾਏ ਪੱਕੇ ਨਾਕੇ

ਸਿੱਖ ਜਥੇਬੰਦੀਆਂ ਨੇ ਸੜਕਾਂ ’ਤੇ ਲਾਏ ਪੱਕੇ ਨਾਕੇ

ਸਿੱਖ ਜਥੇਬੰਦੀਆਂ  ਨੇ ਸੜਕਾਂ ’ਤੇ ਲਾਏ ਪੱਕੇ ਨਾਕੇ
October 18
21:53 2015

dgarba
ਜਲੰਧਰ, 18 ਅਕਤੂਬਰ (ਪੰਜਾਬ ਮੇਲ) – ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਸੜਕਾਂ ’ਤੇ ਪੱਕੇ ਨਾਕੇ ਲਾਉਣੇ ਸ਼ੁਰੂ ਕਰ ਦਿੱਤੇ ਹਨ। ਦੋਆਬੇ ਦੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚੋਂ ਸੰਗਤ ਆਪ ਮੁਹਾਰੇ ਰੋਸ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਲਈ ਆ ਰਹੀਆਂ ਹਨ। ਵੱਖ-ਵੱਖ ਥਾਵਾਂ ’ਤੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਦਰੱਖਤ ਵੱਢ ਕੇ ਸੁੱਟ ਦਿੱਤੇ ਹਨ ਤੇ ਕਈ ਥਾਵਾਂ ’ਤੇ ਟਾਇਰ ਆਦਿ ਸੁੱਟ ਕੇ ਰਾਹ ਰੋਕੇ ਜਾ ਰਹੇ ਹਨ। ਧਰਨੇ ਵਾਲੀਆਂ ਥਾਵਾਂ ’ਤੇ ਲੰਗਰ ਪੱਕ ਰਹੇ ਹਨ, ਜਿਸ ਤੋਂ ਸਪੱਸ਼ਟ ਸੰਕੇਤ ਮਿਲ ਰਹੇ ਹਨ ਕਿ ਇਹ ਧਰਨੇ ਲੰਬਾ ਸਮਾਂ ਚੱਲਣਗੇ। ਭਾਈ ਪੰਥਪ੍ਰੀਤ ਸਿੰਘ ਤੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਭਾਵੇਂ ਐਲਾਨ ਕੀਤਾ ਸੀ ਕਿ ਹਰ ਜ਼ਿਲ੍ਹੇ ਵਿੱਚ ਤਿੰਨ ਘੰਟਿਆਂ ਦਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤਾਂ ਜੋ ਵਿਦਿਆਰਥੀਆਂ, ਕਿਸਾਨਾਂ ਤੇ ਦਿਹਾੜੀਦਾਰ ਕਾਮਿਆਂ ਨੂੰ ਰੋਜ਼ਗਾਰ ਲਈ ਕੋਈ ਮੁਸ਼ਕਲਾਂ ਨਾ ਆਉਣ ਪਰ ਕਈ ਸਿੱਖ ਜਥੇਬੰਦੀਆਂ ਨੇ ਇਸ ਐਲਾਨ ਦੇ ਬਾਵਜੂਦ ਪੱਕੇ ਧਰਨੇ ਲਾ ਦਿੱਤੇ ਹਨ। ਸਿੱਖ ਜਥੇਬੰਦੀਆਂ ਮੰਗ ਕਰ ਰਹੀਆਂ ਸਨ ਕਿ ਜਿਹੜੇ ਪੁਲੀਸ ਅਧਿਕਾਰੀਆਂ ਨੇ ਰੋਸ ਪ੍ਰਗਟਾ ਰਹੇ ਸਿੱਖਾਂ ’ਤੇ ਗੋਲੀਆਂ ਚਲਾਉਣ ਦੇ ਹੁਕਮ ਦਿੱਤੇ ਸਨ ਉਨ੍ਹਾਂ ਵਿਰੁੱਧ ਕੇਸ ਦਰਜ ਕੀਤੇ ਜਾਣ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।
ਦੋਆਬੇ ਵਿੱਚ ਜਲੰਧਰ ਸ਼ਹਿਰ ਦੇ ਨਾਲ ਲੱਗਦੇ ਬਿਣਗਾਂ ਪਿੰਡ ਨੇੜੇ ਨੈਸ਼ਨਲ ਹਾਈਵੇ ’ਤੇ ਜਾਮ ਲਾਇਆ ਗਿਆ। ਇਹ ਜਾਮ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਪੁੱਤਰ ਸਾਹਿਬ ਸਿੰਘ ਦੀ ਅਗਵਾਈ ਹੇਠ ਲਾਇਆ ਗਿਆ। ਕਪੂਰਥਲਾ ਚੌਕ ਵਿੱਚ ਵੀ ਸਿੱਖ ਸੰਗਤ ਰੋਸ ਵਜੋਂ ਧਰਨਾ ਲਾ ਕੇ ਬੈਠੀ ਰਹੀ। ਢਿੱਲਵਾਂ-ਬਿਆਸ ਪੁਲ ’ਤੇ ਜਾਮ ਲੱਗਾ ਹੋਇਆ ਹੈ। ਤਲਵੰਡੀ ਚੌਧਰੀਆਂ ਸੜਕ ’ਤੇ ਲੋਕਾਂ ਨੇ ਪੱਕਾ ਧਰਨਾ ਲਾ ਦਿੱਤਾ ਹੈ। ਉਥੇ ਹੀ ਲੰਗਰ ਬਣਾਇਆ ਜਾ ਰਿਹਾ ਹੈ। ਤਾਸ਼ਪੁਰ ਅੱਡੇ ’ਤੇ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੇ ਦਰੱਖਤ ਵੱਢ ਕੇ ਸੁੱਟ ਦਿੱਤੇ ਹਨ ਅਤੇ ਸੰਗਤ ਸਵੇਰ 10 ਵਜੇ ਤੋਂ ਸ਼ਾਮ 6 ਵਜੇ ਤੱਕ ਸੜਕ ਜਾਮ ਕਰਕੇ ਬੈਠੀ ਰਹੀ। ਰਸਤਾ ਰੋਕਿਆ ਹੋਣ ਕਾਰਨ ਤਿੰਨ ਬਰਾਤਾਂ ਨੂੰ ਅੱਗੇ ਜਾਣ ਵਿੱਚ ਪ੍ਰੇਸ਼ਾਨੀ ਹੋੲੀ। ਮੁੰਡੀ ਮੋੜ ਨੇੜੇ ਲੱਗੇ ਜਾਮ ਕਾਰਨ ਅਖਬਾਰਾਂ ਵਾਲੀਆਂ ਗੱਡੀਆਂ ਨੂੰ ਵੀ ਅੱਗੇ ਨਹੀਂ ਜਾਣ ਦਿੱਤਾ ਗਿਆ।
ਗਿੱਦੜਪਿੰਡੀ ਪੁਲ ’ਤੇ ਧਰਨੇ ਕਾਰਨ ਉਥੋਂ ਸਤਲੁਜ ਪੁਲ ’ਤੇ ਆਵਾਜਾਈ ਠੱਪ ਹੋਕੇ ਰਹਿ ਗਈ ਹੈ। ਇੱਥੇ ਲੱਗੇ ਟੋਲ ਪਲਾਜ਼ਾ ਵਾਲਿਆਂ ਨੇ ਵੀ ਕੰਮਕਾਜ ਬੰਦ ਕਰ ਦਿੱਤਾ ਹੈ। ਸ਼ਾਹਕੋਟ ਤੋਂ ਮੋਗਾ ਜਾਣ ਵਾਲੇ ਨੈਸ਼ਨਲ ਹਾਈਵੇ ’ਤੇ ਆਉਂਦੇ ਸਤਲੁਜ ਦੇ ਪੁਲ ’ਤੇ ਵੀ ਪੱਕਾ ਧਰਨਾ ਲੱਗਾ ਹੋਇਆ ਹੈ। ਨਕੋਦਰ- ਫਗਵਾੜਾ ਰੋਡ ’ਤੇ ਦਰਵੇਸ਼ ਪਿੰਡ ਨੇੜੇ ਵੀ ਦੋ ਘੰਟੇ ਜਾਮ ਲਾਈ ਰੱਖਿਆ।
ਸੁਲਤਾਨਪੁਰ ਲੋਧੀ ਵਿੱਚ ਪੁੱਲ ’ਤੇ ਪੱਕਾ ਹੀ ਧਰਨਾ ਲੱਗਾ ਹੋਇਆ। ਇੱਥੋਂ ਝੋਨੇ ਦੀਆਂ ਟਰਾਲੀਆਂ ਵੀ ਨਹੀਂ ਲੰਘਣ ਨਹੀਂ ਦਿੱਤੀਆਂ ਜਾ ਰਹੀਆਂ। ਕਪੂਰਥਲਾ ਰੇਲ ਕੋਚ ਫੈਕਟਰੀ ਨੇੜੇ ਵੀ ਪੱਕਾ ਧਰਨਾ ਲੱਗਾ ਹੋਇਆ ਹੈ। ਮੁਕੇਰੀਆਂ ਵਿੱਚ ਦੋ ਥਾਵਾਂ ’ਤੇ ਨੈਸ਼ਨਲ ਹਾਈਵੇ ’ਤੇ ਜਾਮ ਲੱਗਾ ਰਿਹਾ। ਮੁਕੇਰੀਆਂ ’ਚ ਸਿਵਲ ਹਸਪਤਾਲ ਨੇੜੇ ਤੇ ਭੰਗਲਾ ਨੇੜੇ ਜਾਮ ਲਾਇਆ ਗਿਆ ਸੀ। ਹੁਸ਼ਿਆਰਪੁਰ-ਫਗਵਾੜਾ ਰੋਡ ’ਤੇ ਵੀ ਦੋ ਘੰਟੇ ਜਾਮ ਲੱਗਾ ਰਿਹਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article